WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਮਹਾਰਾਸ਼ਟਰ ਸਰਕਾਰ ਵੱਲੋਂ ਨਾਂਦੇੜ ਐਕਟ ‘ਚ ਸੋਧ

ਚੰਡੀਗੜ੍ਹ: ਮਹਾਰਾਸ਼ਟਰ ਸਰਕਾਰ ਵੱਲੋਂ ਹੁਣ ਗੁਰਦੁਆਰਾ ਮਾਮਲਿਆਂ ਵਿੱਚ ਸਿੱਧੀ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ। ਗੁਰਦੁਆਰਾ ਸਾਹਿਬ ‘ਤੇ ਕਬਜ਼ੇ ਨੂੰ ਲੈ ਕੇ ਸਿੱਖਾਂ ‘ਚ ਪਹਿਲਾਂ ਹੀ ਭਾਰੀ ਰੋਸ ਪਾਇਆ ਜਾ ਰਿਹਾ ਸੀ ‘ਤੇ ਹੁਣ ਮਹਾਰਾਸ਼ਟਰ ਸਰਕਾਰ ਵੱਲੋਂ ਕੀਤੀ ਗਈ ਸਿੱਧੀ ਦਖਲਅੰਦਾਜ਼ੀ ਸਿੱਖ ਕੌਮ ‘ਚ ਰੋਸ ਪੈਦਾ ਕਰ ਰਹੀ ਹੈ। ਮਹਾਰਾਸ਼ਟਰਾ’ਚ ਏਕਨਾਥ ਸ਼ਿੰਦੇ ਦੀ ਸਰਕਾਰ ਨੇ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ 1956 ਵਿੱਚ ਸੋਧ ਕੀਤੀ ਗਈ, ਜਿਸ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਖਤ ਨਿਖੇਧੀ ਕੀਤੀ ਗਈ ਹੈ।

ਬਠਿੰਡਾ ਤੋਂ ਰਾਮ ਸੇਵਕ ਸ਼੍ਰੀ ਅਯੁੱਧਿਆ ਧਾਮ ਲਈ ਹੋਏ ਰਵਾਨਾ

ਇਸ ਮਾਮਲੇ ‘ਤੇ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ “ਗੁਰਦੁਆਰਾ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ, ਨਾਂਦੇੜ ਐਕਟ 1956 ਵਿੱਚ ਮਹਾਰਾਸ਼ਟਰ ਦੀ ਏਕ ਨਾਥ ਸ਼ਿੰਦੇ ਸਰਕਾਰ ਵੱਲੋਂ ਹਾਲ ਹੀ ਵਿੱਚ ਕੀਤੀ ਗਈ ਸੋਧ ਅਤਿ ਨਿੰਦਣਯੋਗ ਹੈ ਅਤੇ ਸਿੱਖ ਧਾਰਮਿਕ ਮਾਮਲਿਆਂ ਵਿੱਚ ਸਿੱਧੀ ਦਖਲਅੰਦਾਜ਼ੀ ਹੈ। ਰਾਜ ਸਰਕਾਰ ਨੇ ਬੋਰਡ ਦੇ ਕੁੱਲ 17 ਮੈਂਬਰਾਂ ਵਿੱਚੋਂ 12 ਨੂੰ ਸਿੱਧੇ ਤੌਰ ‘ਤੇ ਨਾਮਜ਼ਦ ਕਰਨ ਦਾ ਰਾਹ ਖੋਲ੍ਹ ਦਿੱਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਮੈਂਬਰਾਂ ਦੀ ਗਿਣਤੀ 4 ਤੋਂ ਘਟਾ ਕੇ 2 ਕਰ ਦਿੱਤੀ ਗਈ ਹੈ, ਚੀਫ਼ ਖ਼ਾਲਸਾ ਦੀਵਾਨ, ਹਜ਼ੂਰੀ ਸੱਚਖੰਡ ਦੀਵਾਨ ਦੀ ਨਾਮਜ਼ਦਗੀ ਖ਼ਤਮ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਬੋਰਡ ਦੇ ਮੈਂਬਰ ਰਹੇ ਦੋ ਸਿੱਖ ਸੰਸਦ ਮੈਂਬਰਾਂ ਨੂੰ ਵੀ ਨਵੀਂ ਸੋਧ ਵਿੱਚ ਇਸ ਅਧਿਕਾਰ ਤੋਂ ਵਾਂਝਿਆਂ ਕਰ ਦਿੱਤਾ ਗਿਆ ਹੈ। ਉਪਰੋਕਤ ਤੋਂ ਇਹ ਸਪੱਸ਼ਟ ਹੈ ਕਿ ਸੂਬਾ ਸਰਕਾਰ ਗੁਰਦੁਆਰਾ ਬੋਰਡ ‘ਤੇ ਪੂਰਾ ਕਬਜ਼ਾ ਕਰਨ ਜਾ ਰਹੀ ਹੈ ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਸ਼੍ਰੋਮਣੀ ਅਕਾਲੀ ਦਲ ਨੇ ਮਹਾਰਾਸ਼ਟਰ ਸਰਕਾਰ ਨੂੰ ਸੋਧ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ।”

Related posts

Side effect of AAP+CONG alliance: ਹਰਿਆਣਾ ਆਪ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਸ਼ੋਕ ਤੰਵਰ ਨੇ ਦਿੱਤਾ ਅਸਤੀਫਾ

punjabusernewssite

MP ਸੰਜੇ ਸਿੰਘ ਨੇ ਭਗਵੰਤ ਮਾਨ ਨੂੰ ਬੇਟੀ ਦੀਆਂ ਦਿੱਤੀਆਂ ਵਧਾਈਆਂ

punjabusernewssite

ਪੰਜਾਬ ਭਾਜਪਾ ਵੱਲੋਂ ਦੀਵਾਲੀ ਮੌਕੇ ਨਵੇਂ ਅਹੁਦੇਦਾਰਾਂ ਦਾ ਐਲਾਨ

punjabusernewssite