AAP ਦੇ ਇੱਕ MLA ਨੇ ਦਿੱਤਾ ਅਸਤੀਫਾ, ਸਿਆਸਤ ਛੱਡਣ ਦਾ ਕੀਤਾ ਐਲਾਨ

Date:

spot_img

Punjab News: ਆਮ ਆਦਮੀ ਪਾਰਟੀ ਦੇ ਹਲਕਾ ਖਰੜ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਅਚਾਨਕ ਸਿਆਸਤ ਛੱਡਣ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ । ਆਪਣੇ ਸੋਸ਼ਲ ਮੀਡੀਆ ਪੇਜ ਉੱਪਰ ਇਸ ਦੀ ਸੂਚਨਾ ਉਹਨਾਂ ਵੱਲੋਂ ਖੁਦ ਦਿੱਤੀ ਗਈ ਹੈ। ਜਿਸ ਦੇ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦਿਲ ਭਾਰੀ ਹੈ, ਜਿਸ ਦੇ ਚਲਦੇ ਸਿਆਸਤ ਛੱਡਣ ਦਾ ਫੈਸਲਾ ਕੀਤਾ ਗਿਆ ਹੈ। ਉਹਨਾਂ ਇਹ ਵੀ ਖੁਲਾਸਾ ਕੀਤਾ ਕਿ ਐਮਐਲਏ ਦੇ ਅਹੁਦੇ ਤੋਂ ਅਸਤੀਫਾ ਸਪੀਕਰ ਸਾਹਿਬ ਨੂੰ ਭੇਜ ਦਿੱਤਾ ਗਿਆ ਹੈ ,ਜਿਸ ਨੂੰ ਸਵੀਕਾਰ ਕਰਨ ਦੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ  ਅਦਾਲਤ ਨੇ ਬਿਕਰਮ ਮਜੀਠਿਆ ਨੂੰ ਮੁੜ ਭੇਜਿਆ ਨਾਭਾ ਜੇਲ੍ਹ, ਭਾਰੀ ਸੁਰੱਖਿਆ ਹੇਠ ਕੀਤਾ ਸੀ ਪੇਸ਼

ਉਹਨਾਂ ਆਮ ਆਦਮੀ ਪਾਰਟੀ ਤੇ ਪੰਜਾਬ ਸਰਕਾਰ ਨੂੰ ਵੀ ਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਉਮੀਦ ਜਾਹਿਰ ਕੀਤੀ ਹੈ ਕਿ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ। ਦੱਸਣਾ ਬਣਦਾ ਹੈ ਕਿ ਬੀਤੇ ਕੱਲ ਹੀ ਖਰੜ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਵੱਡੇ ਰੀਅਲ ਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਨੇ ਵੀ ਆਪਣੀ ਪਾਰਟੀ ਛੱਡ ਦਿੱਤੀ ਸੀ, ਜਿਸ ਦੇ ਕਾਰਨ ਸਿਆਸੀ ਗਲਿਆਰਿਆਂ ਵਿੱਚ ਤਰ੍ਹਾਂ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026; ਭਾਰਤ ਵੱਡੀ ਜਿੱਤ ਨਾਲ ਫਾਈਨਲ ‘ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

👉ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਪਹਿਲੇ ਅੰਤਰਰਾਸ਼ਟਰੀ...