Amritsar Rural Police ਨੂੰ ਮਿਲੀ ਵੱਡੀ ਸਫਲਤਾ; AK-47 ਤੇ 2 ਹੈਂਡ ਗ੍ਰਨੇਡ ਸਮੇਤ ਇੱਕ ਕਾਬੂ

Date:

spot_img

👉ਵਿਦੇਸ਼ੀ ਤਸਕਰਾਂ ਦੇ ਇਸ਼ਾਰੇ ’ਤੇ ਗ਼ੈਰ-ਕਾਨੂੰਨੀ ਹਥਿਆਰਾਂ ਦੀ ਖ਼ਰੀਦ-ਫ਼ਰੋਖ਼ਤ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਦੋਸ਼ੀ: ਡੀਜੀਪੀ ਗੌਰਵ ਯਾਦਵ
👉ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ: ਆਈਜੀਪੀ ਗੁਰਪ੍ਰੀਤ ਭੁੱਲਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵਿਅਕਤੀ ਨੂੰ ਇੱਕ ਏਕੇ-47 ਅਸਾਲਟ ਰਾਈਫਲ (ਮੈਗਜ਼ੀਨ ਅਤੇ ਨੌਂ ਜਿੰਦਾ ਕਾਰਤੂਸਾਂ ਸਮੇਤ) ਅਤੇ ਦੋ ਹੈਂਡ ਗ੍ਰਨੇਡਾਂ ਨਾਲ ਗ੍ਰਿਫਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਅਤੇ ਵਿਸਫੋਟਕ ਸਪਲਾਈ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਵਜੋਤ ਸਿੰਘ (28) ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਟਰੱਕ ਡਰਾਈਵਰ ਹੈ ਅਤੇ ਤਰਨ ਤਾਰਨ ਦੇ ਪਿੰਡ ਚੀਮਾ ਦਾ ਰਹਿਣ ਵਾਲਾ ਹੈ। ਹਥਿਆਰਾਂ ਅਤੇ ਵਿਸਫੋਟਕਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਦੋਸ਼ੀ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸ ਦੀ ਵਰਤੋਂ ਉਹ ਖੇਪਾਂ ਸਪਲਾਈ ਕਰਨ ਲਈ ਕਰਦਾ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਤਸਕਰਾਂ ਨਾਲ ਜੁੜਿਆ ਹੋਇਆ ਸੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖ਼ਰੀਦ-ਫ਼ਰੋਖਤ ਵਿੱਚ ਸ਼ਾਮਲ ਸੀ।

ਇਹ ਵੀ ਪੜ੍ਹੋ 👉Ludhiana ‘ਚ ਸਾਬਕਾ ਸਰਪੰਚ ਦੇ ਕ.ਤ.ਲ ਕਾਂਡ ਦਾ ਹੋਇਆ ਪਰਦਾਫ਼ਾਸ; ਨਿਕਲਿਆ ਪ੍ਰਵਾਰਕ ਜਮੀਨੀ ਵਿਵਾਦ !

ਉਨ੍ਹਾਂ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਨੇ ਵਿਸ਼ੇਸ਼ ਮੁਹਿੰਮ ਚਲਾਈ ਅਤੇ ਮੋਟਰਸਾਈਕਲ ’ਤੇ ਜਾ ਰਹੇ ਮੁਲਜ਼ਮ ਨੂੰ ਰੋਕ ਕੇ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਏਕੇ-47 ਅਸਾਲਟ ਰਾਈਫਲ ਅਤੇ ਦੋ ਜ਼ਿੰਦਾ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਇਹ ਕਾਰਵਾਈ ਐਸ.ਪੀ. (ਜਾਂਚ) ਰਮਨਦੀਪ ਸਿੰਘ, ਡੀ.ਐਸ.ਪੀ. ਗੁਰਿੰਦਰਪਾਲ ਸਿੰਘ ਨਾਗਰਾ ਅਤੇ ਡੀ.ਐਸ.ਪੀ. ਅਟਾਰੀ ਯਾਦਵਿੰਦਰ ਸਿੰਘ ਦੀ ਨਿਗਰਾਨੀ ਹੇਠ ਅੰਜਾਮ ਦਿੱਤੀ ਗਈ।ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 425, ਮਿਤੀ 30-09-2026 ਨੂੰ ਅਸਲਾ ਐਕਟ ਦੀ ਧਾਰਾ 25(8) ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

कपाल मोचन मेला आस्था, सद्भाव और सांस्कृतिक एकता का प्रतीक – मुख्यमंत्री नायब सिंह सैनी

👉प्रदेशवासियों को मिली 187 करोड़ रुपये की परियोजनाओं को...

पानी की हर बूंद का सही इस्तेमाल हो, किसानों को सब्सिडी मिलने में न हो देरी:मुख्यमंत्री नायब सिंह सैनी

👉माइक्रो इरिगेशन का दायरा बढ़ाने के निर्देश; गन्ना किसानों...

ਅੰਤਰਰਾਸ਼ਟਰੀ ਕਬੱਡੀ ਖਿਡਾਰੀ ‘ਯਾਦਾ ਸੁਰਖਪੁਰੀਆ’ ਹੋਇਆ AAP ‘ਚ ਸ਼ਾਮਲ; CM Mann ਨੇ ਕੀਤਾ ਸਵਾਗਤ

Chandigarh News: Punjab ਦਾ ਨਾਮੀਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ...

ASI ਇਕਬਾਲ ਸਿੰਘ ਕ*ਤ*ਲ ਮਾਮਲਾ; ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

👉ਜ਼ੀਰਕਪੁਰ ਦੇ ਹੋਟਲ ‘ਚੋਂ ਹੋਈ ਗ੍ਰਿਫਤਾਰੀ ਤੋਂ ਪਹਿਲਾਂ ਚੰਡੀਗੜ੍ਹ,...