BIG NEWS :ਸਿੱਖ ਆਗੂ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਪਿੱਛੇ ਅੰਮ੍ਰਿਤਪਾਲ ਸਿੰਘ ਦੀ ਭੂਮਿਕਾ ਸਾਹਮਣੇ ਆਈ:ਡੀਜੀਪੀ

0
57
+3

ਪਰਦਾਫ਼ਾਸ, ਤਿੰਨ ਕਾਬੂ; ਕਤਲ ਕਾਂਡ ਪਿੱਛੇ ਅਰਸ਼ ਡੱਲਾ ਗੈਂਗ ਨੇ ਨਿਭਾਈ ਭੂਮਿਕਾ
ਚੰਡੀਗੜ੍ਹ, 18 ਅਕਤੂਬਰ: ਲੰਘੀ 9 ਅਕਤੂਬਰ ਦੀ ਦੇਰ ਸ਼ਾਮ ਨੂੰ ਵਾਰਸ ਪੰਜਾਬ ਜਥੇਬੰਦੀ ਨਾਲ ਜੁੜੇ ਸਿੱਖ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਮਾਮਲੇ ਵਿਚ ਹੁਣ ਨਵਾਂ ਮੋੜ ਆ ਗਿਆ ਹੈ। ਦੋ ਦਿਨ ਪਹਿਲਾਂ ਮ੍ਰਿਤਕ ਦੇ ਭਰਾ ਵੱਲੋਂ ਇੱਕ ਪ੍ਰੈਸ ਕਾਨਫਰੰਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਉਪਰ ਗੰਭੀਰ ਦੋਸ਼ ਲਗਾਉਣ ਤੋਂ ਬਾਅਦ ਹੁਣ ਪੁਲਿਸ ਨੇ ਇਸਦੇ ਪਿੱਛੇ ਵੱਡਾ ਖ਼ੁਲਾਸਾ ਕੀਤਾ ਗਿਆ ਹੈ। ਇਸ ਕਤਲ ਕਾਂਡ ’ਚ ਪੁਲਿਸ ਨੇ ਹੁਣ ਤਿੰਨ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਹਾਲਾਂਕਿ ਸੂਟਰ ਹਾਲੇ ਵੀ ਪੁਲਿਸ ਦੀ ਗ੍ਰਿਫਤ ਤੋਂ ਦੂਰ ਹਨ।

ਇਹ ਵੀ ਪੜ੍ਹੋ:ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਅਧਿਆਪਕਾਂ, ਸਕੂਲਾਂ ਤੇ ਵਿਦਿਆਰਥੀਆਂ ਲਈ ਲਾਮਿਸਾਲ ਨਿਵੇਸ਼ ਕਰ ਰਹੇ ਹਾਂ: ਮੁੱਖ ਮੰਤਰੀ

ਅੱਜ ਇੱਥੇ ਪੁਲਿਸ ਹੈਡਕੁਆਟਰ ਵਿਚ ਮਾਮਲੇ ਦੀ ਜਾਣਕਾਰੀ ਇੱਕ ਪ੍ਰੈਸ ਕਾਨਫਰੰਸ ਰਾਹੀਂ ਖ਼ੁਦ ਡੀਜੀਪੀ ਗੌਰਵ ਯਾਦਵ ਨੇ ਦਿੰਦਿਆਂ ਦਾਅਵਾ ਕੀਤਾ ਕਿ ਇਸ ਕਤਲ ਕਾਂਡ ’ਚ ਐਮ.ਪੀ ਅੰਮ੍ਰਿਤਪਾਲ ਸਿੰਘ ਦੀ ਭੂਮਿਕਾ ਸਾਹਮਣੇ ਆ ਰਹੀ ਹੈ, ਜਿਸਦੀ ਜਾਂਚ ਕੀਤੀ ਜਾ ਰਹੀ ਹੈ। ਗ੍ਰਿਫਤਾਰ ਕੀਤੇ ਗਏ ਮੁਲਜਮਾਂ ਦੀ ਪਹਿਚਾਣ ਬਿਲਾਲ ਅਹਿਮਦ ਉਰਫ਼ ਫ਼ੌਜੀ, ਗੁਰਅਮਰਦੀਪ ਸਿੰਘ ਉਰਫ਼ ਪੌਂਟੂ ਅਤੇ ਅਰਸ਼ਦੀਪ ਸਿੰਘ ਉਰਫ਼ ਝੰਡੂ ਦੇ ਤੌਰ ’ਤੇ ਹੋਈ ਹੈ, ਜਿੰਨ੍ਹਾਂ ਨੇ ਮ੍ਰਿਤਕ ਦੀ ਰੈਕੀ ਕੀਤੀ ਸੀ। ਡੀਜੀਪੀ ਮੁਤਾਬਕ ਇਸ ਮਡਿਊਲ ਨੂੰ ਕੈਨੈਡਾ ਆਧਾਰਤ ਕਰਨਵੀਰ ਸਿੰਘ ਵੋਹਰਾ ਹੈਂਡਲ ਕਰ ਰਿਹਾ ਸੀ, ਜਿਸਦਾ ਸਬੰਧ ਗੈਂਗਸਟਰ ਅਰਸ਼ ਡੱਲਾ ਨਾਲ ਜੁੜਿਆ ਹੋਇਆ ਹੈ।

ਇਹ ਵੀ ਪੜ੍ਹੋ:ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਵਿਚੋਂ ਲੱਗਿਆ ਵੱਡਾ ਝਟਕਾ

ਪੰਜਾਬ ਪੁਲਿਸ ਦੇ ਮੁਖੀ ਨੇ ਇਸ ਗੱਲ ਦਾ ਵੀ ਖ਼ੁਲਾਸਾ ਕੀਤਾ ਕਿ ਇਸ ਕਤਲ ਕਾਂਡ ਪਿੱਛੇ ਵਾਰਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਦੀ ਭੂਮਿਕਾ ਸਾਹਮਣੇ ਆ ਰਹੀ ਹੈ, ਜਿਸਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ। ਉਨ੍ਹਾਂ ਇਹ ਵੀ ਦਸਿਆ ਕਿ ਪੁਲਿਸ ਵੱਲੋਂ ਹੁਣ ਤਕ ਕੀਤੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਗੈਂਗ ਵੱਲੋਂ ਕੁੱਝ ਹੋਰਨਾਂ ਨੂੰ ਵੀ ਟਾਰਗੇਟ ਕੀਤਾ ਜਾਣਾ ਸੀ। ਗੌਰਤਲਬ ਹੈ ਕਿ ਗੁਰਪ੍ਰੀਤ ਸਿੰਘ ਹਰੀਨੌ ਦਾ ਪਿੰਡ ਵਿਚ ਉਸ ਸਮੇਂ ਅਗਿਆਤ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਜਦ ਉਹ ਗੁਰੂ ਘਰ ਤੋਂ ਆਪਣੇ ਮੋਟਰਸਾਈਕਲ ’ਤੇ ਵਾਪਸ ਘਰ ਆ ਰਿਹਾ ਸੀ।

 

+3

LEAVE A REPLY

Please enter your comment!
Please enter your name here