WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਫ਼ਿਰੋਜ਼ਪੁਰ

ਸਾਰਾਗੜ੍ਹੀ ਰਾਜ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ: ਡੀ.ਸੀ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਹੋਣਗੇ ਮੁੱਖ ਮਹਿਮਾਨ
ਫ਼ਿਰੋਜ਼ਪੁਰ, 11 ਸਤੰਬਰ:ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਵਿਖੇ 12 ਸਤੰਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਦਿਨ ਤੇ ਸੰਗਤ ਲਈ ਲੰਗਰ, ਚਾਹ, ਪਾਣੀ ਅਤੇ ਸ਼ਮਿਆਨੇ ਸਮੇਤ ਹਰ ਤਰ੍ਹਾਂ ਦੇ ਪੁਖਤਾ ਇੰਤਜ਼ਾਮ ਕਰ ਲਏ ਗਏ ਹਨ। ਇਸ ਰਾਜ ਪੱਧਰੀ ਸਮਾਗਮ ਦੀਆਂ ਅੰਤਿਮ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ. ਸੌਮਿਆ ਮਿਸ਼ਰਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।

ਰਿਸ਼ਵਤ ਦੀ ਰਾਸੀ ਲੈਣ ’ਚ ਹੁਣ ਤੱਕ ਦਾ ਰਿਕਾਰਡ ਤੋੜਣ ਵਾਲਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਪੰਜਾਬ ਡਾ. ਬਲਜੀਤ ਕੌਰ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਸਾਰਾਗੜ੍ਹੀ ਜੰਗ 1897 ਦੇ ਸਿੱਖ ਸੂਰਬੀਰ ਸ਼ਹੀਦਾਂ ਦੀ ਯਾਦ ਵਿੱਚ ਵਿਲੱਖਣ ਕਿਸਮ ਦਾ “ਸਾਰਾਗੜ੍ਹੀ ਵਾਰ ਮੈਮੋਰੀਅਲ” ਬਣਾਇਆ ਗਿਆ ਹੈ, ਜਿਸ ਦਾ ਉਦਘਾਟਨ 12 ਸਤੰਬਰ 2024 ਨੂੰ ਸਾਰਾਗੜ੍ਹੀ ਦਿਵਸ ਮੌਕੇ ਕੈਬਨਿਟ ਮੰਤਰੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਆਪਣੇ ਅਧੀਨ ਹੋਣ ਵਾਲੇ ਕੰਮਾਂ ਨੂੰ ਸੁਚੱਜੇ ਢੰਗ ਨਾਲ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆ ਨੂੰ ਇਸ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ।

ਡਾਕਟਰਾਂ ਤੇ ਮੈਡੀਕਲ ਕਰਮਚਾਰੀਆਂ ਖ਼ਿਲਾਫ਼ ਵੱਧ ਰਹੀ ਹਿੰਸਾ ਦੇ ਮੱਦੇਨਜ਼ਰ ਜ਼ਿਲ੍ਹਾ ਸਿਹਤ ਬੋਰਡ ਦਾ ਗਠਨ

ਇਸ ਮੌਕੇ ਐਸ.ਐਸ.ਪੀ. ਸੌਮਿਆ ਮਿਸ਼ਰਾ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਅਧਿਕਾਰੀਆਂ ਦੀਆਂ ਵੱਖ-ਵੱਖ ਸਥਾਨਾਂ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਲਈ ਪਾਰਕਿੰਗ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਆਵਜਾਈ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿੱਧੀ ਕੁਮੂਦ ਬਾਮਬਾ, ਐਸ.ਡੀ.ਐਮ ਫਿਰੋਜ਼ਪੁਰ ਹਰਕੰਵਲਜੀਤ ਸਿੰਘ, ਸਹਾਇਕ ਕਮਿਸ਼ਨਰ ਸੂਰਜ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Related posts

ਪੰਜਾਬ ਸਰਕਾਰ ਪਿੰਡਾਂ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਲਈ ਤਿਆਰ ਕਰੇਗੀ ਖੇਡ ਮੈਦਾਨ: ਲਾਲਜੀਤ ਸਿੰਘ ਭੁੱਲਰ

punjabusernewssite

ਡਾਕਟਰਾਂ ਤੇ ਮੈਡੀਕਲ ਕਰਮਚਾਰੀਆਂ ਖ਼ਿਲਾਫ਼ ਵੱਧ ਰਹੀ ਹਿੰਸਾ ਦੇ ਮੱਦੇਨਜ਼ਰ ਜ਼ਿਲ੍ਹਾ ਸਿਹਤ ਬੋਰਡ ਦਾ ਗਠਨ

punjabusernewssite

ਮੁਸ਼ਕਿਲਾਂ ਵਿੱਚ ਫਸੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ, ਹੋਈ FIR ਦਰਜ਼

punjabusernewssite