Amritsar News:ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ 3 ਗੋਲੀਬਾਰੀ ਦੀਆਂ ਘਟਨਾਵਾਂ ਨੂੰ ਹੱਲ ਕਰਕੇ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 5 ਗੈਰ-ਕਾਨੂੰਨੀ ਪਿਸਤੌਲ, 2 ਆਧੁਨਿਕ ਉਜ਼ੀ ਬੰਦੂਕਾਂ, 2 ਹੱਥਗੋਲੇ, 34 ਕਿਲੋਗ੍ਰਾਮ ਹੈਰੋਇਨ ਅਤੇ 26 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਵਿੱਚ ਅੱਗੇ ਵੰਡਣ ਲਈ ਨਾਜਾਇਜ਼ ਹਥਿਆਰਾਂ ਦੀ ਸਪਲਾਈ ਦਾ ਪ੍ਰਬੰਧ ਕਰਦੇ ਸਨ।
ਇਹ ਵੀ ਪੜ੍ਹੋ 👉ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026; ਭਾਰਤ ਵੱਡੀ ਜਿੱਤ ਨਾਲ ਫਾਈਨਲ ‘ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ
ਇਸ ਸਬੰਧੀ ਥਾਣਾ ਘਰਿੰਡਾ, ਥਾਣਾ ਬਿਆਸ, ਥਾਣਾ ਮਹਿਤਾ, ਥਾਣਾ ਲੋਪੋਕੇ ਅਤੇ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਸ ਗੈਰ-ਕਾਨੂੰਨੀ ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।ਪੰਜਾਬ ਪੁਲਿਸ ਨਾਜਾਇਜ਼ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਤੇ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




