Bathinda News: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਦੇ ਵਾਰਡ ਨੰਬਰ 39 ਦੇ ਪਰਸਰਾਮ ਨਗਰ ਅਤੇ ਵਾਰਡ ਨੰਬਰ 49 ਦੀ ਸਿਵੀਆਂ ਰੋਡ ਤੋਂ ਦੋ ਬੱਸਾਂ ਰਵਾਨਾ ਹੋਈਆਂ। ਸ੍ਰੀ ਸਾਲਾਸਰ ਧਾਮ ਤੇ ਸ਼੍ਰੀ ਖਾਟੂ ਸ਼ਿਆਮ ਜੀ ਦੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸਾਂ ਨੂੰ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਵੱਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦੇ ਮਾਤਾ ਸ੍ਰੀਮਤੀ ਬਬੀਤਾ ਮਹਿਤਾ, ਕੌਂਸਲਰ ਵਾਰਡ ਨੰਬਰ 50 ਸ੍ਰੀ ਸੁਖਦੇਵ ਸਿੰਘ, ਵਾਰਡ ਨੰਬਰ 39 ਦੇ ਕੌਂਸਲਰ ਭੈਣ ਰਾਜ ਰਾਣੀ, ਵਾਰਡ ਨੰਬਰ 49 ਤੋਂ ਸ੍ਵੀ ਪ੍ਰਦੀਪ ਕੁਮਾਰ ਹਾਜ਼ਰ ਸਨ।
ਇਹ ਵੀ ਪੜ੍ਹੋ 5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਇਸ ਮੌਕੇ ਸ੍ਰੀ ਮਹਿਤਾ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਧਾਰਮਿਕ ਯਾਤਰਾ ਦੇ ਇੱਛੁਕ ਲੋਕਾਂ ਲਈ ਇਕ ਵਰਦਾਨ ਸਾਬਤ ਹੋ ਰਹੀ ਹੈ। ਇਹ ਯੋਜਨਾ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਫੈਲਾਉਂਦੀ ਹੈ।ਉਨ੍ਹਾਂ ਦੱਸਿਆ ਕਿ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੁਵਿਧਾ, ਸੁਰੱਖਿਆ ਅਤੇ ਸਿਹਤ ਸੰਬੰਧੀ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੂਰੇ ਪ੍ਰਬੰਧ ਕੀਤੇ ਗਏ ਹਨ। ਯਾਤਰਾ ਦੌਰਾਨ ਆਵਾਜਾਈ, ਰਿਹਾਇਸ਼, ਭੋਜਨ ਅਤੇ ਮੈਡੀਕਲ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਸ਼ਰਧਾਲੂ ਨਿਸ਼ਚਿੰਤ ਹੋ ਕੇ ਤੀਰਥ ਯਾਤਰਾ ਦਾ ਲਾਭ ਲੈ ਸਕਣ।ਇਸ ਮੌਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਪੰਜਾਬ ਸਰਕਾਰ ਦਾ ਇਸ ਲੋਕ-ਭਲਾਈ ਸਕੀਮ ਲਈ ਧੰਨਵਾਦ ਵੀ ਕੀਤਾ।ਇਸ ਮੌਕੇ ਸ੍ਰੀ ਕਾਸ਼ੀ ਰਾਮ, ਗੁਰਜੀਤ ਸਿੰਘ, ਸ੍ਰੀ ਹਰਭਗਵਾਨ ਸਿੰਘ, ਸ੍ਰੀਮਤੀ ਸਬੀਨਾ ਬੇਗਮ, ਵਾਰਡ ਬਲਜਿੰਦਰ ਸਿੰਘ, ਵਿੱਕੀ ਨਿੰਮੀਵਾਲ, ਸ੍ਰੀ ਮੁਹਮੰਦ ਬਿਲਾਲ ਤੇ ਸ਼ਰਧਾਲੂ ਆਦਿ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




