ਆਜ਼ਾਦੀ ਤੋਂ ਬਾਅਦ ਗਿੱਦੜਬਾਹਾ ਵਿਖੇ ਕਿਸੇ ਵੀ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰੀ ਗਈ ਪਹਿਲੀ ਔਰਤ
ਪੱਖਪਾਤ ਤੋਂ ਉੱਪਰ ਉੱਠ ਕੇ ਔਰਤਾਂ ਨੂੰ ਆਪਣੀ ਭੈਣ ਦਾ ਸਮਰਥਨ ਕਰਨ ਲਈ ਕਿਹਾ
ਗਿੱਦੜਬਾਹਾ, 24 ਅਕਤੂਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਅੱਜ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ 13 ਨਵੰਬਰ ਨੂੰ ਹੋਣ ਜਾ ਰਹੀ ਉਪ ਚੋਣ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।ਆਪਣੇ ਪਤੀ ਰਾਜਾ ਵੜਿੰਗ, ਧੀ ਅਤੇ ਪੁੱਤਰ ਦੇ ਨਾਲ, ਸ਼੍ਰੀਮਤੀ ਵੜਿੰਗ ਨੇ ਸਥਾਨਕ ਐਸਡੀਐਮ ਦੇ ਦਫ਼ਤਰ ਵਿੱਚ ਆਪਣੇ ਕਾਗਜ਼ ਦਾਖਲ ਕੀਤੇ।ਨਾਮਜ਼ਦਗੀ ਪੱਤਰ ਦਾਖਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਗਿੱਦੜਬਾਹਾ ਤੋਂ ਕਿਸੇ ਵੀ ਸਿਆਸੀ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰੀ ਗਈ ਉਹ ਪਹਿਲੀ ਮਹਿਲਾ ਉਮੀਦਵਾਰ ਹੈ।
ਇਹ ਵੀ ਪੜ੍ਹੋ:ਸਾਬਕਾ ਮੰਤਰੀ ਨੇ ਛੱਡਿਆ ਅਕਾਲੀ ਦਲ, ਭਾਜਪਾ ਨੇ ਟਿਕਟ ਨਾਲ ਨਿਵਾਜ਼ਿਆ
ਉਨ੍ਹਾਂ ਨੇ ਗਿੱਦੜਬਾਹਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿਛਲੇ ਡੇਢ ਦਹਾਕੇ ਤੋਂ ਉਨ੍ਹਾਂ ਦੇ ਪਰਿਵਾਰ ਦੀ ਡੂੰਘੀ ਸਾਂਝ ਨੂੰ ਯਾਦ ਕਰਦੇ ਹੋਏ ਉਨ੍ਹਾਂ ਦਾ ਸਾਥ ਦੇਣ। ਉਨ੍ਹਾਂ ਨੇ ਕਿਹਾ ਕਿ ਉਸ ਨੂੰ ਆਪਣੇ ਪਰਿਵਾਰ ‘ਗਿੱਦੜਬਾਹਾ ਦੇ ਲੋਕਾਂ’ ‘ਤੇ ਭਰੋਸਾ ਹੈ, ਜਿਨ੍ਹਾਂ ਨੇ ਹਮੇਸ਼ਾ ਹੀ ਉਸ ਦੇ ਪਤੀ ਰਾਜਾ ਵੜਿੰਗ ਦਾ ਸਾਥ ਦਿੱਤਾ ਹੈ।ਸ਼੍ਰੀਮਤੀ ਵੜਿੰਗ ਨੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੀਆਂ ਮਹਿਲਾ ਵੋਟਰਾਂ ਨੂੰ ਵਿਸ਼ੇਸ਼ ਤੌਰ ‘ਤੇ ਅਪੀਲ ਕੀਤੀ ਕਿ ਉਹ ਹਰ ਪੱਖਪਾਤ ਤੋਂ ਉੱਪਰ ਉੱਠ ਕੇ ਉਨ੍ਹਾਂ ਨੂੰ ਵੋਟ ਪਾਉਣ ਅਤੇ ਆਪਣੀ ”ਭੈਣ” ਨੂੰ ਜਿਤਾਉਣ।ਉਨ੍ਹਾਂ ਕਿਹਾ “ਤੁਸੀਂ ਅਸਲ ਵਿੱਚ ਫਰਕ ਮਹਿਸੂਸ ਕਰੋਗੇ ਜਦੋਂ ਤੁਸੀਂ ਆਪਣੇ ਵਿੱਚੋਂ ਇੱਕ ਨੂੰ ਆਪਣਾ ਚੁਣਿਆ ਹੋਇਆ ਨੁਮਾਇੰਦਾ ਦੇਖੋਗੇ”,
ਇਹ ਵੀ ਪੜ੍ਹੋ:ਉਪ ਚੋਣ 84-ਗਿੱਦੜਬਾਹਾ ਦੀ ਕਰਵਾਉਣ ਲਈ ਭਾਰਤ ਦੇ ਚੋਣ ਕਮਿਸ਼ਨ ਨੇ 3 ਅਬਜ਼ਰਵਰ ਕੀਤੇ ਨਿਯੁਕਤ
ਸ਼੍ਰੀਮਤੀ ਵੜਿੰਗ ਨੇ ਆਪਣੇ ਵਿਰੋਧੀਆਂ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਆਪਣੇ ਏਜੰਡੇ ‘ਤੇ ਕੇਂਦ੍ਰਿਤ ਹੈ, ਜੋ ਕਿ ਲੋਕ ਭਲਾਈ ਹੈ, ਪੂਰੀ ਲਗਨ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨਾ ਅਤੇ ਖੇਤਰ ਦੇ ਵਿਕਾਸ ‘ਤੇ ਹੈ। ਉਨ੍ਹਾਂ ਕਿਹਾ ਕਿ ਗਿੱਦੜਬਾਹਾ ਦੇ ਲੋਕ ਹਮੇਸ਼ਾ ਹੀ ਮਿਹਰਬਾਨ ਅਤੇ ਸ਼ੁਕਰਗੁਜ਼ਾਰ ਰਹੇ ਹਨ ਅਤੇ ਉਹ ਜਾਣਦੇ ਹਨ ਕਿ ਜਦੋਂ ਵੀ ਰਾਜਾ ਵੜਿੰਗ ਨੂੰ ਮੌਕਾ ਮਿਲਿਆ ਉਨ੍ਹਾਂ ਨੇ ਆਪਣੇ ਖੂਨ ਪਸੀਨੇ ਨਾਲ ਉਨ੍ਹਾਂ ਦੀ ਸੇਵਾ ਕੀਤੀ ਹੈ।ਸ਼੍ਰੀਮਤੀ ਵੜਿੰਗ ਦੇ ਨਾਲ ਆਏ ਰਾਜਾ ਵੜਿੰਗ ਨੇ ਕਿਹਾ ਕਿ ਉਹ ਪਿਛਲੇ ਦੋ ਦਹਾਕਿਆਂ ਤੋਂ ਇਸ ਖੇਤਰ ਵਿੱਚ ਸਰਗਰਮ ਹੈ। ਉਸ ਨੇ ਕਿਹਾ ਕਿ ਉਸ ਦੀ ਪਤਨੀ ਹਮੇਸ਼ਾ ਤੋਂ ਹੀ ਗਿੱਦੜਬਾਹਾ ਦੇ ਲੋਕਾਂ ਨਾਲ ਕੰਮ ਕਰਦੀ ਰਹੀ ਹੈ ਅਤੇ ਉਸ ਦੀ ਸਾਰਿਆਂ ਨਾਲ ਮਜ਼ਬੂਤ ਸਾਂਝ ਹੈ।
ਇਹ ਵੀ ਪੜ੍ਹੋ:ਅਕਾਲੀ ਦਲ ਨੇ ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਸੱਦੀ ਹੰਗਾਮੀ ਮੀਟਿੰਗ, ਉਪ ਚੋਣਾਂ ਬਾਰੇ ਹੋ ਸਕਦਾ ਹੈ ਵੱਡਾ ਫੈਸਲਾ
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਆਪਣੀ ਸਫਲਤਾ ਦਾ ਸਿਹਰਾ ਉਸ ਨੂੰ ਦਿੰਦੇ ਹੋਏ ਕਿਹਾ ਕਿ ਉਹ ਹਮੇਸ਼ਾ ਉਸ ਦੇ ਨਾਲ ਖੜ੍ਹੀ ਰਹੀ ਹੈ ਅਤੇ 24 ਘੰਟੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਗਿੱਦੜਬਾਹਾ ਦੇ ਲੋਕਾਂ ਦਾ ਹਮੇਸ਼ਾ ਤਹਿ ਦਿਲੋਂ ਧੰਨਵਾਦੀ ਰਹੇ ਹਨ, ਕਿਉਂਕਿ ਉਨ੍ਹਾਂ ਦੀ ਬਦੌਲਤ ਹੀ ਅੱਜ ਉਹ ਜਿਸ ਮੁਕਾਮ ‘ਤੇ ਹਨ, ਉੱਥੇ ਪਹੁੰਚ ਸਕੇ ਹਨ।ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਜਿਸ ਤਰ੍ਹਾਂ ਗਿੱਦੜਬਾਹਾ ਦੇ ਲੋਕ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੇ ਰਹੇ ਹਨ, ਉਸੇ ਤਰ੍ਹਾਂ ਭਵਿੱਖ ਵਿੱਚ ਵੀ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਾਥ ਦਿੰਦੇ ਰਹਿਣਗੇ। “ਮੈਨੂੰ ਆਪਣੇ ਲੋਕਾਂ ਵਿੱਚ ਪੂਰਾ ਵਿਸ਼ਵਾਸ ਅਤੇ ਭਰੋਸਾ ਹੈ।