ਪਟਿਆਲਾ, 6 ਜਨਵਰੀ: ਜ਼ਿਲ੍ਹੇ ਦੇ ਪਿੰਡ ਕੁਲਾਰਾਂ ’ਚ ਬੀਤੇ ਕੱਲ ਵਾਪਰੀ ਇੱਕ ਦਰਦਨਾਕ ਘਟਨਾ ਦੇ ਵਿਚ ਇੱਕ ਬੱਚੇ ਦੀ ਛੱਤ ਤਂੋ ਡਿੱਗਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਬੱਚੇ ਦੀ ਪਹਿਚਾਣ ਜਸ਼ਨਦੀਪ ਸਿੰਘ 11 ਸਾਲ ਪੁੱਤਰ ਗੁਰਤੇਜ ਸਿੰਘ ਵਜੋਂ ਹੋਈ ਹੈ। ਘਟਨਾ ਸਮੇਂ ਬੱਚਾ ਆਪਣੇ ਕੁੱਝ ਹੋਰ ਸਾਥੀਆਂ ਨਾਲ ਮਕਾਨ ਦੀ ਛੱਤ ’ਤੇ ਪਤੰਗ ਉਡਾ ਰਿਹਾ ਸੀ।
ਇਹ ਵੀ ਪੜ੍ਹੋ ਰੰਗੀਨ ਮਿਜ਼ਾਜ OASI ਅਤੇ ਪੁਲਿਸ ਲਾਈਨ ਦੇ ਮੁੱਖ ਮੁਨਸ਼ੀ ਵਿਰੁਧ ਪਰਚਾ ਦਰਜ਼
ਇਸ ਦੌਰਾਨ ਅਚਾਨਕ ਉਸਦਾ ਪੈਰ ਫ਼ਿਸਲ ਗਿਆ ਤੇ ਹੇਠਾਂ ਡਿੱਗ ਪਿਆ। ਹਾਲਾਂਕਿ ਬੱਚੇ ਨੂੰ ਬਚਾਉਣ ਲਈ ਤੁਰੰਤ ਉਸਨੂੰ ਹਸਪਤਾਲ ਵੀ ਦਾਖ਼ਲ ਕਰਵਾਇਆ ਗਿਆ ਪ੍ਰੰਤੂ ਸਿਰ ’ਤੇ ਗੰਭੀਰ ਸੱਟ ਵੱਜਣ ਕਾਰਨ ਉਸਨੂੰ ਬਚਾਇਆ ਨਹੀਂ ਜਾ ਸਕਿਆ। ਘਟਨਾ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite