ਲਾਲ ਸਿੰਘ ਨਗਰ ਵਿੱਚ ਸੜਕ ਨਵੀਨੀਕਰਨ ਦੇ ਕੰਮ ਦਾ ਅਮਰਜੀਤ ਮਹਿਤਾ ਨੇ ਕੀਤਾ ਉਦਘਾਟਨ

Date:

spot_img

👉ਨਗਰ ਨਿਗਮ ਬਠਿੰਡਾ ਦੇ ਜੰਗੀ ਪੱਧਰ ’ਤੇ ਜਾਰੀ ਵਿਕਾਸ ਕਾਰਜ : ਮਹਿਤਾ
Bathinda News: ਬਠਿੰਡਾ ਸ਼ਹਿਰ ਨੂੰ ਆਧੁਨਿਕ, ਸੁੰਦਰ ਅਤੇ ਬਿਹਤਰ ਸਹੂਲਤਾਂ ਨਾਲ ਲੈਸ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਨਗਰ ਨਿਗਮ ਵੱਲੋਂ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਦਿੱਤੀ ਜਾ ਰਹੀ ਹੈ। ਸ਼ਹਿਰ ਦੀਆਂ ਸੜਕਾਂ ਦੇ ਨਵੀਨੀਕਰਨ ਅਤੇ ਸੁਧਾਰ ਦਾ ਕੰਮ ਵੀ ਜੰਗੀ ਪੱਧਰ ’ਤੇ ਜਾਰੀ ਹੈ। ਇਸੇ ਕੜੀ ਤਹਿਤ ਨਗਰ ਨਿਗਮ ਦੇ ਵਾਰਡ ਨੰਬਰ 30 ਅਧੀਨ ਆਉਂਦੇ ਲਾਲ ਸਿੰਘ ਨਗਰ ਵਿੱਚ ਸੜਕ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਵੱਲੋਂ ਕੀਤੀ ਗਈ।

ਇਹ ਵੀ ਪੜ੍ਹੋ 👉ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਪੰਜਾਬ ‘ਚ ‘ਭੰਬਲਭੂਸਾ’ ਬਰਕਰਾਰ !

ਇਸ ਮੌਕੇ ਮਾਰਕੀਟ ਕਮੇਟੀ ਬਠਿੰਡਾ ਦੇ ਚੇਅਰਮੈਨ ਸ੍ਰੀ ਬਲਜੀਤ ਸਿੰਘ ਬੱਲੀ, ਨਗਰ ਨਿਗਮ ਕੌਂਸਲਰ ਸ੍ਰੀ ਕੁਲਵਿੰਦਰ ਸਿੰਘ ਮਾਂਕੜ, ਸ੍ਰੀ ਸੂਬਾ ਸਿੰਘ ਬਰਾੜ, ਸ੍ਰੀ ਸਵਰਾਜ ਖਾਨ ਸਮੇਤ ਵੱਡੀ ਗਿਣਤੀ ਵਿੱਚ ਮੁਹੱਲਾ ਵਾਸੀ ਹਾਜ਼ਰ ਸਨ।ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਠਿੰਡਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਸੜਕਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪਹਿਲ ਹੈ।

ਇਹ ਵੀ ਪੜ੍ਹੋ 👉ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਕਿਹਾ ਕਿ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੇ ਨਿਰਦੇਸ਼ਾਂ ’ਤੇ ਲਾਲ ਸਿੰਘ ਨਗਰ ਅਤੇ ਬੀੜ ਰੋਡ ਦੀਆਂ ਸੜਕਾਂ ਦੇ ਸੁਧਾਰ ਲਈ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ਕਿਸੇ ਵੀ ਆਧੁਨਿਕ ਸ਼ਹਿਰ ਦੇ ਵਿਕਾਸ ਦੀ ਬੁਨਿਆਦੀ ਲੋੜ ਹੁੰਦੀਆਂ ਹਨ ਅਤੇ ਇਨ੍ਹਾਂ ਦੀ ਬਿਹਤਰ ਹਾਲਤ ਨਾਲ ਆਮ ਲੋਕਾਂ ਨੂੰ ਆਵਾਜਾਈ ਵਿੱਚ ਸਹੂਲਤ ਮਿਲਣ ਦੇ ਨਾਲ-ਨਾਲ ਇਲਾਕੇ ਦੇ ਵਿਕਾਸ ਨੂੰ ਵੀ ਗਤੀ ਮਿਲਦੀ ਹੈ।

ਇਹ ਵੀ ਪੜ੍ਹੋ 👉Big News; Bhagwant Mann govt ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ

ਸ੍ਰੀ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਦਾ ਉਦੇਸ਼ ਸਿਰਫ਼ ਸੜਕਾਂ ਬਣਾਉਣ ਤੱਕ ਸੀਮਿਤ ਨਹੀਂ, ਸਗੋਂ ਬਠਿੰਡਾ ਨੂੰ ਯੋਜਨਾਬੱਧ, ਸਾਫ਼-ਸੁਥਰੇ, ਸੁੰਦਰ ਅਤੇ ਆਧੁਨਿਕ ਸ਼ਹਿਰ ਵਜੋਂ ਵਿਕਸਤ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਅਤੇ ਸਮੇਂ ਸਿਰ ਕੰਮ ਪੂਰਾ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਅਸਲ ਲਾਭ ਮਿਲ ਸਕੇ।

ਇਹ ਵੀ ਪੜ੍ਹੋ 👉CM Bhagwant Singh Mann ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

ਉਨ੍ਹਾਂ ਪੰਜਾਬ ਸਰਕਾਰ ਦੀਆਂ ਵਿਕਾਸ ਨੀਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ‘ਰੰਗਲਾ ਪੰਜਾਬ’ ਅਤੇ ਖੁਸ਼ਹਾਲ ਪੰਜਾਬ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਯੋਜਨਾਵਾਂ ਦਾ ਲਾਭ ਸ਼ਹਿਰਾਂ ਅਤੇ ਪਿੰਡਾਂ ਦੇ ਲੋਕਾਂ ਤੱਕ ਪਹੁੰਚ ਰਿਹਾ ਹੈ ਅਤੇ ਬਠਿੰਡਾ ਵਿੱਚ ਵੀ ਵਿਕਾਸ ਦੀ ਗਤੀ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ।ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਬਠਿੰਡਾ ਦੇ ਵਿਕਾਸ ਨੂੰ ਲੈ ਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੀ ਸੋਚ ਸਪੱਸ਼ਟ ਹੈ ਕਿ ਸ਼ਹਿਰ ਦੇ ਹਰ ਇਲਾਕੇ ਵਿੱਚ ਬਰਾਬਰ ਰੂਪ ਵਿੱਚ ਵਿਕਾਸ ਕਾਰਜ ਪਹੁੰਚਾਏ ਜਾਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸ਼ਹਿਰ ਵਿੱਚ ਲੋਕ ਹਿੱਤ ਨਾਲ ਜੁੜੇ ਕਈ ਮਹੱਤਵਪੂਰਨ ਕੰਮਾਂ ਨੂੰ ਅੱਗੇ ਵਧਾਇਆ ਜਾਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...