Sunday, May 3, 2026
spot_img
spot_img

Amritsar News: ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸ.ਤੌ.ਲਾਂ ਸਣੇ ਕਾਬੂ

Date:

spot_img

ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਅੱਗੇ ਅਪਰਾਧਕ ਤੱਤਾਂ ਵਿੱਚ ਵੰਡੀਆਂ ਜਾ ਰਹੀਆਂ ਸਨ: ਡੀਜੀਪੀ ਗੌਰਵ ਯਾਦਵ

ਮਾਮਲੇ ਦੀ ਅਗਲੇਰੀ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਮਰਬੀਰ ਸਿੰਘ ਉਰਫ਼ ਸਿਮਰ (21) ਵਾਸੀ ਮਹਿੰਦਰਾ ਕਲੋਨੀ, ਅੰਮ੍ਰਿਤਸਰ; ਸਤਨਾਮ ਸਿੰਘ ਉਰਫ਼ ਸੱਤਾ (23) ਵਾਸੀ ਪਿੰਡ ਫਤਿਹਪੁਰ, ਤਰਨ ਤਾਰਨ, ਜੋ ਮੌਜੂਦਾ ਸਮੇਂ ਅੰਮ੍ਰਿਤਸਰ ਦੇ ਕ੍ਰਿਸ਼ਨਾ ਨਗਰ ਵਿੱਚ ਰਹਿ ਰਿਹਾ ਸੀ; ਤਨੁਪ੍ਰੀਤ ਸਿੰਘ (26) ਵਾਸੀ ਪ੍ਰਤਾਪ ਨਗਰ, ਅੰਮ੍ਰਿਤਸਰ; ਅਤੇ ਕਰਨਜੋਤ ਸਿੰਘ ਉਰਫ਼ ਸਾਜਨ (26) ਵਾਸੀ ਕ੍ਰਿਸ਼ਨਾ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਆਸਟਰੀਆ ਦੇ ਬਣੇ ਦੋ 9ਐਮਐਮ ਗਲਾਕ, ਚੀਨ ਦੇ ਬਣੇ ਚਾਰ .30 ਬੋਰ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹਨ।

ਇਹ ਵੀ ਪੜ੍ਹੋ 👉Chandigarh News: ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗ਼ੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਗਈਆਂ ਸਨ, ਜੋ ਸਥਾਨਕ ਕਾਰਕੁਨਾਂ ਰਾਹੀਂ ਅੱਗੇ ਅਪਰਾਧਿਕ ਤੱਤਾਂ ਵਿੱਚ ਵੰਡੀਆਂ ਗਈਆਂ ਸਨ। ਡੀਜੀਪੀ ਨੇ ਕਿਹਾ ਕਿ ਮੁਲਜ਼ਮਾਂ ਦੇ ਹੋਰ ਸਾਥੀਆਂ ਦਾ ਪਤਾ ਲਗਾਉਣ ਲਈ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਗੁਪਤ ਜਾਣਕਾਰੀ ਦੇ ਆਧਾਰ ‘ਤੇ ਇੱਕ ਯੋਜਨਾਬੱਧ ਕਾਰਵਾਈ ਵਿੱਚ ਮੁਲਜ਼ਮ ਸਮਰਬੀਰ ਉਰਫ਼ ਸਿਮਰ ਨੂੰ ਦੋ ਗਲਾਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ 👉Bathinda News: ਪੰਜਾਬ ਭਰ ਵਿੱਚ ਤੀਸਰਾ ਸਥਾਨ ਹਾਸਲ ਕਰਨ ਵਾਲੀ ਵਾਲੀਬਾਲ ਟੀਮ ਨੂੰ ਅੱਜ ਜਥੇਦਾਰ ਦਾਦੂਵਾਲ ਵੱਲੋਂ ਕੀਤਾ ਗਿਆ ਸਨਮਾਨਿਤ 

ਮੁਲਜ਼ਮ ਤੋਂ ਪੁੱਛਗਿੱਛ ਉਪਰੰਤ ਅੱਗੇ ਦੀ ਕਾਰਵਾਈ ਵਿੱਚ ਉਸਦੇ ਤਿੰਨ ਹੋਰ ਸਾਥੀਆਂ – ਸਤਨਾਮ ਉਰਫ ਸੱਤਾ, ਤਨੁਪ੍ਰੀਤ ਸਿੰਘ ਅਤੇ ਕਰਨਜੋਤ ਉਰਫ ਸਾਜਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਨ੍ਹਾਂ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਪੰਜ ਹੋਰ ਪਿਸਤੌਲ ਬਰਾਮਦ ਹੋਏ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਦੋਸ਼ੀ ਸਤਨਾਮ ਉਰਫ ਸੱਤਾ ਪਹਿਲਾਂ ਹੀ ਵਪਾਰਕ ਮਾਤਰਾ ਵਿੱਚ ਹੈਰੋਇਨ ਦੀ ਬਰਾਮਦਗੀ ਨਾਲ ਸਬੰਧਤ ਇੱਕ ਪਿਛਲੇ ਮਾਮਲੇ ਵਿੱਚ ਵੀ ਸ਼ਾਮਲ ਰਿਹਾ ਹੈ, ਜਿਸ ਵਿੱਚ ਉਸਦੇ ਕਬਜ਼ੇ ਵਿੱਚੋਂ 8 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਸਤਨਾਮ ਸੱਤਾ ਅਤੇ ਕਰਨਜੋਤ ਉਰਫ਼ ਸਾਜਨ ਇੱਕੋ ਗੁਆਂਢ ਵਿੱਚ ਰਹਿੰਦੇ ਹਨ, ਜੋ ਪਾਕਿਸਤਾਨ-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ‘ਤੇ ਇਕੱਠੇ ਕੰਮ ਕਰ ਰਹੇ ਸਨ।

ਇਹ ਵੀ ਪੜ੍ਹੋ 👉Vigilance ਵੱਲੋਂ ਪਰਚਾ ਦਰਜ਼ ਕਰਨ ਤੋਂ ਬਾਅਦ ਗਧੇ ਦੇ ‘ਸਿੰਙ’ ਵਾਂਗ ਗਾਇਬ ਹੋਇਆ Bathinda ਦੇ CIA Staff ਦਾ ਥਾਣੇਦਾਰ!

ਉਨ੍ਹਾਂ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਚੰਗੇ ਪੜ੍ਹੇ-ਲਿਖੇ ਹਨ ਅਤੇ ਪਹਿਲਾਂ ਇੱਕ ਨਿੱਜੀ ਫਰਮ ਵਿੱਚ ਸੇਲਜ਼ਮੈਨ ਵਜੋਂ ਕੰਮ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮ ਆਸ-ਪਾਸ ਦੇ ਇਲਾਕਿਆਂ ਵਿੱਚ ਰਹਿੰਦੇ ਹਨ ਅਤੇ ਇੱਕ ਦੂਜੇ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25 (1-ਏ, 6, 7, 8) ਤਹਿਤ ਐਫਆਈਆਰ ਨੰਬਰ 70 ਮਿਤੀ 30-04-2026 ਦਰਜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

Bathinda News: ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧਾ; AAP ਦੇ ਟਰੇਡ ਵਿੰਗ ਵਲੋਂ ਬਠਿੰਡਾ ‘ਚ ਜਬਰਦਸਤ ਰੋਸ਼ ਪ੍ਰਦਰਸ਼ਨ

ਕੇਂਦਰ ਦੀ ਮੋਦੀ ਸਰਕਾਰ ’ਤੇ ਵਰ੍ਹਦਿਆਂ ਤਿੱਖੇ ਨਿਸ਼ਾਨੇ ਸਾਧੇ...