Amritsar News: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਪੰਜ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 12 ਪਿਸਤੌਲ (.30 ਬੋਰ) ਅਤੇ 1.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜਮ ਜੋਬਨ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਸਮੇਤ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਹੁਕਮਾਂ ‘ਤੇ ਹਥਿਆਰ ਤੇ ਨਸ਼ੀਲੇ ਪਦਾਰਥ ਪ੍ਰਾਪਤ ਕਰਨ ਤੇ ਪਹੁੰਚਾਉਣ ਦਾ ਕੰਮ ਕਰਦੇ ਸਨ।
ਇਹ ਵੀ ਪੜ੍ਹੋ ਦੁਸ਼ਿਹਰੇ ਮੌਕੇ ਪੰਜਾਬ ਦੇ ਉਦਯੋਗਾਂ ਨੂੰ ਵੱਡੀ ਰਾਹਤ; ਰਾਤ ਨੂੰ ਮਿਲੇਗੀ ਸਸਤੀ ਬਿਜਲੀ
ਭੇਜੀਆਂ ਗਈਆਂ ਖੇਪਾਂ ਪੰਜਾਬ ਵਿੱਚ ਆਪਸੀ ਗੈਂਗਵਾਰ ਲਈ ਵਰਤੀਆਂ ਜਾਣੀਆਂ ਸਨ।ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਵਿਖੇ ਆਰਮਜ਼ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਸਮੇਤ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।ਪੰਜਾਬ ਪੁਲਿਸ ਸੰਗਠਿਤ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਅਤੇ ਸੁਰੱਖਿਅਤ, ਅਪਰਾਧ-ਮੁਕਤ ਅਤੇ ਨਸ਼ਾ-ਮੁਕਤ ਪੰਜਾਬ ਬਣਾਉਣ ਲਈ ਵਚਨਬੱਧ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





