ਫਾਜਿਲਕਾ, 15 ਅਗਸਤ: ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਫਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਤਿਰੰਗਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਤੋਂ ਪਹਿਲਾ ਉਨ੍ਹਾਂ ਨੇ ਆਸਫ਼ਵਾਲਾ ਵਾਰ ਮੈਮੋਰੀਅਲ ਉਤੇ ਜਾ ਕੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਸਮਾਗਮ ਵਿੱਚ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਬੱਲੂਆਣਾ ਤੋਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੀ ਵਿਸੇਸ਼ ਤੌਰ ਉਤੇ ਮੌਜੂਦ ਸਨ।ਇਸ ਮੌਕੇ ਇੱਥੇ ਪੁੱਜਣ ’ਤੇ ਆਈ. ਜੀ. ਬਲਜੋਤ ਸਿੰਘ ਰਾਠੋੜ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ।
ਅਜਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਵਾਤਾਵਰਣ ਦੀ ਰਾਖੀ ਲਈ ਪੰਜਾਬੀਆਂ ਨੂੰ ਲੋਕ ਲਹਿਰ ਚਲਾਉਣ ਦਾ ਸੱਦਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਵੱਖ ਵੱਖ ਲੋਕ ਕਲਿਆਣਕਾਰੀ ਸਕੀਮਾਂ ਦਾ ਵਿਸੇਸ਼ ਤੌਰ ਉਤੇ ਜ਼ਿਕਰ ਕਰਦਿਆਂ ਕਿਹਾ ਕਿ ਰਾਜ ਸਰਕਾਰ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਸੰਕਲਪ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜਗਾਰ ਦੇਣ ਦੇ ਉਦੇਸ਼ ਤਹਿਤ ਪੰਜਾਬ ਸਰਕਾਰ ਵੱਲੋਂ ਪਿਛਲੇ ਕਰੀਬ 28 ਮਹੀਨਿਆਂ ਦੌਰਾਨ ਸਾਢੇ 44 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੂਬਾ ਵਾਸੀਆਂ ਨੂੰ ਉਨ੍ਹਾਂ ਦੇ ਦਰਾਂ ਉਤੇ 43 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਹੁਣ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਉਣ ਦੀ ਬਜਾਏ ਆਪਣੇ ਘਰ ਬੈਠੇ ਹੀ 1076 ਉਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਸੇਵਾ ਹਾਸਲ ਕਰ ਸਕਦੇ ਹਨ।
ਪੰਚਾਇਤ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਵੱਡੀ ਪੱਧਰ ’ਤੇ DDPO ਤੇ BDPOs ਦੇ ਹੋਏ ਤਬਾਦਲੇ
ਫਾਜਿਲਕਾ ਦੇ ਪਿੰਡ ਪੱਤਰੇਵਾਲਾ ਤੇ ਘੱਟਿਆਂਵਾਲੀ ਵਿਖੇ ਨਹਿਰੀ ਪਾਣੀ ਉਤੇ ਅਧਾਰਿਤ ਆਧੁਨਿਕ ਜਲ ਸਪਲਾਈ ਪ੍ਰਾਜੈਕਟ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਅਬੋਹਰ, ਬੱਲੂਆਣਾ, ਫਾਜ਼ਿਲਕਾ ਅਤੇ ਜਲਾਲਾਬਾਦ ਦੇ ਪਿੰਡਾਂ ਤੇ ਢਾਣੀਆਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਮਿਲੇਗਾ, ਇਹ ਪ੍ਰਾਜੈਕਟ ਜਲਦ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗਜਨਾਂ ਅਤੇ ਬੇਸਹਾਰਾ ਬੱਚਿਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਸੁਤੰਤਰਤਾ ਸੰਗਰਾਮੀਆਂ/ ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ ਤੋਂ ਇਲਾਵਾ ਪਰੇਡ ਵਿੱਚ ਸ਼ਾਮਲ ਟੁਕੜੀਆਂ ਦੇ ਇੰਚਾਰਜ, ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਕਰਮਚਾਰੀਆਂ ਤੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।
ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਲਹਿਰਾਇਆ ਕੌਮੀ ਝੰਡਾ
ਇਸ ਤੋਂ ਇਲਾਵਾ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੈਬਨਿਟ ਮੰਤਰੀ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ 16 ਅਗਸਤ ਨੂੰ ਜਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ, ਐਸਡੀਐਮ ਫਾਜ਼ਿਲਕਾ ਵਿਪਨ ਭੰਡਾਰੀ ਸਮੇਤ ਹੋਰ ਪਤਵੰਤੇ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Share the post "ਫਾਜ਼ਿਲਕਾ ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ"