Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ: ਡਾ ਰਵਜੋਤ ਸਿੰਘ

21 Views

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਮਿਸ਼ਨਰ ਨਗਰ ਨਿਗਮ, ਵਧੀਕ ਡਿਪਟੀ ਕਮਿਸ਼ਨਰਾਂ ਅਤੇ ਕਾਰਜ਼ ਸਾਧਕ ਅਫਸਰਾਂ ਨਾਲ ਕੀਤੀ ਸਮੀਖਿਆ ਮੀਟਿੰਗ
ਚੰਡੀਗੜ੍ਹ, 21 ਅਕਤੂਬਰ:ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਮੂਹ ਕਮਿਸ਼ਨਰ ਨਗਰ ਨਿਗਮ, ਵਧੀਕ ਡਿਪਟੀ ਕਮਿਸ਼ਨਰਾਂ ਅਤੇ ਕਾਰਜ਼ ਸਾਧਕ ਅਫਸਰਾਂ ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਅੱਜ ਇੱਥੇ ਮਿਉਂਸੀਪਲ ਭਵਨ ਵਿਖੇ ਕੀਤੀ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹਈਆ ਕਰਵਾਉਣ ਲਈ ਲਗਾਤਾਰ ਕਾਰਜ ਕਰ ਰਹੀ ਹੈ। ਡਾ ਰਵਜੋਤ ਸਿੰਘ ਨੇ ਅੱਗੇ ਕਿਹਾ ਕਿ ਦੀਵਾਲੀ ਦੇ ਮੌਕੇ ਪੰਜਾਬ ਦੇ 19 ਜ਼ਿਲਿਆਂ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ , ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਫਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਮਲੇਰਕੋਟਲਾ, ਪਟਿਆਲਾ, ਪਠਾਨਕੋਟ, ਰੂਪਨਗਰ, ਸੰਗਰੂਰ, ਸ੍ਰੀ ਭਗਤ ਸਿੰਘ ਨਗਰ, ਐਸ ਏ ਐਸ ਨਗਰ, ਤਰਨਤਾਰਨ ਵਿੱਚ ਸਵੱਛਤਾ ਪੰਦਰਵਾੜੇ 24 ਅਕਤੂਬਰ ਤੋਂ 7 ਨਵੰਬਰ ਤੱਕ ਮਨਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: 65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਇਸ ਸਵੱਛਤਾ ਮੁਹਿੰਮ ਦਾ ਉਦੇਸ਼ ਸੂਬੇ ਦੇ ਸ਼ਹਿਰਾਂ ਨੂੰ ਸਾਫ ਸੁਥਰਾ ਬਣਾਉਣਾ ਹੈ। ਉਨ੍ਹਾਂ ਨੇ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਇਸ ਮੁਹਿੰਮ ਬਾਰੇ ਸਥਾਨਕ ਵਿਧਾਇਕਾਂ ਅਤੇ ਸੰਗਠਨਾਂ ਨਾਲ ਤਾਲਮੇਲ ਕਰਨ। ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਸਫਾਈ ਮੁਹਿੰਮ ਵਿੱਚ ਸਾਡਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਕੋਈ ਵੀ ਕੰਮ ਆਮ ਜਨਤਾ ਦੇ ਸਹਿਯੋਗ ਤੋਂ ਬਿਨਾਂ ਮੁਕੰਮਲ ਨਹੀਂ ਹੋ ਸਕਦਾ ਹੈ।ਕੈਬਨਿਟ ਮੰਤਰੀ ਨੇ ਅਧਿਕਾਰੀਆਂ ਪਾਸੋਂ ਵੱਖ-ਵੱਖ ਸਕੀਮਾਂ ਜਿਵੇਂ ਕਿ 15ਵੇਂ ਵਿੱਤ ਕਮਿਸ਼ਨ ਦੀ ਅਣਵਰਤੀ ਰਾਸ਼ੀ, ਕੇਂਦਰ ਸਰਕਾਰ ਵੱਲੋਂ ਸਪਾਂਸਰਡ ਸਕੀਮਾਂ ਦੀ ਅਣਵਰਤੀ ਰਾਸ਼ੀ ਅਤੇ ਐਸ.ਐਨ.ਏ. ਖਾਤੇ ਵਿੱਚ ਬਕਾਇਆ ਫੰਡਾਂ ਬਾਰੇ ਰੀਵਿਊ ਕੀਤਾ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਲਈ ਅਲਾਟ ਹੋਏ ਫੰਡਾਂ ਨੂੰ ਜਲਦੀ ਤੋਂ ਜਲਦੀ ਲੋਕਾਂ ਦੀ ਭਲਾਈ ਲਈ ਖਰਚਿਆਂ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਹੈ ਕਿ ਅਲਾਟ ਹੋਏ ਫੰਡਾਂ ਨੂੰ ਨਿਰਧਾਰਿਤ ਸਮਾਂ ਸੀਮਾਂ ਅੰਦਰ ਨਾ ਖਰਚ ਕਰਨ ਤੇ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਅੱਗੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਵੀ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ: ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ: ਸੌਂਦ

ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨਾਲ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਸੀਵਰੇਜ਼ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟ ਲਈ ਜਗ੍ਹਾ ਦੀ ਉਪਲੱਬਧਤਾ ਬਾਰੇ ਵਿਸਥਾਰ ‘ਚ ਚਰਚਾ ਕੀਤੀ।ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਥੇ ਵੀ ਸੀਵੇਰਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟ ਲਈ ਜਗ੍ਹਾ ਦੀ ਚੋਣ ਕਰਨ ਵਿੱਚ ਦਿੱਕਤ ਪੇਸ਼ ਆ ਰਹੀ ਹੋਵੇ, ਉੱਥੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਯੋਗ ਜਗ੍ਹਾ ਦੀ ਚੋਣ ਕੀਤੀ ਜਾਣੀ ਯਕੀਨੀ ਬਣਾਈ ਜਾਵੇ।ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਫੀਲਡ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਅਧੀਨ ਆਉਂਦੇ ਏਰੀਏ ਅਧੀਨ ਰੋਜ਼ਾਨਾ ਸਾਫ਼-ਸਫਾਈ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ।.ਐਮ.ਆਈ.ਡੀ.ਸੀ. ਦੇ ਸੀ.ਈ.ਓ ਦੀਪਤੀ ਉੱਪਲ ਨੇ ਕਿਹਾ ਕਿ ਲੋੜ ਅਨੁਸਾਰ ਸਮੇਂ-ਸਮੇਂ ਤੇ ਸੀਵਰੇਜ਼ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇ ਤਾਂ ਜੋ ਸੀਵਰੇਜ਼ ਬਲਾਕ ਹੋ ਕੇ ਗੰਦਾਂ ਪਾਣੀ ਬਾਹਰ ਗਲੀਆਂ ਅਤੇ ਸੜਕਾਂ ’ਤੇ ਨਾ ਆਵੇ।ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੇ ਕੈਬਨਿਟ ਮੰਤਰੀ ਦੇ ਨਿਰਦੇਸ਼ਾਂ ਉੱਤੇ ਇਹ ਸਮੀਖਿਆ ਮੀਟਿੰਗ ਨਿਰੰਤਰ ਜਾਰੀ ਰਹਿਣਗੀਆਂ।

 

Related posts

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

punjabusernewssite

ਗੰਨ ਕਲਚਰ ਲਈ ਮੰਤਰੀ ਅਨਮੋਲ ਗਗਨ ਮਾਨ ਖਿਲਾਫ ਕੇਸ ਦਰਜ ਕੀਤਾ ਜਾਵੇ : ਬਿਕਰਮ ਸਿੰਘ ਮਜੀਠੀਆ

punjabusernewssite

ਬਰਖ਼ਾਸਤ ਏਆਈਜੀ ਰਾਜ ਜੀਤ ਸਿੰਘ ਹੁੰਦਲ ਖਿਲਾਫ਼ ਲੁੱਕਆਊਟ ਨੋਟਿਸ ਜਾਰੀ

punjabusernewssite