Amritsar News: Amritsar Police; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਸਰਹੱਦ ਪਾਰੋਂ ਆਉਣ ਵਾਲੇ ਗੈਰ-ਕਾਨੂੰਨੀ ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ। ਇਸ ਦੌਊ ਚਾਰ ਮੁਲਜ਼ਮਾਂ ਤੇ ਦੋ ਨਾਬਾਲਗਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 1.035 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਪਿਸਤੌਲ, 2 ਜ਼ਿੰਦਾ ਕਾਰਤੂਸ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ, ਵਿਦੇਸ਼ੀ ਸਹਿਯੋਗੀਆਂ ਨਾਲ ਮਿਲ ਕੇ, ਕਥਿਤ ਤੌਰ ‘ਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਵੰਡ ਰਹੇ ਸਨ।
ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਅਫਗਾਨ ਨਾਗਰਿਕ ਹੈ। ਇਸ ਸਬੰਧੀ ਪੁਲਿਸ ਥਾਣਾ ਕੈਂਟ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਬੁਲਾਰੇ ਅਨੁਸਾਰ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਨੈੱਟਵਰਕ ਵਿੱਚ ਸ਼ਾਮਲ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਹੋਰ ਬਰਾਮਦਗੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਡੀਜੀਪੀ ਮੁਤਾਬਕ ਪੰਜਾਬ ਪੁਲਿਸ ਨਸ਼ਿਆਂ, ਗੈਰ-ਕਾਨੂੰਨੀ ਹਥਿਆਰਾਂ, ਹਵਾਲਾ ਕਾਰਵਾਈਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਪ੍ਰਤੀ ਦ੍ਰਿੜਤਾ ਨਾਲ ਵਚਨਬੱਧ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


