ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਭੇਂਟ ਕੀਤੀਆਂ ਸਰਧਾਂਜਲੀਆਂ
ਫਤਹਿਗੜ੍ਹ ਸਾਹਿਬ, 27 ਦਸੰਬਰ : ਸਿੱਖ ਧਰਮ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਪਾਰਟੀ ਦੇ ਆਗੂਆਂ, ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਜਿੱਥੇ ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਜੀ ਨੂੰ ਸ਼ਰਧਾਂ ਦੇ ਫ਼ੁੱਲ ਭੇਂਟ ਕੀਤੇ, ਉਥੇ ਉਨ੍ਹਾਂ ਕਿਹਾ ਕਿ ਇੰਨ੍ਹਾਂ ਕੁਰਬਾਨੀਆਂ ਨੂੰ ਪੂਰੀ ਦੁਨੀਆਂ ਕਦੇ ਵੀ ਨਹੀਂ ਭੁੱਲੇਗੀ।
ਇਹ ਵੀ ਪੜ੍ਹੋ ਅਰਵਿੰਦ ਕੇਜ਼ਰੀਵਾਲ, ਭਗਵੰਤ ਮਾਨ ਤੇ ਰਾਘਵ ਚੱਢਾ ਸਹਿਤ ਹੋਰਨਾਂ ਆਗੂਆਂ ਨੇ ਮਨਮੋਹਨ ਸਿੰਘ ਦੇ ਦੇਹਾਂਤ ’ਤੇ ਪ੍ਰਗਟਾਇਆ ਦੁੱਖ
ਸ਼੍ਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਤੇ ਪਾਰਟੀ ਦੇ ਸਮੂਹ ਆਗੂਆਂ ਵੱਲੋਂ ਇੱਥੇ ਪੁੱਜ ਕੇ ਇੰਨ੍ਹਾਂ ਮਹਾਨ ਸ਼ਹੀਦਾਂ ਨੂੰ ਸਜ਼ਦਾ ਕੀਤਾ ਗਿਆ ਹੈ ਤੇ ਨਾਲ ਹੀ ਪੰਜਾਬ ਤੇ ਪੰਜਾਬੀਅਤ ਦੀ ਚੜ੍ਹਦੀ ਕਲਾਂ ਲਈ ਅਰਦਾਸ਼ ਵੀ ਕੀਤੀ ਗਈ ਹੈ।ਸ੍ਰੀ ਅਮਨ ਅਰੋੜਾ ਨੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ, ਪੰਜਾਬ ਦੇ ਕੈਬਨਿਟ ਮੰਤਰੀਆਂ ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ, ਡਾ. ਬਲਜੀਤ ਕੌਰ ਸਮੇਤ ਗੁਰ ਮਰਯਾਦਾ ਅਨੁਸਾਰ ਪੰਗਤ ਵਿੱਚ ਬੈਠ ਕੇ ਲੰਗਰ ਵੀ ਛਕਿਆ। ਇਸ ਮੌਕੇ ਹਲਕਾ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸ੍ਰੀ ਅਰੋੜਾ ਨੂੰ ਯਾਦਗਾਰੀ ਚਿੰਨ੍ਹ ਵੀ ਭੇਟ ਕੀਤੇ।
ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਹਰਜੋਤ ਸਿੰਘ ਬੈਂਸ ਅਤੇ ਕੇ.ਏ.ਪੀ.ਸਿਨਹਾ ਵਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ
ਇਸ ਮੌਕੇ ਵਿਧਾਇਕ ਬੱਸੀ ਪਠਾਣਾ ਰੁਪਿੰਦਰ ਸਿੰਘ ਹੈਪੀ, ਵਿਧਾਇਕ ਸਮਾਣਾ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਸਮਰਾਲਾ ਜਗਤਾਰ ਸਿੰਘ ਦਿਆਲਪੁਰਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਇੰਪਰੂਵਮੈਂਟ ਟਰੱਸਟ ਮੋਗਾ ਦੇ ਚੇਅਰਮੈਨ ਦੀਪਕ ਸ਼ਰਮਾ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਅਮਨ ਅਰੋੜਾ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਸਹਿਤ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ"