Punjabi Khabarsaar
ਅਮ੍ਰਿਤਸਰ

3 ਕਿਲੋ ਸੋਨਾ ਤੇ 90 ਲੱਖ ਦੀ ਲੁੱਟ:ਪੀੜਤ ਦੇ ਡਰਾਈਵਰ ਦੀ ਧੀ ਤੇ ਮੰਗੇਤਰ ਸਮੇਤ 7 ਗ੍ਰਿਫਤਾਰ

41.40 ਲੱਖ ਰੁਪਏ ਦੀ ਨਕਦੀ, 800 ਗ੍ਰਾਮ ਸੋਨਾ ਕੀਤਾ ਬਰਾਮਦ
ਅੰਮ੍ਰਿਤਸਰ, 1 ਜੁਲਾਈ: ਪਿਛਲੇ ਦਿਨੀਂ ਅੰਮ੍ਰਿਤਸਰ ਸ਼ਹਿਰ ਵਿਚ ਇੱਕ ਵਪਾਰੀ ਦੇ ਘਰ ਵਿਚ ਹੋਈ ਲੁੱਟ ਦੇ ਮਾਮਲੇ ਵਿਚ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਦੀ ਪੁਲਿਸ ਨੇ ਪੀੜਤ ਦੇ ਡਰਾਈਵਰ ਦੀ ਧੀ ਅਤੇ ਉਸ ਦੇ ਮੰਗੇਤਰ ਸਹਿਤ 7 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਅਸਲ ਦੇ ਵਿਚ ਮੁੱਖ ਮੁਲਜ਼ਮ ਸ਼ਿਵਾਨੀ (28) ਵਾਸੀ ਅਮਰ ਐਵੀਨਿਊ ਖੰਡਵਾਲਾ ਛੇਹਰਟਾ ਪੀੜਤ ਜੀਆ ਲਾਲ ਬਹਿਲ ਦੇ ਡਰਾਈਵਰ ਨਰਿੰਦਰ ਮੋਹਨ ਮਹਿਤਾ ਦੀ ਧੀ ਹੈ , ਜਿਸਨੇ ਆਪਣੇ ਮੰਗੇਤਰ ਗੁਰਟੇਕ ਸਿੰਘ (23) ਵਾਸੀ ਅਜਨਾਲਾ ਨਾਲ ਮਿਲਕੇ ਹੀ ਇਸ ਡਕੈਤੀ ਦੀ ਪੂਰੀ ਸਾਜ਼ਿਸ਼ ਰਚੀ ਸੀ, ਕਿਉਂਕਿ ਉਹ ਪੀੜਤ ਦੀ ਦੌਲਤ-ਸ਼ੌਹਰਤ ਤੋਂ ਭਲੀਭਾਂਤ ਜਾਣੂ ਸੀ।

ਬਾਗੀ ਧੜੇ ਦਾ ਨਵਾਂ ਪੈਤੜਾਂ: ਸੌਦਾ ਸਾਧ ਨੂੰ ਮੁਆਫ਼ੀ, ਸੁਮੈਧ ਸੈਣੀ ਨੂੰ ਡੀਜੀਪੀ ਤੇ ਬੇਅਦਬੀ ਕਾਂਡ ’ਚ ਮੰਗੀ ਮੁਆਫ਼ੀ

ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦਸਿਆ ਕਿ ਉਕਤ ਦੋਨਾਂ ਤੋਂ ਇਲਾਵਾ ਬਾਕੀ ਫ਼ੜੇ ਮੁਜ਼ਰਮਾਂ ਦੀ ਪਛਾਣ ਗੁਰਪ੍ਰੀਤ ਸਿੰਘ (34) ਵਾਸੀ ਮਜੀਠਾ ਰੋਡ ਅੰਮ੍ਰਿਤਸਰ, ਸੰਦੀਪ ਸਿੰਘ (29) ਵਾਸੀ ਜੰਡਿਆਲਾ, ਦੀਪਕ ਕੁਮਾਰ (30) ਪਿੰਡ ਮਾਹਲ, ਹਰਦੇਵ ਸਿੰਘ (53) ਅਜਨਾਲਾ ਅਤੇ ਹਰਪਾਲ ਸਿੰਘ (52) ਰਾਜਾਸਾਂਸੀ ਅੰਮ੍ਰਿਤਸਰ ਵਜੋਂ ਹੋਈ ਹੈ। ਜਿਕਰਯੋਗ ਹੈ ਕਿ ਲੰਘੇ ਬੁੱਧਵਾਰ ਤੜਕੇ ਮੂੰਹ ਢਕੇ ਚਾਰ ਹਥਿਆਰਬੰਦ ਵਿਅਕਤੀਆਂ ਨੇ ਪੀੜਤ ਜੀਆ ਲਾਲ ਦੇ ਘਰ ’ਚ ਦਾਖਲ ਹੋ ਕੇ 90 ਲੱਖ ਰੁਪਏ ਅਤੇ 3 ਕਿਲੋ ਦੇ ਗਹਿਣਿਆਂ ਦੀ ਲੁੱਟ ਕੀਤੀ। ਇਸ ਸਬੰਧੀ ਐਫਆਈਆਰ ਨੰ. 107 ਮਿਤੀ 26-06-2024 ਨੂੰ ਆਈ.ਪੀ.ਸੀ. ਦੀ ਧਾਰਾ 394 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਵਲ ਲਾਈਨ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਸੀ।

ਜਲੰਧਰ ਉਪ ਚੋਣ: ਭਾਜਪਾ ਨੂੰ ਵੱਡਾ ਝਟਕਾ, Ex ਡਿਪਟੀ ਮੇਅਰ ਆਪ ‘ਚ ਸ਼ਾਮਿਲ

ਇਸ ਘਟਨਾ ਤੋਂ ਬਾਅਦ ਏ.ਡੀ.ਸੀ.ਪੀ ਸਿਟੀ-2 ਅਭਿਮਨਿਊ ਰਾਣਾ ਅਤੇ ਏ.ਸੀ.ਪੀ ਉੱਤਰੀ ਵਿਜੇ ਕੁਮਾਰ ਦੀ ਦੇਖ-ਰੇਖ ਹੇਠ ਸਿਵਲ ਲਾਈਨ ਪੁਲਿਸ ਸਟੇਸ਼ਨ, ਸੀ.ਆਈ.ਏ.-1 ਅਤੇ ਸੀ.ਆਈ.ਏ.-2 ਦੀਆਂ ਪੁਲਿਸ ਟੀਮਾਂ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਸਬੰਧ ਵਿਚ ਪੁਲਿਸ ਦੀਆਂ ਟੀਮਾਂ ਨੇ ਤਿੰਨ ਮੁਲਜ਼ਮਾਂ- ਗੁਰਪ੍ਰੀਤ, ਸੰਦੀਪ ਅਤੇ ਦੀਪਕ ਨੂੰ ਮਹਾਰਾਸ਼ਟਰ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਅੰਤਰ-ਰਾਜੀ ਕਾਰਵਾਈ ਤਹਿਤ ਮਹਾਰਾਸ਼ਟਰ ਦੇ ਧੂਲੇ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ , ਜਦ ਕਿ ਬਾਕੀ ਚਾਰ ਵਿਅਕਤੀਆਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 41.40 ਲੱਖ ਰੁਪਏ ਦੀ ਨਕਦੀ ਅਤੇ 800 ਗ੍ਰਾਮ ਸੋਨਾ ਵੀ ਬਰਾਮਦ ਕੀਤਾ ਹੈ। ਸੀ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਦੋ ਹੋਰ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

 

Related posts

ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ’ਤੇ ਚੰਡੀਗੜ੍ਹ ਉਪਰ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੇ ਲਗਾਏ ਦੋਸ਼

punjabusernewssite

ਨਸ਼ਿਆਂ ਦੇ ਦੈਂਤ ਨੇ ਹੁਣ ਇੱਕ ਪੁਲਿਸ ਮੁਲਾਜਮ ਦੀ ਜਾਨ ਲਈ, ਮਾਪਿਆਂ ਦਾ ਸੀ ਇਕਲੌਤਾ ਪੁੱਤ

punjabusernewssite

ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐਪਲ ਅਧਾਰਿਤ ਐਪ ਕੀਤੀ ਜਾਰੀ

punjabusernewssite