Punjab ਪੁੱਜੇ Amit Shah; ਨਸ਼ੇ ਦੇ ਵਿਰੋਧ ਵਿਚ ਮਾਰੇ ਗਏ ਬਿਕਰਮ ਸਿੰਘ ਤੇ ਗੁਲਜ਼ਾਰ ਸਿੰਘ ਦੇ ਪ੍ਰਵਾਰਾਂ ਨਾਲ ਕੀਤੀ ਮੁਲਾਕਾਤ

Date:

spot_img

Gurdaspur/ Sangrur News: ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ(Amit Shah) ਆਪਣੀ ਇੱਕ ਰੋਜ਼ਾ ਫੇਰੀ ਤਹਿਤ ਬਟਾਲਾ ਅਤੇ ਸੰਗਰੂਰ ਵਿਖੇ ਪੁੱਜ ਗਏ ਹਨ। ਇਸ ਤੋਂ ਬਾਅਦ ਹੁਣ ਉਹਨਾਂ ਵੱਲੋਂ ਮਾਨਸਾ ਵਿਖੇ ਗੋਲੀ ਮਾਰ ਕੇ ਕਤਲ ਕੀਤੇ ਗਏ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ ਜਾਏਗਾ। ਅੰਮ੍ਰਿਤਸਰ ਏਅਰਪੋਰਟ ਤੇ ਉਤਰਨ ਤੋਂ ਬਾਅਦ ਗ੍ਰਿਹ ਮੰਤਰੀ ਦਾ ਕਾਫਲਾ ਸਭ ਤੋਂ ਪਹਿਲਾਂ ਬਟਾਲਾ ਦੇ ਨੇੜਲੇ ਪਿੰਡ ਮਾੜੀ ਪੰਨਵਾ ਵਿਖੇ ਨਸ਼ੇ ਵਾਲਿਆਂ ਦਾ ਵਿਰੋਧ ਕਰਨ ਦੇ ਕਾਰਨ ਮਾਰੇ ਗਏ ਬਿਕਰਮਜੀਤ ਸਿੰਘ ਦੇ ਘਰ ਪੁੱਜਾ। ਇੲ ਮੌਕੇ ਉਨ੍ਹਾਂ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ। ਉਹਨਾਂ ਨਾਲ ਪੰਜਾਬ ਬੀਜੇਪੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੋਂ ਇਲਾਵਾ ਸੀਨੀਅਰ ਲੀਡਰ ਵੀ ਹਾਜ਼ਰ ਰਹੇ। ਬਿਕਰਮਜੀਤ ਸਿੰਘ ਦੇ ਗ੍ਰਹਿ ਵਿਖੇ ਪਰਿਵਾਰ ਨਾਲ ਮੁਲਾਕਾਤ ਕਰਦਿਆਂ ਅਮਿਤ ਸ਼ਾਹ ਨੇ ਉਹਨਾਂ ਨੂੰ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਅਤੇ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਵਾਇਆ। ਉਹਨਾਂ ਵੱਲੋਂ ਪੰਜਾਬ ਦੇ ਵਿੱਚ ਨਸ਼ਿਆਂ ਦੀ ਫੈਲੇ ਦਰਿਆ ਉੱਪਰ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ।

ਇਹ ਵੀ ਪੜ੍ਹੋ 👉1 ਲੱਖ ਰੁਪਏ ਦੀ ਰਿਸ਼ਵਤ ਲੈਂਦਾ Punjab Police ਦਾ SHO ਆਪਣੇ ਹੀ ਥਾਣੇ ਦੇ ਕੁਆਟਰ ਵਿਚੋਂ ਗ੍ਰਿਫਤਾਰ

ਇਸ ਮੌਕੇ ਗ੍ਰਹ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵਿੱਚ ਭਾਜਪਾ ਦੀ ਸਰਕਾਰ ਬਣਨ ‘ਤੇ ਨਸ਼ਾ ਤਸਕਰਾਂ ਉਪਰ ਸਖਤੀ ਨਾਲ ਨੱਥ ਪਾਈ ਜਾਏਗੀ। ਉਹਨਾਂ ਕਿਹਾ ਕਿ ਬਿਕਰਮ ਸਿੰਘ ਦੀ ਕੁਰਬਾਨੀ ਨੂੰ ਅਜਾਈ ਨਹੀਂ ਜਾਣ ਦਿੱਤਾ ਜਾਵੇਗਾ। ਇਸ ਬਾਅਦ ਅਮਿਤ ਸ਼ਾਹ ਆਪਣੇ ਕਾਫਲੇ ਨਾਲ ਸੰਗਰੂਰ ਪੁੱਜੇ, ਜਿੱਥੇ ਉਹਨਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਹਰਪਾਲ ਸਿੰਘ ਚੀਮਾ ਦੀ ਫੇਰੀ ਦੌਰਾਨ ਨਸ਼ਾ ਸਬੰਧੀ ਸਵਾਲ ਪੁੱਛਣ ਕਾਰਨ ਪਿੰਡ ਦੇ ਕੁਝ ਪ੍ਰਭਾਵਸ਼ਾਲੀ ਲੋਕਾਂ ਵੱਲੋਂ ਤੰਗ ਪਰੇਸ਼ਾਨ ਕਰਨ ਦੇ ਚੱਲਦਿਆਂ ਜਹਿਰੀਲੀ ਚੀਜ਼ ਖਾ ਕੇ ਆਤਮ ਹੱਤਿਆ ਕਰਨ ਵਾਲੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ। ਅਮਿਤ ਸ਼ਾਹ ਨੇ ਗੁਲਜਾਰ ਸਿੰਘ ਦੇ ਪਰਿਵਾਰ ਨੂੰ ਵੀ ਇਨਸਾਫ ਦਾ ਭਰੋਸਾ ਦਵਾਇਆ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਪੀੜਤ ਪਰਿਵਾਰਾਂ ਦੇ ਹਰ ਸਮੇਂ ਨਾਲ ਹੈ, ਕਿਸੇ ਨੂੰ ਵੀ ਘਬਰਾਉਣ ਜਾਂ ਚਿੰਤਾ ਕਰਨ ਦੀ ਜਰੂਰਤ ਨਹੀਂ ਹੈ । ਸੰਗਰੂਰ ਤੋਂ ਬਾਅਦ ਹੁਣ ਅਮਿਤ ਸ਼ਾਹ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਘਰ ਉਹਨਾਂ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਪੁੱਜ ਰਹੇ ਹਨ। ਜਿਸ ਤੋਂ ਬਾਅਦ ਉਹ ਵਾਪਸੀ ਲੁਧਿਆਣਾ ਤੋਂ ਕਰਨਗੇ। ਇਸ ਦੌਰਾਨ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹੋਏ ਸਨ ਅਤੇ ਮੀਡੀਆ ਕਰਮਚਾਰੀਆਂ ਨੂੰ ਵੀ ਗ੍ਰਿਹ ਮੰਤਰੀ ਦੇ ਕਾਫਲੇ ਨੇੜੇ ਪੁੱਜਣ ਨਹੀਂ ਦਿੱਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਰੇਲਵੇ ਸਟੇਸ਼ਨਾਂ ’ਤੇ ਖੁੱਲ੍ਹਣਗੀਆਂ ਕਰਿਆਨੇ ਦੀਆਂ ਦੁਕਾਨਾਂ

ਨਿਊਜ਼ ਡੈਸਕ : ਰੇਲ ਯਾਤਰੀਆਂ ਲਈ ਇੱਕ ਨਵੀਂ ਸਹੂਲਤ...

ਰਾਜਾ ਵੜਿੰਗ ਵੱਲੋਂ ਅਫ਼ੀਮ ਤੇ ਭੁੱਕੀ ਦੇ ਪਰਮਿਟ ਜਾਰੀ ਕਰਨ ਦੀ ਵਕਾਲਤ

ਨਿਊਜ਼ ਡੈਸਕ :  ਪੰਜਾਬ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜੰਗ ਤਾਂ...