America News: ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ.ਸੀ. ਤੋਂ ਇੱਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਵ੍ਹਾਈਟ ਹਾਊਸ ਦੇ ਨੇੜੇ ਇਕ ਵਾਰ ਫਿਰ ਗੋਲੀਬਾਰੀ ਹੋਈ ਹੈ। ਇਸ ਘਟਨਾ ਨੇ ਸੁਰੱਖਿਆ ਪ੍ਰਬੰਧਾਂ ‘ਤੇ ਵੱਡੇ ਸਵਾਲ ਖੜੇ ਕਰ ਦਿੱਤੇ ਹਨ। ਮਿਲੀ ਜਾਣਕਾਰੀ ਅਨੁਸਾਰ, ਇੱਕ ਹਥਿਆਰਬੰਦ ਵਿਅਕਤੀ ਅਤੇ ਅਮਰੀਕੀ ਗੁਪਤ ਸੇਵਾ ਦੇ ਅਧਿਕਾਰੀਆਂ ਵਿਚਕਾਰ ਤਿੱਖੀ ਗੋਲੀਬਾਰੀ ਹੋਈ। ਹਾਲਾਤ ਇਨ੍ਹਾਂ ਤੱਕ ਗੰਭੀਰ ਹੋ ਗਏ ਕਿ ਸੁਰੱਖਿਆ ਕਾਰਨਾਂ ਕਰਕੇ ਵ੍ਹਾਈਟ ਹਾਊਸ ਨੂੰ ਕੁਝ ਸਮੇਂ ਲਈ ਪੂਰੀ ਤਰ੍ਹਾਂ ਬੰਦ ਕਰਨਾ ਪਿਆ। ਇਹ ਘਟਨਾ ਵਾਸ਼ਿੰਗਟਨ ਸਮਾਰਕ ਦੇ ਨੇੜੇ ਉਸ ਸਮੇਂ ਵਾਪਰੀ, ਜਦੋਂ ਅਮਰੀਕੀ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਦਾ ਮੋਟਰ ਕਾਫ਼ਲਾ ਉਥੋਂ ਲੰਘ ਰਿਹਾ ਸੀ। ਸਮਾਂ ਲਗਭਗ ਦੁਪਹਿਰ 3:30 ਵਜੇ ਦਾ ਦੱਸਿਆ ਜਾ ਰਿਹਾ ਹੈ, ਜਦੋਂ 15ਵੀਂ ਸਟਰੀਟ SW ਅਤੇ ਇੰਡੀਪੈਂਡੈਂਸ ਐਵੇਨਿਊ SW ਨੇੜੇ ਇੱਕ ਸ਼ੱਕੀ ਵਿਅਕਤੀ ਨੂੰ ਹਥਿਆਰ ਨਾਲ ਦੇਖਿਆ ਗਿਆ।
ਇਹ ਵੀ ਪੜ੍ਹੋ 👉Raghav Chadha reached at President House: ਆਪ ਦੇ ਚਾਰ ਬਾਗੀ ਸੰਸਦ ਮੈਂਬਰ ਪੁੱਜੇ ਰਾਸ਼ਟਰਪਤੀ ਨੂੰ ਮਿਲਣ
ਅਮਰੀਕੀ ਗੁਪਤ ਸੇਵਾ ਦੇ ਡਿਪਟੀ ਡਾਇਰੈਕਟਰ ਮੈਥਿਊ ਸੀ. ਕੁਇਨ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸਾਦੇ ਕੱਪੜਿਆਂ ਵਿੱਚ ਗਸ਼ਤ ਕਰ ਰਹੇ ਏਜੰਟਾਂ ਨੇ ਇਸ ਸ਼ੱਕੀ ਵਿਅਕਤੀ ਦੀ ਪਛਾਣ ਕੀਤੀ ਸੀ। ਜਦੋਂ ਵਰਦੀਧਾਰੀ ਅਧਿਕਾਰੀ ਮੌਕੇ ‘ਤੇ ਪਹੁੰਚੇ, ਤਾਂ ਉਸ ਵਿਅਕਤੀ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਫਿਰ ਅਚਾਨਕ ਏਜੰਟਾਂ ‘ਤੇ ਗੋਲੀਬਾਰੀ ਕਰ ਦਿੱਤੀ। ਇਸ ਦੇ ਜਵਾਬ ਵਿੱਚ ਗੁਪਤ ਸੇਵਾ ਦੇ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਜਵਾਬੀ ਗੋਲੀਬਾਰੀ ਕੀਤੀ, ਜਿਸ ਨਾਲ ਸ਼ੱਕੀ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਕਾਬੂ ਕਰ ਲਿਆ ਗਿਆ ਅਤੇ ਇਲਾਜ ਲਈ ਨੇੜਲੇ ਹਸਪਤਾਲ ਭੇਜਿਆ ਗਿਆ। ਇਸ ਘਟਨਾ ਦੌਰਾਨ ਇੱਕ ਦੁਖਦਾਈ ਪਲ ਵੀ ਸਾਹਮਣੇ ਆਇਆ, ਜਦੋਂ ਇੱਕ ਨਾਬਾਲਗ ਨੂੰ ਗੋਲੀ ਲੱਗੀ। ਹਾਲਾਂਕਿ, ਰਾਹਤ ਦੀ ਗੱਲ ਇਹ ਹੈ ਕਿ ਉਸਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ਅਤੇ ਸੱਟਾਂ ਜਾਨਲੇਵਾ ਨਹੀਂ ਹਨ। ਜਿਵੇਂ ਹੀ ਗੋਲੀਬਾਰੀ ਦੀ ਆਵਾਜ਼ ਸੁਣੀ ਗਈ, ਤੁਰੰਤ ਹੀ ਸੁਰੱਖਿਆ ਏਜੰਸੀਆਂ ਨੇ ਮੀਡੀਆ ਕਰਮਚਾਰੀਆਂ ਨੂੰ ਵ੍ਹਾਈਟ ਹਾਊਸ ਦੇ ਉੱਤਰੀ ਲਾਅਨ ਤੋਂ ਸੁਰੱਖਿਅਤ ਥਾਂ ‘ਤੇ ਪਹੁੰਚਾਇਆ।
ਇਹ ਵੀ ਪੜ੍ਹੋ 👉Punjab News: ਭਾਜਪਾ ‘ਚ ਜਾਣ ਵਾਲਿਆਂ ‘ਤੇ CM ਮਾਨ ਦੇ ਤਿੱਖੇ ਸਵਾਲ
ਘਟਨਾ ਦੇ ਦੌਰਾਨ ਮੌਜੂਦ ਇੱਕ ਚਸ਼ਮਦੀਦ, 21 ਸਾਲਾ ਰਿਆਨ ਨੇਫ ਨੇ ਦੱਸਿਆ ਕਿ ਉਹ ਆਪਣੀ ਮਾਂ ਦੇ ਨਾਲ ਤਸਵੀਰਾਂ ਖਿੱਚ ਰਿਹਾ ਸੀ, ਜਦੋਂ ਉਸਨੇ ਉਪ ਰਾਸ਼ਟਰਪਤੀ ਦੇ ਕਾਫ਼ਲੇ ਨੂੰ ਲੰਘਦੇ ਵੇਖਿਆ। ਉਸਨੇ ਕਿਹਾ ਕਿ ਕੁਝ ਹੀ ਸਕਿੰਟਾਂ ਵਿੱਚ ਪੰਜ ਤੋਂ ਛੇ ਜ਼ੋਰਦਾਰ ਗੋਲੀਆਂ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ, ਜਿਸ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਘਟਨਾ ਤੋਂ ਬਾਅਦ ਡੀਸੀ ਪੁਲਿਸ ਨੇ ਤੁਰੰਤ ਇਲਾਕੇ ਨੂੰ ਘੇਰ ਲਿਆ ਅਤੇ ਕਈ ਸੜਕਾਂ ਨੂੰ ਘੰਟਿਆਂ ਲਈ ਬੰਦ ਰੱਖਿਆ ਗਿਆ। ਸੁਰੱਖਿਆ ਬਲਾਂ ਨੇ ਪੂਰੇ ਖੇਤਰ ਵਿੱਚ ਸਖ਼ਤ ਨਾਕਾਬੰਦੀ ਕਰ ਦਿੱਤੀ। ਹੁਣ ਸਭ ਤੋਂ ਵੱਡਾ ਸਵਾਲ ਇਹ ਉੱਠ ਰਿਹਾ ਹੈ ਕਿ ਆਖ਼ਿਰ ਬੰਦੂਕਧਾਰੀ ਦਾ ਅਸਲ ਨਿਸ਼ਾਨਾ ਕੌਣ ਸੀ? ਕੀ ਇਹ ਹਮਲਾ ਉਪ ਰਾਸ਼ਟਰਪਤੀ ‘ਤੇ ਸੀ ਜਾਂ ਮੌਜੂਦਾ ਅਮਰੀਕੀ ਰਾਸ਼ਟਰਪਤੀ ਨੂੰ ਨਿਸ਼ਾਨਾ ਬਣਾਇਆ ਗਿਆ ਸੀ? ਇਸ ਬਾਰੇ ਡਿਪਟੀ ਡਾਇਰੈਕਟਰ ਮੈਥਿਊ ਕੁਇਨ ਨੇ ਕਿਹਾ ਹੈ ਕਿ ਜਾਂਚ ਹਾਲੇ ਜਾਰੀ ਹੈ ਅਤੇ ਇਸ ਸਮੇਂ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਹਮਲਾਵਰ ਦਾ ਟੀਚਾ ਕੌਣ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਖੇਤਰ ਵਿੱਚ 24 ਘੰਟੇ ਚੌਕਸੀ ਨਾਲ ਗਸ਼ਤ ਕੀਤੀ ਜਾ ਰਹੀ ਹੈ। ਫਿਲਹਾਲ, ਜਾਂਚ ਏਜੰਸੀਆਂ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਜਲਦ ਹੀ ਇਸ ਮਾਮਲੇ ਨਾਲ ਜੁੜੀ ਪੂਰੀ ਸੱਚਾਈ ਸਾਹਮਣੇ ਆਵੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




