WhatsApp Image 2024-07-03 at 11.44.10-min
WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ ਵਿਖੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ

ਲੋਕ ਸਭਾ 2024 ਦਾ ਨਤੀਜਾ ਸਾਰੇ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਦੀ ਮਿਹਨਤ ਸਦਕਾ ਹੋਇਆ ਸੰਭਵ: ਰਾਜਾ ਵੜਿੰਗ
ਚੰਡੀਗੜ੍ਹ, 19 ਜੂਨ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਵਿੱਚ ਹਾਲ ਹੀ ਵਿੱਚ 7 ਸੀਟਾਂ ਜਿੱਤ ਕੇ ਮਿਲੀ ਸਫਲਤਾ ਦਾ ਜਸ਼ਨ ਮਨਾਇਆ ਗਿਆ ਅਤੇ ਵਿਚਾਰ ਵਟਾਂਦਰਾ ਕੀਤਾ ਗਿਆ। ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹਾ ਪ੍ਰਧਾਨਾਂ ਨੂੰ ਉਨ੍ਹਾਂ ਦੀ ਲਗਨ ਅਤੇ ਸਖ਼ਤ ਮਿਹਨਤ ਲਈ ਵਧਾਈ ਦਿੱਤੀ, ਜਿਨ੍ਹਾਂ ਨੇ ਇਸ ਸ਼ਾਨਦਾਰ ਨਤੀਜੇ ਨੂੰ ਪ੍ਰਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਿਚ ਮੁੜ ਵਾਧਾ

ਜ਼ਿਲ੍ਹਾ ਪ੍ਰਧਾਨਾਂ ਨੇ ਵੀ ਆਪਣਾ ਉਤਸ਼ਾਹ ਜ਼ਾਹਰ ਕੀਤਾ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨੂੰ ਉਹਨਾਂ ਦੀ ਅਗਵਾਈ ਅਤੇ ਰਣਨੀਤਕ ਦਿਸ਼ਾ ਨਿਰਦੇਸ਼ਾਂ ਲਈ ਵਧਾਈ ਦਿੱਤੀ, ਖਾਸ ਤੌਰ ’ਤੇ ਅਜਿਹੇ ਸਮੇਂ ਦੌਰਾਨ ਜਦੋਂ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਵਿੱਚ ਹੈ।ਮੀਟਿੰਗ ਦੌਰਾਨ, ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਏਕਤਾ ਅਤੇ ਸਮੂਹਿਕ ਕਾਰਵਾਈ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਕਿਹਾ ਸਾਡੀ ਜਿੱਤ ਸਮੂਹਿਕ ਕੋਸ਼ਿਸ਼ਾਂ ਅਤੇ ਏਕਤਾ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵੱਲੋਂ ਵਿਅਕਤੀਗਤ ਹਿੱਤਾਂ ਦੀ ਬਜਾਏ ਪਾਰਟੀ ਦੇ ਟੀਚਿਆਂ ਲਈ ਮਿਲ ਕੇ ਕੰਮ ਕਰਨ ਕਾਰਨ ਹੀ ਚੋਣਾਂ ਵਿੱਚ ਸਫਲਤਾ ਮਿਲੀ ਹੈ।

Bhai Amritpal Singh ਤੇ ਸਾਥੀਆਂ ਉਪਰ ਲਗਾਏ NSA ’ਚ ਸਰਕਾਰ ਨੇ ਕੀਤਾ ਵਾਧਾ

ਉਨ੍ਹਾਂ ਅੱਗੇ ਦੱਸਿਆ ਕਿ ਕਾਂਗਰਸ ਪਾਰਟੀ 2027 ‘ਚ ਵੀ ਸ਼ਾਨਦਾਰ ਨਤੀਜੇ ਪ੍ਰਾਪਤ ਕਰੇਗੀ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਪਾਰਟੀ ਨੂੰ ਪੰਜਾਬ ਦੇ ਹੱਕਾਂ ਲਈ ਵੱਧ ਤੋਂ ਵੱਧ ਇਕੱਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ ਅਤੇ ਕਿਹਾ ਅਸੀਂ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਹੱਕਾਂ ਦੀ ਪੂਰਤੀ ਲਈ ਕੇੰਦਰ ਤੱਕ ਪੰਜਾਬ ਦੀ ਆਵਾਜ਼ ਸੁਣੀ ਜਾਵੇ। ਜ਼ਿਲ੍ਹਾ ਪ੍ਰਧਾਨਾਂ ਨੇ ਇਸ ਚੋਣ ਸਫ਼ਲਤਾ ਦਾ ਸਿਹਰਾ ਪਿਛਲੇ ਦੋ ਸਾਲਾਂ ਦੌਰਾਨ ਪ੍ਰਦੇਸ਼ ਕਾਂਗਰਸ ਪ੍ਰਧਾਨ ਦੀ ਅਣਥੱਕ ਮਿਹਨਤ ਅਤੇ ਰਣਨੀਤਕ ਯੋਜਨਾਬੰਦੀ ਨੂੰ ਦਿੱਤਾ। ਉਹਨਾਂ ਨੇ ਉਹਨਾਂ ਦੀ ਅਗਵਾਈ ਵਿੱਚ ਸਥਾਪਿਤ ਬੁਨਿਆਦੀ ਸਥਿਰਤਾ ਦੀ ਪ੍ਰਸ਼ੰਸਾ ਕੀਤੀ, ਇਹ ਨੋਟ ਕੀਤਾ ਕਿ ਬੂਥ, ਮੰਡਲ ਅਤੇ ਬਲਾਕ ਪੱਧਰਾਂ ’ਤੇ ਮਜ਼ਬੂਤ ਆਧਾਰ ਵਰਕ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਸੀ।

 

Related posts

ਪਾਵਰਕਾਮ ਵੱਲੋਂ ਝੋਨੇ ਦੀ ਬਿਜਾਈ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਵਾਸਤੇ ਸਾਰੇ ਪ੍ਰਬੰਧ ਮੁਕੰਮਲ

punjabusernewssite

‘ਚਹੇਤਿਆਂ’ ਦੀ ਭਰਤੀ ਦਾ ਮਾਮਲਾ: ਮੁੱਖ ਮੰਤਰੀ ਦਾ ਕਿਹਾ ਸਿਰ ਮੱਥੇ, ਪਰ ਪਰਨਾਲਾ ਉਥੇ ਦਾ ਉਥੇ

punjabusernewssite

ਅਕਾਲੀ ਦਲ ਨੇ ਮੁੱਖ ਮੰਤਰੀ ਵੱਲੋਂ ਗਿਰਦਾਵਰੀ ਤੋਂ ਪਹਿਲਾਂ ਹੀ 20 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣ ਦਾ ਵਾਅਦਾ ਪੂਰਾ ਨਾ ਕਰਨ ਦੀ ਕੀਤੀ ਨਿਖੇਧੀ

punjabusernewssite