spot_img
spot_img
spot_img

ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ; ਅੰਮ੍ਰਿਤਸਰ CI ਨੇ 5 ਕਿਲੋ ਹੈਰੋਇਨ ਤੇ ਲੱਖਾਂ ਦੀ ਰਾਸ਼ੀ ਸਹਿਤ ਤਿੰਨ ਨੂੰ ਕੀਤਾ ਕਾਬੂ

Date:

spot_img

👉ਪਾਕਿ-ਆਧਾਰਿਤ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਸੀ ਹੈਰੋਇਨ ਦੀ ਖੇਪ : ਡੀਜੀਪੀ ਗੌਰਵ ਯਾਦਵ

ਅੰਮ੍ਰਿਤਸਰ, 5 ਦਸੰਬਰ:  ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਚੋਂ 5 ਕਿਲੋ ਹੈਰੋਇਨ ਅਤੇ 4.45 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ  ਫੜੇ ਗਏ ਵਿਅਕਤੀਆਂ ਦੀ ਪਛਾਣ ਹੁਸਨਪ੍ਰੀਤ ਸਿੰਘ ਵਾਸੀ ਪ੍ਰਾਈਮ ਸਿਟੀ, ਛੇਹਰਟਾ (ਅੰਮ੍ਰਿਤਸਰ), ਕਰਨਦੀਪ ਸਿੰਘਾ ਉਰਫ ਮੰਨਾ ਅਤੇ ਮਨਿੰਦਰ ਸਿੰਘ ਦੋਵੇਂ ਵਾਸੀ ਅਟਾਰੀ ਮੰਡੀ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਕਤ ਮੁਲਜ਼ਮਾਂ ਦੀ ਹੌਂਡਾ ਐਕਟਿਵਾ (ਪੀਬੀ 02 ਡੀ ਕੇ 8780) ਅਤੇ ਹੀਰੋ ਡੀਲਕਸ ਐਚ.ਐਫ. (ਪੀਬੀ 02 ਈ 5854) ਵੀ ਜ਼ਬਤ ਕੀਤਾ ਹੈ, ਜਿਸ ਉੱਤੇ ਉਹ ਸਵਾਰ ਸਨ।

ਇਹ ਵੀ ਪੜ੍ਹੋ ਧਾਰਮਿਕ ਸਜ਼ਾ: ਭਾਰੀ ਪੁਲਿਸ ਸੁਰੱਖਿਆ ਹੇਠ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ‘ਪਹਿਰੇਦਾਰ’ ਦੀ ਸੇਵਾ ਨਿਭਾ ਰਹੇ ਹਨ ਸੁਖਬੀਰ ਬਾਦਲ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀ ਟੀਮ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮ ਕਰਨਦੀਪ ਸਿੰਘ ਅਤੇ ਮਨਿੰਦਰ ਸਿੰਘ ਹੈਰੋਇਨ ਦੀ ਤਸਕਰੀ ਵਿੱਚ ਸ਼ਾਮਲ ਹਨ ਅਤੇ ਹਾਲ ਹੀ ਵਿੱਚ ਉਨ੍ਹਾਂ ਨੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ, ਜੋ ਉਨ੍ਹਾਂ ਨੇ ਅੱਗੇ ਨਸ਼ਾ ਤਸਕਰ ਹੁਸਨਪ੍ਰੀਤ ਸਿੰਘ ਨੂੰ ਸਪਲਾਈ ਕਰਨੀ ਸੀ। ਇਤਲਾਹ ਤੋਂ ਇਹ ਵੀ  ਪਤਾ ਲੱਗਾ ਕਿ ਦੋਵੇਂ ਦੋਸ਼ੀ ਚਿੱਟੇ ਰੰਗ ਦੀ ਹੌਂਡਾ ਐਕਟਿਵਾ ’ਤੇ ਪੰਜਾਬੀ ਬਾਗ ਪੈਲੇਸ ਨੇੜੇ ਅੰਮ੍ਰਿਤਸਰ-ਅਟਾਰੀ ਰੋਡ ’ਤੇ ਨਸ਼ੇ ਦੀ ਖੇਪ ਨਸ਼ਾ ਤਸਕਰ ਹੁਸਨਪ੍ਰੀਤ ਸਿੰਘ ਤੱਕ ਪਹੁੰਚਾਉਣ ਲਈ ਆ ਰਹੇ ਹਨ ਅਤੇ ਹੁਸਨਪ੍ਰੀਤ ਸਿੰਘ ਆਪਣੇ ਕਾਲੇ ਰੰਗ ਦੇ ਮੋਟਰਸਾਈਕਲ ਹੀਰੋ ਡੀਲਕਸ ਐਚ.ਐਫ. ’ਤੇ ਖੇਪ ਹਾਸਲ ਕਰਨ ਲਈ ਉੱਥੇ ਪਹੁੰਚ ਰਿਹਾ ਹੈ।

ਇਹ ਵੀ ਪੜ੍ਹੋ  ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ

ਡੀਜੀਪੀ ਨੇ ਦੱਸਿਆ ਕਿ ਸੀ.ਆਈ.ਅੰਮ੍ਰਿਤਸਰ ਦੀਆਂ ਟੀਮਾਂ ਨੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਅਟਾਰੀ ਰੋਡ ਸਥਿਤ ਪੰਜਾਬੀ ਬਾਗ ਰਿਜ਼ੋਰਟ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਮੁਲਜ਼ਮਾਂ ਨੂੰ  ਹੈਰੋਇਨ ਦੀ ਖੇਪ ਅਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਨੂੰ ਸਥਾਪਿਤ ਕਰਨ ਅਤੇ ਪਾਕਿ-ਅਧਾਰਤ ਨਸ਼ਾ ਤਸਕਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21, 25 ਅਤੇ 29 ਤਹਿਤ ਐੱਫ.ਆਈ.ਆਰ. ਨੰਬਰ 67 ਮਿਤੀ 04.12.2024 ਨੂੰ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ  ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਇਸ ਕੇਸ ਵਿੱਚ ਡਰੱਗ ਮਨੀ ਬਰਾਮਦ ਹੋਣ ਕਾਰਨ ਜੁਰਮ ਦੀ ਗੰਭੀਰਤਾ ਦੇ ਮੱਦੇਨਜ਼ਰ ਐਫਆਈਆਰ ਵਿੱਚ ਐਨਡੀਪੀਐਸ ਐਕਟ ਦੀ ਧਾਰਾ 27-ਏ ਸ਼ਾਮਲ ਕੀਤੀ ਗਈ  ਹੈ।

 

 

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਦਿੱਲੀ ‘ਚ BJP ਦੀ ਵੱਡੀ ਰਣਨੀਤਿਕ ਬੈਠਕ

National News : ਭਾਰਤੀ ਜਨਤਾ ਪਾਰਟੀ ਨੇ ਆਉਣ ਵਾਲੀਆਂ...

ਪੰਜਾਬ ਕੈਬਨਿਟ ਦੀ ਅੱਜ ਵੱਡੀ ਬੈਠਕ, ਹੋ ਸਕਦੇ ਨੇ ਕਈ ਅਹਿਮ ਐਲਾਨ

Punjab News : ਪੰਜਾਬ ਸਰਕਾਰ ਨਾਲ ਜੁੜੀ ਇੱਕ ਅਹਿਮ...

Bathinda MC Elections; 2024 ਦੇ ਮੁਕਾਬਲੇ ਵਿਰੋਧੀ ਧਿਰਾਂ ਨੂੰ ਵੋਟ ਫ਼ੀਸਦੀ ਸੇਅਰ ਵਿਚ ਵੱਡਾ ਝਟਕਾ

👉ਅਕਾਲੀ ਦਲ ਤੇ ਕਾਂਗਰਸ ਦਾ ਗ੍ਰਾਫ਼ ਵੀ ਲੋਕ ਸਭਾ...