WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਜਲੰਧਰ

ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ’ਚ ਬੱਬਰ ਖ਼ਾਲਸਾ ਦਾ ਕਾਰਕੁੰਨ ਪੁਲਿਸ ਗੋਲੀਬਾਰੀ ਵਿੱਚ ਹੋਇਆ ਫੱਟੜ

ਜਲੰਧਰ, 8 ਜੁਲਾਈ: ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਮੈਂਬਰ ਸਿਮਰਨਜੀਤ ਸਿੰਘ ਉਰਫ਼ ਬਬਲੂ, ਜੋ ਕਿ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਕਤਲ ਕੇਸ ਵਿਚ ਮੁੱਖ ਹਮਲਾਵਰ ਹੈ, ਜਲੰਧਰ ਸ਼ਹਿਰ ਦੇ ਬਾਹਰਵਾਰ ਪੁਲਿਸ ਹਿਰਾਸਤ ਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਦੌਰਾਨ, ਦੋਵੇਂ ਲੱਤਾਂ ਤੇ ਗੋਲੀਆਂ ਲੱਗਣ ਕਾਰਨ ਫੱਟੜ ਹੋ ਗਿਆ। ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦੀ 3 ਅਪ੍ਰੈਲ 2024 ਨੂੰ ਐਸਬੀਐਸ ਨਗਰ ਵਿੱਚ ਦੋ ਬਾਈਕ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਦੀ ਗ੍ਰਿਫਤਾਰੀ ਤੋਂ ਕੁੁਝ ਘੰਟਿਆਂ ਤੋਂ ਬਾਅਦ ਹੀ ਜਦੋਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਮੁਲਜ਼ਮ ਸਿਮਰਨਜੀਤ ਬਬਲੂ ਨੂੰ ਉਸਦੇ ਖੁਲਾਸੇ ਮੁਤਾਬਕ ਦੱਸੇ ਟਿਕਾਣੇ ’ਤੇ ਰਤਨਦੀਪ ਕਤਲ ਕੇਸ ਵਿੱਚ ਵਰਤੀ ਗਈ ਪਿਸਤੌਲ ਬਰਾਮਦ ਕਰਨ ਲਿਜਾ ਰਹੀ ਸੀ , ਤਾਂ ਉਸਨੇ ਪੁਲਿਸ ’ਤੇ ਹਮਲਾ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ।

ਘੋਰ ਕਲਯੁਗ:ਆਸ਼ਕ ਨਾਲ ਮਿਲਕੇ ਸਿਰ ਦੇ ਸਾਈਂ ਦਾ ਕੀਤਾ ਬੇਰਹਿਮੀ ਨਾਲ ਕ.ਤਲ, ਕਾਤਲ ਪਤਨੀ ‘ਯਾਰ’ ਸੰਗ ਕਾਬੂ

ਪੁਲਿਸ ਵੱਡੋਂ ਉਸਨੂੰ ਰੋਕਣ ਲਈ ਗੋਲੀ ਚਲਾਉਣੀ ਪਈ ਜਿਸ ਦੌਰਾਨ ਦੋਸ਼ੀ ਫੱਟੜ ਹੋ ਗਿਆ ਅਤੇ ਨਜ਼ਦੀਕੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲਿਸ ਟੀਮਾਂ ਨੇ ਕਥਿਤ ਦੋਸ਼ੀ ਪਾਸੋਂ 2 ਆਧੁਨਿਕ ਹਥਿਆਰ- ਇੱਕ .32 ਵੈਬਲੇ ਰਿਵਾਲਵਰ ਅਤੇ ਇੱਕ .32 ਪਿਸਤੌਲ ਸਮੇਤ ਇੱਕ ਮੈਗਜ਼ੀਨ ਅਤੇ 19 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਸਿਮਰਨਜੀਤ ਬਬਲੂ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਗੋਪੀ ਨਵਾਂਸ਼ਹਿਰ ਦੇ ਨਿਰਦੇਸ਼ਾਂ ’ਤੇ ਕੰਮ ਕਰਦਾ ਸੀ ਅਤੇ ਉਨ੍ਹਾਂ ਦੇ ਕਹਿਣ ਤੇ ਹੀ ਆਪਣੇ ਦੂਜੇ ਸਾਥੀ ਹਮਲਾਵਰ, ਜਿਸਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜੱਸੀ ਕੁਲਾਮ ਵਜੋਂ ਹੋਈ ਹੈ , ਨੇ ਸਮਾਜ ਵਿੱਚ ਦਹਿਸ਼ਤ ਫੈਲਾਉਣ ਲਈ ਸਾਬਕਾ ਖਾੜਕੂ ਰਤਨਦੀਪ ਸਿੰਘ ਦੀ ਮਿੱਥ ਕੇ ਹੱਤਿਆ ਕੀਤੀ ਸੀ।ਜਾਣਕਾਰੀ ਮੁਤਾਬਕ ਦੋਸ਼ੀ ਜੱਸੀ ਕੁਲਾਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵਿਦੇਸ਼ ਭੱਜਣ ’ਚ ਕਾਮਯਾਬ ਹੋ ਗਿਆ ਸੀ।

ਪੁਰਾਣੀ ਰੰਜਿਸ਼ ਦੇ ਚੱਲਦੇ ਮੋੜ ਮੰਡੀ ’ਚ ਨੌਜਵਾਨ ਦਾ ਸ਼ਰੇਬਜ਼ਾਰ ਕੀਤਾ ਕ+ਤਲ

ਓਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਖੁਫੀਆ ਇਤਲਾਹ ਦੇ ਆਧਾਰ ’ਤੇ ਸੀਆਈ ਜਲੰਧਰ ਦੀਆਂ ਪੁਲਿਸ ਟੀਮਾਂ ਨੇ ਦਿਓਲ ਨਗਰ ਕਲੋਨੀ ਜਲੰਧਰ ਦੇ ਖੇਤਰ ਵਿੱਚ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਮੁਲਜ਼ਮ ਸਿਮਰਨਜੀਤ ਸਿੰਘ ਉਰਫ਼ ਬਬਲੂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ।ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਕੱਟੜ ਅਪਰਾਧੀ ਹੈ ਅਤੇ ਉਸ ਖ਼ਿਲਾਫ਼ ਕਤਲ, ਇਰਾਦਾ-ਕਤਲ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਬਬਲੂ ਅੰਮ੍ਰਿਤਸਰ ਪੁਲੀਸ ਦੇ ਇੱਕ ਏਐਸਆਈ ਦੇ ਕਤਲ ਵਿੱਚ ਵੀ ਸ਼ਾਮਲ ਹੈ। ਇਸ ਸਬੰਧੀ ਐਫਆਈਆਰ ਨੰ. 39 ਮਿਤੀ 07.07.2024 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, ਅਤੇ ਭਾਰਤੀ ਨਿਆਏ ਸੰਹਿਤਾ ਦੀ ਧਾਰਾ 61(2) ਅਧੀਨ ਕੇਸ ਦਰਜ ਕੀਤਾ ਗਿਆ ਹੈ।

 

Related posts

ਤਨਖ਼ਾਹਾਂ ਵਿੱਚ ਲੱਖਾਂ ਦਾ ਗਬਨ ਕਰਨ ਵਾਲਾ Ex SMO ਅਤੇ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

punjabusernewssite

ਭਾਈ ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਵੱਧ ਸਕਦੀ ਹੈ ਮੁਸ਼ਕਲਾਂ? ਜਲੰਧਰ ਪੁਲਿਸ ਨੇ ਕੀਤੀ ਤਿਆਰੀ

punjabusernewssite

ਸਾਬਕਾ ਸਰਪੰਚ ਨੂੰ ਨਸ਼ਾ ਤਸਕਰਾਂ ਨੂੰ ਰੋਕਣਾ ਮਹਿੰਗਾ ਪਿਆ, ਬੇਰਹਿਮੀ ਨਾਲ ਕ+ਤਲ

punjabusernewssite