ਗੋਨਿਆਣਾ ਮੰਡੀ, 29 ਮਾਰਚ:ਲੋਕ ਸਭਾ ਹਲਕੇ ਬਠਿੰਡਾ ਤੋਂ ਕਾਂਗਰਸ ਦੀ ਸੰਭਾਵੀ ਉਮੀਦਵਾਰ ਅਤੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮ ਪਤਨੀ ਅੰਮ੍ਰਿਤਾ ਵੜਿੰਗ ਵੱਲੋਂ ਅੱਜ ਬਠਿੰਡਾ ਦਿਹਾਤੀ ਹਲਕੇ ਦੇ ਗੋਨਿਆਣਾ ਬਲਾਕ ਦੇ ਦਰਜਨਾਂ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਹਲਕਾ ਭੁੱਚੋ ਦੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਬਲਾਕ ਸੰਮਤੀ ਗੋਨਿਆਣਾ ਦੇਉ ਸਾਬਕਾ ਚੇਅਰਮੈਨ ਲਖਵਿੰਦਰ ਸਿੰਘ ਲੱਖਾ ਅਤੇ ਸੀਨੀਅਰ ਕਾਂਗਰਸੀ ਆਗੂ ਨਰਿੰਦਰ ਸਿੰਘ ਕੌਣੀ ਹਾਜ਼ਰ ਸਨ ।
ਹੁਣ ਪੱਤਰਕਾਰ ਵੀ ਪਾ ਸਕਣਗੇ ਪੋਸਟਲ ਬੈਲਟ ਰਾਹੀਂ ਵੋਟ, ਚੋਣ ਕਮਿਸ਼ਨ ਨੇ ਦਿੱਤੀ ਮੰਨਜੂਰੀ
ਬੀਬਾ ਵੜਿੰਗ ਨੇ ਕੋਠੇ ਕੋਰ ਸਿੰਘ ਵਾਲੇ, ਅਬਲੂ, ਗੰਗਾ, ਦਾਨ ਸਿੰਘ ਵਾਲਾ ਬਲਹਾੜ ਮਹਿਮਾ, ਮਹਿਮਾ ਸਵਾਈ,ਮਹਿਮਾ ਸਰਕਾਰੀ ਮਹਿਮਾ ਸਰਜਾ ਅਕਲੀਆ ਕਲਾਂ ਕਲਾ ਕੋਠੇ ਇੰਦਰ ਸਿੰਘ ਵਾਲੇ ਆਦਿ ਪਿੰਡਾਂ ਦੇ ਦੌਰੇ ਮੌਕੇ ਭਾਰੀ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ‘ਤੇ ਰਗੜੇ ਲਾਏ। ਉਨ੍ਹਾਂ ਕਿਹਾ ਕਿ ਕਾਲੇ ਕਨੂੰਨਾਂ ਦੇ ਖਿਲਾਫ ਕਾਂਗਰਸ ਦੇ ਉਮੀਦਵਾਰ ਨੂੰ ਜਿਤਾਉਣਾ ਜਰੂਰੀ ਹੈ l
ਬਠਿੰਡਾ ਪੱਟੀ ਦੇ ਦੋ ਆਪ ਵਿਧਾਇਕਾਂ ਦੇ ਸਿਆਸੀ ਭਵਿੱਖ ਨੂੰ ਲੈ ਕੇ ਚਰਚਾਵਾਂ ਦਾ ਬਜ਼ਾਰ ਗਰਮ
ਉਹਨਾਂ ਬੀਬਾ ਹਰਸਿਮਰਤ ਕੌਰ ਬਾਦਲ ‘ਤੇ ਵਰਦੇ ਹੋਏ ਕਿਹਾ ਬਠਿੰਡੇ ਦੇ ਲੋਕਾਂ ਨੇ ਉਨ੍ਹਾਂ ਨੂੰ ਤਿੰਨ ਵਾਰ ਲੋਕ ਸਭਾ ਵਿੱਚ ਚੋਣਾਂ ਜਿਤਾ ਕੇ ਭੇਜਿਆ ਹੈ ਪਰ ਉਹਨਾਂ ਨੇ ਕਾਲੇ ਕਾਨੂੰਨਾਂ ਦੇ ਸਾਈਨ ਕਰਕੇ ਪੰਜਾਬ ਨਾਲ ਧ੍ਰੋਹ ਕਮਾਇਆ ਹੈ। ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਕਾਂਗਰਸ ਹੀ ਇਕੋ ਇੱਕ ਅਜਿਹੀ ਪਾਰਟੀ ਹੈ ਜੋ ਕਿਸਾਨਾਂ ਮਜ਼ਦੂਰਾਂ ਦੀ ਪਾਰਟੀ ਹੈ। ਉਹਨਾਂ ਭਾਜਪਾ ਬਾਰੇ ਬੋਲਦੇ ਕਿਹਾ ਕਿ ਕਾਲੇ ਕਾਨੂੰਨ ਲਿਆਉਣ ਵਾਲੀ ਭਾਜਪਾ ਨੇ ਕਿਸਾਨਾਂ ਨੂੰ ਮੁੜ ਬਾਰਡਰਾਂ ‘ਤੇ ਬੈਠਣ ਲਈ ਮਜਬੂਰ ਕਰ ਦਿੱਤਾ ਹੈ।
ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ ਤੇ ਸਾਬਕਾ ਵਿਧਾਇਕ ਲਵ ਗੋਲਡੀ ਮੁੜ ਹੋਏ ਕਾਂਗਰਸ ਵਿਚ ਸ਼ਾਮਲ
ਉਨ੍ਹਾਂ ਕਿਹਾ ਕਿ ਨਰੇਗਾ, ਰਾਈਟ ਟੂ ਇਨਫੋਰਮੇਸ਼ਨ ਐਕਟ, ਸ਼ਗਨ ਸਕੀਮ ਅਤੇ ਬੁੜਾਪਾ ਪੈਨਸ਼ਨ ਸਕੀਮਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਵੱਲੋਂ ਸ਼ੁਰੂ ਕੀਤੇ ਗਈਆਂ ਸਨ, ਇਸ ਲਈ ਕਾਂਗਰਸ ਹੀ ਨੂੰ ਵੋਟ ਦਿੱਤੀ ਜਾਵੇ। ਬੀਬਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਔਰਤਾਂ ਨਾਲ ਹਜ਼ਾਰ ਹਜ਼ਾਰ ਰੁਪਏ ਦਾ ਝੂਠਾ ਵਾਅਦਾ ਕਰਕੇ ਸੱਤਾ ‘ਤੇ ਕਬਜ਼ਾ ਕੀਤਾ ਹੈ।ਉਨ੍ਹਾਂ ਅਪੀਲ ਕੀਤੀ ਬੀਬੀਆਂ ਹੁਣ ਕਿਸੇ ਵੀ ਲਾਲਚ ਵਿੱਚ ਨਾ ਆਉਣ।