ਅੰਮ੍ਰਿਤਸਰ ਪੁਲਿਸ ਵੱਲੋਂ ਨਾਰਕੋ-ਹਵਾਲਾ ਨੈਟਵਰਕ ਦਾ ਪਰਦਾਫ਼ਾਸ

0
57
+2

👉ਕਰੋੜਾਂ ਰੁਪਏ ਤੇ ਨੋਟ ਗਿਣਨ ਵਾਲੀ ਮਸ਼ੀਨ ਬਰਾਮਦ
Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਾਰਕੋ-ਹਵਾਲਾ ਨੈੱਟਵਰਕ ਦਾ ਪਰਦਾਫ਼ਾਸ ਕਰਦਿਆਂ ਕਰੋੜਾਂ ਰੁਪਇਆ ਸਹਿਤ ਇੱਕ ਮੁਲਜਮ ਨੂੰ ਕਾਬੂ ਕੀਤਾ ਹੈ। ਸੂਚਨਾ ਮੁਤਾਬਕ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਇਸ ਕਾਰਵਾਈ ਵਿਚ ਮੁੱਖ ਸਹਿਯੋਗੀ ਗੁਰਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ, ਜਿਸਦੇ ਬਾਰੇ ਕਿਹਾ ਜਾ ਰਿਹਾ ਕਿ ਉਹ ਸਿੰਡੀਕੇਟ ਦੇ ਵਿੱਤੀ ਕਾਰਜਾਂ ਦੇ ਪ੍ਰਬੰਧਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਸੀ।

ਇਹ ਵੀ ਪੜ੍ਹੋ ਖ਼ਾਲਸਾ ਸਾਜਨਾ ਦਿਵਸ ਮੌਕੇ ਮੁੱਖ ਮੰਤਰੀ ਗੁਰਦੁਅਰਾ ਸ਼੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ

ਇਸ ਦੌਰਾਨ ਪੁਲਿਸ ਵੱਲੋਂ ₹91 ਲੱਖ ਹਵਾਲਾ ਪੈਸਾ, 5000 ਅਮਰੀਕੀ ਡਾਲਰ, 34 ਦਿਰਹਾਮ, ਇੱਕ ਕਰੰਸੀ ਗਿਣਨ ਵਾਲੀ ਮਸ਼ੀਨ-ਜਿਸ ਰਾਹੀਂ ਇਸ ਸਰਹੱਦ ਪਾਰ ਤੋਂ ਚੱਲ ਰਹੇ ਨੈੱਟਵਰਕ ਦੇ ਪੈਮਾਨੇ ਅਤੇ ਪਹੁੰਚ ਦੇ ਸਪੱਸ਼ਟ ਸੰਕੇਤ ਮਿਲ ਰਹੇ ਹਨ।

ਇਸ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਸ਼ੋਸਲ ਮੀਡੀਆ ’ਤੇ ਦਾਅਵਾ ਕੀਤਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਦਾ ਸਮਰਥਨ ਕਰਨ ਵਾਲੀ ਪੂਰੀ ਪ੍ਰਣਾਲੀ ਨੂੰ ਬੇਨਕਾਬ ਕਰਨ ਅਤੇ ਖਤਮ ਕਰਨ ਲਈ ਵਿੱਤੀ ਟਰੇਲ ਦਾ ਸਰਗਰਮੀ ਨਾਲ ਪਤਾ ਲਗਾ ਰਹੇ ਹਾਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+2

LEAVE A REPLY

Please enter your comment!
Please enter your name here