Amritsar News: ਸੂਬੇ ਦੀ ਪੰਥਕ ਸਿਆਸਤ ‘ਚ ਅਸਲੀ ਸ਼੍ਰੋਮਣੀ ਅਕਾਲੀ ਦਲ ਹੋਣ ਦੇ ਦਾਅਵਿਆਂ ਨੂੰ ਲੈ ਕੇ ਦੋ ਅਕਾਲੀ ਧੜਿਆਂ ਵਿਚ ਚੱਲ ਰਹੀ ਮੁਕਾਬਲੇਬਾਜ਼ੀ ਦੌਰਾਨ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਜਦੀਕੀ ਰਿਸ਼ਤੇਦਾਰ (ਭਣੌਈਆ) ਆਦੇਸ਼ ਪ੍ਰਤਾਪ ਸਿੰਘ ਕੈਰੋ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠਲੇ ਸ਼੍ਰੋਮਣੀ ਅਕਾਲੀ ਦਲ ਵਿਚ ਸਰਗਰਮ ਹੋ ਗਏ ਹਨ।ਬੀਤੇ ਕੱਲ ਇਸ ਨਵੇਂ ਅਕਾਲੀ ਦਲ ਵੱਲੋਂ ਜ਼ਿਲ੍ਹਾ ਅਤੇ ਸਰਕਲ ਪ੍ਰਧਾਨਾਂ ਦੀ ਚੋਣ ਨੂੰ ਲੈ ਕੇ ਲਗਾਏ ਆਬਜ਼ਰਬਰਾਂ ਦੀ ਸੂਚੀ ਵਿਚ ਸ: ਕੈਰੋ ਦਾ ਨਾਮ ਵੀ ਸ਼ਾਮਲ ਹੈ, ਜਿੰਨ੍ਹਾਂ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਜਿੰਮੇਵਾਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ ਮੁੱਖ ਮੰਤਰੀ, ਕੈਬਨਿਟ ਮੰਤਰੀ ਅਤੇ ਸਾਰੇ ‘ਆਪ’ ਵਿਧਾਇਕ ਹੜ੍ਹ ਰਾਹਤ ਲਈ ਇੱਕ ਮਹੀਨੇ ਦੀ ਤਨਖਾਹ ਦੇਣਗੇ
ਹਾਲਾਂਕਿ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਪੰਥਕ ਹਲਕੇ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਕਥਿਤ ਤੌਰ ‘ਤੇ ਮੱਦਦ ਨਾਂ ਕਰਨ ਦੇ ਚੱਲਦਿਆਂ ਸ: ਬਾਦਲ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਸੀ ਪ੍ਰੰਤੂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵਿਚ ਦੋ ਵਾਰ ਕੈਬਨਿਟ ਮੰਤਰੀ ਰਹਿ ਚੁੱਕੇ ਸ: ਕੈਰੋ ਦਾ ਮਾਝੇ ਵਿਚ ਚੰਗਾ ਪ੍ਰਭਾਵ ਹੈ। ਉਹ ਪੰਜਾਬ ਦੇ ਪ੍ਰਭਾਵਸ਼ਾਲੀ ਮੁੱਖ ਮੰਤਰੀਆਂ ਦੀ ਸ਼੍ਰੈਣੀ ਵਿਚ ਆਉਂਦੇ ਮਰਹੂਮ ਪ੍ਰਤਾਪ ਸਿੰਘ ਕੈਰੋ ਦਾ ਪੋਤਰਾ ਹੈ।
ਇਹ ਵੀ ਪੜ੍ਹੋ Transfer News: Punjab ਦੇ ਵਿਚ ਥੋਕ ‘ਚ ਹੋਈਆਂ ਸਰਕਾਰੀ ਵਕੀਲਾਂ ਦੀਆਂ ਬਦਲੀਆਂ, ਦੇਖੋ ਲਿਸਟ
ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠਲੇ ਸ਼੍ਰੋਮਣੀ ਅਕਾਲੀ ਦਲ ਵਿਚ ਵਧਾਈਆਂ ਸਿਆਸੀ ਸਰਗਰਮੀਆਂ ਸਬੰਧੀ ਜਾਣਨ ‘ਤੇ ਆਦੇਸ਼ ਪ੍ਰਤਾਪ ਸਿੰਘ ਕੈਰੋ ਵੱਲੋਂ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਨਿੱਜੀ ਸਹਾਇਕ ਗੁਰਿੰਦਰਪਾਲ ਸਿੰਘ ਨੇ ਕਿਹਾ ਕਿ ‘‘ ਸ਼੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਹਰ ਸਿੱਖ ਲਈ ਇਲਾਹੀ ਫ਼ੁਰਮਾਨ ਹੈ, ਜਿਸਦੇ ਚੱਲਦੇ 2 ਦਸੰਬਰ 2024 ਨੂੰ ਜਾਰੀ ਹੋਏ ਹੁਕਮਨਾਮੇ ਉੱਪਰ ਪਹਿਰਾ ਦਿੱਤਾ ਜਾ ਰਿਹਾ।
ਇਹ ਵੀ ਪੜ੍ਹੋ ਹਰਿਆਣਾ ਸਰਕਾਰ ਦਾ ਵੱਡਾ ਐਲਾਨ; 25 ਸਤੰਬਰ ਤੋਂ ਹਰ ਮਹੀਨੇ ਔਰਤਾਂ ਨੂੰ ਮਿਲਣਗੇ 2100 ਰੁਪਏ
ਜਿਸਦੇ ਤਹਿਤ ਪਹਿਲਾਂ ਭਰਤੀ ਮੁਹਿੰਮ ਵਿਚ ਹਿੱਸਾ ਲਿਆ ਸੀ ਤੇ ਹੁਣ ਇਸਦੀ ਮਜਬੂਤੀ ਲਈ ਕੰਮ ਕੀਤਾ ਜਾ ਰਿਹਾ।ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜੋ ਆਬਜ਼ਰਬਰ ਦੀ ਸੇਵਾ ਲਗਾਈ ਹੈ, ਉਸਨੂੰ ਵੀ ਉਹ ਬਾਖੂਬੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਗਠਨ ਹੀ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹੀ ਹੋਇਆ ਸੀ ਤੇ ਹੂਣ ਵੀ ਇਸ ਮਹਾਨ ਤਖ਼ਤ ਤੋਂ ਹੁਕਮਨਾਮਾ ਜਾਰੀ ਹੋਇਆ ਸੀ, ਜਿਸਦੇ ਤਹਿਤ ਇਸਦਾ ਪੁਨਰਗਠਨ ਹੋਇਆ ਹੈ ਤੇ ਹਰ ਸਿੱਖ ਦਾ ਫ਼ਰਜ ਹੈ ਕਿ ਉਹ ਇਸਦੀ ਮਜਬੂਤੀ ਲਈ ਕੰਮ ਕਰੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













