ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਲਦੀ ਹੀ ਇਸ ਕੇਸ ਦਾ ਹੱਲ ਕਰ ਲਿਆ ਜਾਵੇਗਾ
ਚੰਡੀਗੜ੍ਹ/ਅੰਮ੍ਰਿਤਸਰ, 24 ਅਗਸਤ: ਸ਼ਨੀਵਾਰ ਸਵੇਰੇ ਸੁਵੱਖਤੇ ਅੰਮ੍ਰਿਤਸਰ ਦੇ ਪਿੰਡ ਦੋਬਰਜੀ ਵਿਖੇ ਇੱਕ NR9 ਨੌਜਵਾਨ ਨੂੰ ਗੋਲੀਆਂ ਮਾਰਨ ਦਾ ਮਾਮਲਾ ਪੂਰਾ ਭਖਿਆ ਹੋਇਆ ਹੈ। ਇਸ ਮਾਮਲੇ ਵਿਚ ਲਗਾਤਾਰ ਵਿਰੋਧੀ ਧਿਰਾਂ ਵੱਲੋਂ ਸਰਕਾਰ ਉਪਰ ਲਗਾਏ ਜਾ ਰਹੇ ਦੋਸ਼ਾਂ ’ਤੇ ਹੁਣ ਪਾਰਟੀ ਨੇ ਮੋੜਵਾਂ ਜਵਾਬ ਦਿੱਤਾ ਹੈ। ਪਾਰਟੀ ਨੇ ਕਿਹਾ ਕਿ ਵਿਰੋਧੀ ਧਿਰ ਪਰਿਵਾਰਕ ਝਗੜੇ ਨੂੰ ਲੈ ਕੇ ਵੀ ਰਾਜਨੀਤੀ ਕਰ ਰਿਹਾ ਹੈ ਅਤੇ ਇਸ ਘਟਨਾ ਨੂੰ ਜਾਣਬੁੱਝ ਕੇ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਨਾਲ ਜੋੜਿਆ ਜਾ ਰਿਹਾ ਹੈ।’ਆਪ’ ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਐਨ.ਆਰ.ਆਈ. ਵਿਅਕਤੀ ਦੇ ਪਰਿਵਾਰ ਨੇ ਬਿਆਨ ਦਿੱਤਾ ਹੈ ਕਿ ਉਸ ’ਤੇ ਉਸ ਦੀ ਸਾਬਕਾ ਪਤਨੀ ਦੇ ਪਰਿਵਾਰਕ ਮੈਂਬਰਾਂ ਨੇ ਹਮਲਾ ਕੀਤਾ ਸੀ। ਇਹ ਪੂਰੀ ਤਰ੍ਹਾਂ ਪਰਿਵਾਰਕ ਮਾਮਲਾ ਹੈ, ਪਰ ਅਫਸੋਸ ਦੀ ਗੱਲ ਹੈ ਕਿ ਵਿਰੋਧੀ ਧਿਰ ਦੇ ਕਈ ਆਗੂ ਇਸ ’ਤੇ ਸਿਆਸਤ ਕਰ ਰਹੇ ਹਨ।
ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ – ਹਰਚੰਦ ਸਿੰਘ ਬਰਸਟ
ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਡੀਜੀਪੀ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।ਕੋਈ ਵੀ ਦੋਸ਼ੀ ਬਖਸ਼ਿਆ ਨਹੀਂ ਜਾਣਾ ਚਾਹੀਦਾ। ਪੁਲਿਸ ਉਨ੍ਹਾਂ ਦੇ ਨਿਰਦੇਸ਼ਾਂ ਅਨੁਸਾਰ ਜਾਂਚ ਕਰ ਰਹੀ ਹੈ।ਗਰਗ ਨੇ ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਬਾਦਲ ਸਰਕਾਰ ਵੇਲੇ ਅੰਮ੍ਰਿਤਸਰ ’ਚ ਇਕ ਏ.ਐੱਸ.ਆਈ ਆਪਣੀ ਧੀ ਦੀ ਇੱਜ਼ਤ ਬਚਾਉਂਦੇ ਹੋਏ ਸ਼ਹੀਦ ਹੋ ਗਿਆ ਸੀ। ਛੇੜਛਾੜ ਕਰਨ ਵਾਲੇ ਅਕਾਲੀ ਦਲ ਦੇ ਹੀ ਗੁੰਡੇ ਸਨ। ਉਨ੍ਹਾਂ ਭਾਜਪਾ ਨੂੰ ਘੇਰਦਿਆਂ ਕਿਹਾ ਕਿ ਹਾਲ ਹੀ ਵਿੱਚ ਹਰਿਆਣਾ ਵਿੱਚ ਇੱਕ ਮੌਜੂਦਾ ਵਿਧਾਇਕ ਨੂੰ ਗੋਲੀ ਮਾਰ ਦਿੱਤੀ ਗਈ। ਯੂਪੀ ਦੇ ਰਾਏਬਰੇਲੀ ਵਿੱਚ ਇੱਕ ਦਲਿਤ ਵਿਅਕਤੀ ਨੂੰ ਮਜ਼ਦੂਰੀ ਮੰਗਣ ’ਤੇ ਤਸ਼ੱਦਦ ਕੀਤਾ ਗਿਆ। ਭਾਜਪਾ ਨੇਤਾਵਾਂ ਨੇ ਇਸ ਮਾਮਲੇ ’ਤੇ ਕਿਉਂ ਕੁਝ ਨਹੀਂ ਕਿਹਾ? ਗਰਗ ਨੇ ਕਿਹਾ ਕਿ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨ.ਸੀ.ਆਰ.ਬੀ.) ਦੇ ਅੰਕੜੇ ਇਹ ਵੀ ਦਰਸਾਉਂਦੇ ਹਨ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਭਾਜਪਾ ਸ਼ਾਸਤ ਅਤੇ ਹੋਰ ਗੁਆਂਢੀ ਰਾਜਾਂ ਦੇ ਮੁਕਾਬਲੇ ਬਹੁਤ ਵਧੀਆ ਹੈ।
ਬਠਿੰਡਾ ਦੇ ਇਸ ਥਾਣੇ ਦਾ ‘ਥਾਣੇਦਾਰ’ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੁੂ
ਉਧਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਇਸ ਮੁੱਦੇ ‘ਤੇ ਇੱਕ ਅਹਿਮ ਪੈ੍ਰਸ ਕਾਨਫਰੰਸ ਕਰਦਿਆਂ ਦਾਅਵਾ ਕੀਤਾ, ‘‘ ਨੌਜਵਾਨ ਦੀ ਮਾਤਾ ਦੇ ਬਿਆਨਾਂ ਉਪਰ ਇੱਕ ਮੁਕੱਦਮਾ ਦਰਜ਼ ਕੀਤਾ ਗਿਆ ਹੈ, ਜਿਸਦੇ ਵਿਚ ਸੂਖਚੈਨ ਦੀ ਪਹਿਲੀ ਮ੍ਰਿਤਕ ਘਰਵਾਲੀ ਦੇ ਮਾਤਾ-ਪਿਤਾ, ਸਾਢੂ ਤੇ ਦੋ ਹੋਰ ਅਗਿਆਤ ਵਿਅਕਤੀਆਂ ਵਿਰੁਧ ਪਰਚਾ ਦਰਜ਼ ਕਰ ਲਿਆ ਗਿਆ ਹੈ। ’’ ਸੀਪੀ ਨੇ ਕਿਹਾ ਕਿ ਇਹ ਹੁਣ ਤੱਕ ਦੀ ਪੜਤਾਲ ਦੌਰਾਨ ਵੀ ਇਹ ਨਿੱਜੀ ਰੰਜਿਸ਼ ਦਾ ਮਾਮਲਾ ਸਾਹਮਣੇ ਆ ਰਿਹਾ ਹੈ, ਕਿਉਂਕਿ ਪੀੜਤ ਪ੍ਰਵਾਰ ਨੇ ਦਸਿਆ ਹੈਕਿ ਉਕਤ ਲੜਕੀ ਦੇ ਪ੍ਰਵਾਰ ਵਾਲਿਆਂ ਵੱਲੋਂ ਸੁਖਚੈਨ ਨੂੰ ਧਮਕੀਆਂ ਦਿੱਤੀਆਂ ਸਨ। ਕਮਿਸ਼ਨਰ ਢਿੱਲੋਂ ਨੇ ਕਿਹਾ ਕਿ ਦੋਸੀਆਂ ਨੂੰ ਫ਼ੜਣ ਲਈ ਟੀਮਾਂ ਬਣਾਈਆਂ ਗਈਆਂ ਹਨ ਤੇ ਜਲਦੀ ਹੀ ਇਸ ਕੇਸ ਦਾ ਹੱਲ ਕਰ ਲਿਆ ਜਾਵੇਗਾ।
Share the post "ਅੰਮ੍ਰਿਤਸਰ ਐਨ.ਆਰ.ਆਈ. ਗੋਲੀ ਕਾਂਡ ’ਤੇ ’ਆਪ’ ਨੇ ਵਿਰੋਧੀ ਧਿਰ ਨੂੰ ਘੇਰਿਆ, ਕਿਹਾ-ਪਰਿਵਾਰਕ ਝਗੜੇ ’ਤੇ ਕਰ ਰਿਹਾ ਰਾਜਨੀਤੀ"