spot_img
spot_img

Amritsar Police ਦਾ ਵੱਡਾ Action; ਦੁਬਈ ਅਧਾਰਤ ਡਰੱਗ ਕਾਰਟੇਲ ਦਾ ਪਰਦਾਫ਼ਾਸ਼; 10 ਕਿੱਲੋ ICE ਤੇ 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ

Date:

spot_img

Amritsar News: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 10 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ 4 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੋਹਿਤ ਉਰਫ਼ ਬਚੀ (19), ਵਾਸੀ ਪਿੰਡ ਪਾਵਾਰ (ਜਲੰਧਰ) ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਉਰਫ਼ ਹਰਮਨ (23) ਵਾਸੀ ਕੋਟ ਖਾਲਸਾ(ਅੰਮ੍ਰਿਤਸਰ), ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਬੂ ਧਾਬੀ/ਦੁਬਈ ਤੋਂ ਨਸ਼ੇ ਦਾ ਕਾਰੋਬਾਰ ਚਲਾ ਰਹੇ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ, ਜੋ ਉਕਤ ਮੁਲਜ਼ਮਾਂ ਤੋਂ ਪੰਜਾਬ ਅਤੇ ਦਿੱਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਵਾਉਂਦਾ ਸੀ।ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮੋਹਿਤ ਹਾਲ ਹੀ ਵਿੱਚ ਦੁਬਈ ਤੋਂ ਵਾਪਸ ਆਇਆ ਹੈ, ਜਿੱਥੇ ਉਸਨੂੰ ਤਸਕਰੀ ਕਰਨ ਸਬੰਧੀ ਸਿਖਲਾਈ ਦਿੱਤੀ ਗਈ ਸੀ ਅਤੇ ਹੈਰੋਇਨ ਅਤੇ ਆਈ.ਸੀ.ਈ. ਦੀ ਖੇਪ ਲਿਜਾਣ ਦਾ ਕੰਮ ਸੌਂਪਿਆ ਗਿਆ ਸੀ।

ਇਹ ਵੀ ਪੜ੍ਹੋ 👉 Ludhiana News: Vigilance ਵੱਲੋਂ PSPCL ਦੇ ਸਾਬਕਾ CMD ਸਮੇਤ ਐਕਸੀਅਨ ਤੇ ਨਾਮੀਂ ਬਿਲਡਰ ਗ੍ਰਿਫਤਾਰ

ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਗੇ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ।ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਯੋਜਨਾਬੱਧ ਢੰਗ ਨਾਲ ਪੁਲਿਸ ਟੀਮਾਂ ਨੇ ਮੋਹਿਤ ਉਰਫ਼ ਬਚੀ ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਨੂੰ ਉਦੋਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਮੋਟਰਸਾਈਕਲ ’ਤੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਕਿਲੋਗ੍ਰਾਮ ਆਈ.ਸੀ.ਈ. (ਮੇਥਾਮਫੇਟਾਮਾਈਨ) ਅਤੇ 4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।ਸੀ.ਪੀ. ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੁਬਈ ਤੋਂ ਵਾਪਸ ਆਏ ਮੁਲਜ਼ਮ ਮੋਹਿਤ ਨੇ ਖੁਲਾਸਾ ਕੀਤਾ ਹੈ ਕਿ ਉਕਤ ਤਸਕਰ, ਮਜ਼ਦੂਰ-ਵਰਗ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਨੂੰ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਲਈ ਪ੍ਰੇਰਦਾ ਸੀ। ਜਾਂਚ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਮੁਲਜ਼ਮ ਅਰਸ਼ਦੀਪ ਉਰਫ਼ ਅਰਸ਼, ਜੋ ਪਹਿਲਾਂ ਹੀ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਦੁਬਈ ਸਥਿਤ ਤਸਕਰ ਨਾਲ ਸਿੱਧੇ ਸੰਪਰਕ ਵਿੱਚ ਸੀ, ਨੇ ਅਣਪਛਾਤੇ ਵਿਅਕਤੀਆਂ ਰਾਹੀਂ ਭੇਜੀ ਗਈ ਹੈਰੋਇਨ ਦੀ ਖੇਪ ਨੂੂੰ ਅਪਣੇ ਕੋਲ ਸੰਭਾਲ ਕੇ ਰੱਖਦਾ ਸੀ ਅਤੇ ਅੱਗੇ ਡਿਲੀਵਰ ਕਰਨ ਲਈ ਮੋਹਿਤ ਨੂੰ ਸੌਂਪ ਦਿੰਦਾ ਸੀ।

ਇਹ ਵੀ ਪੜ੍ਹੋ 👉 Chandigarh News : ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਲੁੱਧੜ ‘ਆਪ’ ’ਚ ਹੋਏ ਸ਼ਾਮਿਲ

ਜ਼ਿਕਰਯੋਗ ਹੈ ਕਿ ਇਸ ਸਾਲ ਫਰਵਰੀ ਵਿੱਚ ਵੀ, ਇਸੇ ਦੁਬਈ ਅਧਾਰਤ ਤਸਕਰ ਦੇ ਦੋ ਸਾਥੀਆਂ, ਜਿਨ੍ਹਾਂ ਦੀ ਪਛਾਣ ਸਾਹਿਬਪ੍ਰੀਤ ਸਿੰਘ ਉਰਫ਼ ਸਾਹਿਬ ਅਤੇ ਗਗਨਦੀਪ ਸਿੰਘ ਉਰਫ਼ ਗਗਨ ਵਜੋਂ ਹੋਈ ਹੈ, ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 21000 ਰੁਪਏ ਦੇ ਡਰੱਗ ਮਨੀ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਦੁਬਈ ਅਧਾਰਤ ਤਸਕਰ ਦੀ ਮਾਂ ਅਤੇ ਭੈਣ ਇਸ ਸਮੇਂ ਪੁਲਿਸ ਸਟੇਸ਼ਨ ਰਾਜਾ ਸਾਂਸੀ ਵਿਖੇ ਐਨਡੀਪੀਐਸ ਐਕਟ ਤਹਿਤ 42 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਨਾਲ ਸਬੰਧਤ ਕੇਸ ਅਧੀਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਹਨ।ਸੀ.ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਅਲਗੇ-ਪਿਛਲੇ ਸਬੰਧ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਹੋਰ ਰਿਕਵਰੀ ਤੇ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧ ਵਿੱਚ ਐਫਆਈਆਰ ਨੰਬਰ 107 ਮਿਤੀ 18-05-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

प्रदेश में 2029 में भी विकास कार्यों के बलबूते लगातार बनेगी चौथी बार सरकार:नायब सिंह सैनी

👉मुख्यमंत्री ने गांव भालड, धनौरा जाटान व गांव भैणी...

Mission Clean Punjab; ਨਗਰ ਨਿਗਮ ਵੱਲੋਂ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਸਫਾਈ ਸਬੰਧੀ ਕੀਤੀ ਗਈ ਚੈਕਿੰਗ

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜਾਰੀ:ਕਮਿਸ਼ਨਰ ਨਗਰ...

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ

👉ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਬਣਾਉਣਾ ਸਾਡਾ ਸੰਕਲਪ: ਕੁਲਦੀਪ...