Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਬਠਿੰਡਾ

ਪਹਿਲੀ ਜੂਨ ਨੂੰ ਪੈਣ ਵਾਲੀਆਂ ਵੋਟਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ:ਜਿਲ੍ਹਾ ਚੋਣ ਅਫ਼ਸਰ

6 Views

ਚੋਣ ਅਮਲਾ ਵੋਟਾਂ ਪਵਾਉਣ ਲਈ ਆਪੋਂ-ਆਪਣੇ ਪੋਲਿੰਗ ਸਟੇਸ਼ਨਾਂ ਲਈ ਹੋਇਆ ਰਵਾਨਾ
ਬਠਿੰਡਾ, 31 ਮਈ(ਮਨਦੀਪ ਸਿੰਘ ): ਜ਼ਿਲ੍ਹਾ ਚੋਣ ਅਫਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪਹਿਲੀ ਜੂਨ ਨੂੰ ਪੈਣ ਜਾਣ ਵਾਲੀਆਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ, ਜਿਨ੍ਹਾਂ ਦੇ ਨਤੀਜ਼ੇ 4 ਜੂਨ ਨੂੰ ਐਲਾਨੇ ਜਾਣਗੇ। ਉਨ੍ਹਾਂ ਕਿਹਾ ਕਿ ਚੋਣ ਅਮਲੇ ਨੂੰ ਸਵੇਰੇ ਹੀ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ, ਜੋ ਸ਼ਾਮ ਤੱਕ ਆਪੋਂ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਪਹੁੰਚ ਗਿਆ।ਜ਼ਿਲ੍ਹਾ ਚੋਣ ਅਫਸਰ ਨੇ ਅੱਗੇ ਦੱਸਿਆ ਕਿ ਲੋਕ ਸਭਾ ਹਲਕਾ ਬਠਿੰਡਾ ਅਧੀਨ 9 ਵਿਧਾਨ ਸਭਾ ਹਲਕੇ ਪੈਂਦੇ ਹਨ,

ਮੰਤਰੀ ਆਤਿਸ਼ੀ ਨੇ ਕੇਂਦਰ ਸਰਕਾਰ ਨੂੰ ਲਿਖਿਆ ਪੱਤਰ

ਜਿਨ੍ਹਾਂ ਚ 83-ਲੰਬੀ, 91-ਭੁੱਚੋ ਮੰਡੀ (ਐਸਸੀ), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ) (ਐਸਸੀ), 94-ਤਲਵੰਡੀ ਸਾਬੋ, 95-ਮੌੜ, 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਐਸਸੀ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਬਠਿੰਡਾ ਲਈ ਕੁੱਲ 1814 ਪੋਲਿੰਗ ਸਟੇਸ਼ਨ ਲਈ 14077 ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ, ਜਿਸ ’ਚ 7542 ਮਰਦ ਅਤੇ 6535 ਔਰਤਾਂ ਸ਼ਾਮਲ ਹਨ। ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਬਠਿੰਡਾ ਲੋਕ ਸਭਾ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ ਕੁੱਲ ਜਨਰਲ ਵੋਟਰਾਂ ਦੀ ਗਿਣਤੀ 1651188 ਹੈ, ਜਿਨ੍ਹਾਂ ’ਚ 870014 ਮਰਦ, 781140 ਔਰਤ ਵੋਟਰ ਹਨ ਅਤੇ 34 ਟਰਾਂਸਜੈਂਡਰ ਵੋਟਰ ਹਨ। ਇਸ ਤੋਂ ਇਲਾਵਾ ਬਠਿੰਡਾ ਲੋਕ ਸਭਾ ਹਲਕੇ ਵਿੱਚ 7975 ਸਰਵਿਸ ਵੋਟਰਾਂ ਹਨ

Cong ‘ਚ ਸ਼ਾਮਲ ਹੋਏ Ex MLA Simarjeet Singh Bains ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

ਜਿਨ੍ਹਾਂ ਚ ਵਿਧਾਨ ਸਭਾ ਹਲਕਾ ਭੁੱਚੋ ਤੋਂ 838, ਬਠਿੰਡਾ (ਸ਼ਹਿਰੀ) ਤੋਂ 338, ਬਠਿੰਡਾ (ਦਿਹਾਤੀ) ਤੋਂ 762, ਤਲਵੰਡੀ ਸਾਬੋ ਤੋਂ 812, ਮੌੜ ਤੋਂ 1335, ਲੰਬੀ ਤੋਂ 550, ਮਾਨਸਾ ਤੋਂ 902, ਸਰਦੂਲਗੜ੍ਹ ਤੋਂ 1133 ਅਤੇ ਵਿਧਾਨ ਸਭਾ ਹਲਕਾ ਬੁਢਲਾਡਾ ਤੋਂ 1305 ਸਰਵਿਸ ਵੋਟਰ ਸ਼ਾਮਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਾਰ 18-19 ਸਾਲ ਵਰਗ ਦੇ 39306 ਨਵੇਂ ਨੌਜਵਾਨ ਵੋਟਰ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।ਜ਼ਿਲ੍ਹਾ ਚੋਣ ਅਫਸਰ ਨੇ ਅੱਗੇ ਹੋਰ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ’ਚ 50 ਮਾਡਲ ਬੂਥ, 6 ਦਿਵਿਯਾਂਗ ਵੋਟਰਾਂ ਲਈ, 5 ਨਵੇਂ ਵੋਟਰਾਂ ਲਈ, 7 ਗਰੀਨ ਅਤੇ 26 ਪਿੰਕ ਪੋਲਿੰਗ ਬੂਥ ਬਣਾਏ ਗਏ ਹਨ।

Big News ਬਹਿਬਲਕਲਾਂ ਗੋਲੀਕਾਂਡ ਕੇਸ ਪੰਜਾਬ ਤੋਂ ਬਾਹਰ ਹੋਇਆ ਟਰਾਂਸਫਰ

ਬਠਿੰਡਾ: ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵਜੋਂ ਪੋਲਿੰਗ ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ, ਪਰ ਵਿਅਕਤੀ ਦਾ ਨਾਂਅ ਵੋਟਰ ਸੂਚੀ ਵਿਚ ਹੋਣਾ ਲਾਜ਼ਮੀ ਹੈ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ

ਬਠਿੰਡਾ ਲੋਕ ਸਭਾ ਸੀਟ: ਕੁੰਡੀਆਂ ਦੇ ਸਿੰਗ ਫ਼ਸ ਗਏ, ਨਿੱਤਰੂ ਵੜੇਵੇਂ ਖ਼ਾਣੀ!

ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ.ਪੀ. ਆਰ. ਅਧੀਨ ਆਰ. ਜੀ. ਆਈ. ਵੱਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

 

Related posts

SDM Balkarn Singh Mahal ਨੇ ਕਿਸਾਨਾਂ ਨਾਲ ਕੋਟਸਮੀਰ ’ਚ ਕੀਤੀ ਮੀਟਿੰਗ, ਪਰਾਲੀ ਨਾ ਸਾੜਣ ਦੀ ਕੀਤੀ ਅਪੀਲ

punjabusernewssite

ਕਾਂਗਰਸ ਸਰਕਾਰ ਦੌਰਾਨ ਬਠਿੰਡਾ ’ਚ ‘ਕਰੋੜਪਤੀ’ ਗਰੀਬਾਂ ਨੂੰ 10-10 ਹਜ਼ਾਰ ਦਾ ਵੰਡਣ ਦੇ ਮਾਮਲੇ ’ਚ ਉੱਠੀ ਜਾਂਚ ਦੀ ਮੰਗ

punjabusernewssite

ਮੋਗਾ ਰੈਲੀ ਦੀ ਤਿਆਰੀ ਲਈ ਯੂਥ ਅਕਾਲੀ ਦਲ ਦੇ ਵਰਕਰਾਂ ਦੀ ਭਰਵੀਂ ਮੀਟਿੰਗ

punjabusernewssite