ਅਮਰਜੀਤ ਚਾਵਲਾ ਮਾਮਲਾ; SGPC ਪ੍ਰਧਾਨ Dhami ਨੇ ਕੀਤੀ CBI ਜਾਂਚ ਦੀ ਮੰਗ

Date:

spot_img

Amritsar News: ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਪੰਥਕ ਅਤੇ ਸਿਆਸੀ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣੇ ਹੋਏ ਬਹਿਰੀਨ ਵਾਲੀ ਬੀਬੀ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵੱਲੋਂ ਕੀਤੇ ਕਥਿਤ ਬਲਾਤਕਾਰ ਦੇ ਮਾਮਲੇ ਵਿਚ ਹੁਣ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ CBI ਜਾਂਚ ਦੀ ਮੰਗ ਕਰ ਦਿੱਤੀ ਹੈ। ਅੱਜ ਬੁੱਧਵਾਰ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਹੋਈ ਮੀਟਿੰਗ ਤੋਂ ਬਾਅਦ ਇਸ ਘਟਨਾਕ੍ਰਮ ਤੋਂ ਬਾਅਦ ਪਹਿਲੀ ਵਾਰ ਮੀਡੀਆ ਦੇ ਰੂ-ਬ-ਰੂ ਹੁੰਦਿਆਂ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਉੱਪਰ ਵਿਰੋਧੀਆਂ ਵੱਲੋਂ ਸਵਾਲ ਖੜੇ ਕੀਤੇ ਜਾ ਰਹੇ ਸਨ ਕਿ ਇਹ ਕਮੇਟੀ ਪ੍ਰਧਾਨ ਦੇ ਮੁਤਾਬਕ ਰਿਪੋਰਟ ਦੇਵੇਗੀ। ਇਸੇ ਤਰ੍ਹਾਂ ਸਾਨੂੰ ਇਸ ਗੱਲ ਦਾ ਇਤਰਾਜ਼ ਹੈ ਕਿ ਪੰਜਾਬ ਪੁਲਿਸ, ਪੰਜਾਬ ਸਰਕਾਰ ਦੇ ਅਧੀਨ ਕੰਮ ਕਰਦੀ ਹੈ, ਜਿਸ ਦੇ ਚਲਦੇ ਉਹ ਵੀ ਨਿਰਪੱਖ ਰਿਪੋਰਟ ਨਹੀਂ ਦੇ ਸਕਦੀ। ਜਿਸ ਕਾਰਨ ਇਸ ਮਾਮਲੇ ਦੀ ਨਿਰਪੱਖ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪਣੀ ਚਾਹੀਦੀ ਹੈ।

ਇਹ ਵੀ ਪੜ੍ਹੋ 👉LPU ਵਿਵਾਦ; ਪੁਲਿਸ ਵੱਲੋਂ ਵੱਡੀ ਕਾਰਵਾਈ, 3 ਨਵੀਆਂ FIR ਦਰਜ

ਪ੍ਰਧਾਨ ਧਾਮੀ ਨੇ ਪੰਜਾਬ ਸਰਕਾਰ ਨੂੰ ਤਿੰਨ ਦਿਨਾਂ ਦਾ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਇਸ ਸਮੇਂ ਦੌਰਾਨ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਨਹੀਂ ਭੇਜੀ ਤਾਂ ਉਹ ਇਸ ਤੋਂ ਬਾਅਦ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇ ਕੇ ਜਾਂਚ ਸੀਬੀਆਈ ਹਵਾਲੇ ਸੌਂਪਣ ਦੀ ਮੰਗ ਕਰਨਗੇ। ਹਾਲਾਂਕਿ ਇਸ ਦੌਰਾਨ ਪੱਤਰਕਾਰਾਂ ਵੱਲੋਂ ਉਹਨਾਂ ਕੋਲੋਂ ਬਹਿਰੀਨ ਵਾਲੀ ਬੀਬੀ ਨੂੰ 1 ਲੱਖ ਰੁਪਈਆ ਸ਼੍ਰੋਮਣੀ ਕਮੇਟੀ ਦੇ ਫੰਡਾਂ ਵਿੱਚੋਂ ਜਾਰੀ ਕਰਨ ਸਬੰਧੀ ਪੁੱਛੇ ਗਏ ਸਵਾਲ ‘ਤੇ ਉਹਨਾਂ ਗੋਲਮੋਲ ਜਵਾਬ ਦਿੰਦਿਆਂ ਕਿਹਾ ਕਿ ਹੁਣ ਜਦੋਂ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਇਹ ਮਾਮਲਾ ਸੀਬੀਆਈ ਨੂੰ ਸੌਂਪਣ ਦਾ ਫੈਸਲਾ ਹੋ ਚੁੱਕਿਆ ਹੈ ਤਾਂ ਇਹ ਹੁਣ ਜਾਂਚ ਦਾ ਵਿਸ਼ਾ ਹੈ, ਚਰਚਾ ਦਾ ਨਹੀਂ। ਇਸੇ ਦੌਰਾਨ ਉਨਾਂ ਸ਼੍ਰੋਮਣੀ ਕਮੇਟੀ ਦੇ ਦੋ ਮੈਂਬਰਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲਣ ਦੇ ਮਾਮਲੇ ‘ਤੇ ਕਿਹਾ ਕਿ ਇਸ ਸਬੰਧੀ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਇੱਕ ਪੱਤਰ ਉਹਨਾਂ ਨੂੰ ਪ੍ਰਾਪਤ ਹੋਇਆ ਹੈ, ਜਿਸ ਦੇ ਵਿੱਚ ਇਹਨਾਂ ਮੈਂਬਰਾਂ ਵੱਲੋਂ ਭੁੱਲ ਬਖਸ਼ਾਉਣ ਤੱਕ ਉਹਨਾਂ ਉੱਪਰ ਸ਼੍ਰੋਮਣੀ ਕਮੇਟੀ ਦੀਆਂ ਮੀਟਿੰਗਾਂ ਵਿੱਚ ਸ਼ਾਮਿਲ ਹੋਣ ਤੇ ਰੋਕ ਲਗਾਈ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

CM Bhagwant Singh Mann ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

👉* ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ...

ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਫਸਟ ਲੈਵਲ ਚੈਕਿੰਗ

Bathinda News: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2027 ਦੇ...