spot_img
spot_img
spot_img

ਪੁਲਿਸ ਮੁਲਾਜਮ ਦੇ ਰਿਸ਼ਤੇਦਾਰ ਘਰ ਰਾਤ ਨੂੰ ਹੋਇਆ ਧਮਾਕਾ, ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਜਾਂਚ

Date:

spot_img

Gurdaspur News:ਬੀਤੀ ਰਾਤ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਰਾਏ ਮੱਲ ਵਿਖੇ ਇੱਕ ਪੁਲਿਸ ਮੁਲਾਜਮ ਦੇ ਰਿਸ਼ਤੇਦਾਰ ਘਰ ਇੱਕ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਇਸ ਧਮਾਕੇ ਦੀ ਅਸਲੀ ਵਜ੍ਹਾਂ ਸਾਹਮਣੇ ਨਹੀਂ ਆਈ ਪ੍ਰੰਤੂ ਕਿਹਾ ਜਾ ਰਿਹਾ ਕਿ ਇਸ ਧਮਾਕੇ ਦੀ ਜਿੰਮੇਵਾਰੀ ਗੈਂਗਸਟਰ ਤੋਂ ਅੱਤਵਾਦੀ ਬਣੇ ਹੈਪੀ ਪਸ਼ੀਆ ਨੇ ਲਈ ਹੈ। ਜਿਸਦੇ ਵਿਚ ਉਸਨੇ ਉਕਤ ਮੁਲਾਜਮ ਉਪਰ ਆਪਣੇ ਪ੍ਰਵਾਰਕ ਮੈਂਬਰਾਂ ਨਾਲ ਬਦਸਲੂਕੀ ਦਾ ਦੋਸ਼ ਲਗਾਇਆ ਹੈ। ਫ਼ਿਲਹਾਲ ਪੁਲਿਸ ਵੱਲੋਂ ਧਮਾਕੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਫ਼ੋਰਂੈਸਕ ਟੀਮਾਂ ਵੱਲੋਂ ਮੌਕੇ ’ਤੇ ਪੁੱਜ ਕੇ ਨਮੂਨੇ ਇਕੱਠੇ ਕੀਤੇ ਗਏ ਹਨ।

ਇਹ ਵੀ ਪੜ੍ਹੋ ਇੱਕ ਹੋਰ ਪ੍ਰਾਈਵੇਟ ਬੱਸ ਸੇਮ ਨਾਲੇ ਵਿਚ ਡਿੱਗੀ; ਅੱਧੀ ਦਰਜ਼ਨ ਸਵਾਰੀਆਂ ਦੇ ਮਰਨ ਦਾ ਖ਼ਦਸਾ, ਦਰਜ਼ਨਾਂ ਜਖ਼ਮੀ

ਐਸਐਸਪੀ ਸੁਹੇਲ ਮੀਰ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੂਚਨਾ ਮੁਤਾਬਕ ਇਹ ਧਮਾਕਾ ਰਾਤ ਕਰੀਬ ਸਵਾ ਅੱਠ ਵਜੇਂ ਡਿੱਪੂ ਹੋਲਡਰ ਸੁਖਦੇਵ ਸਿੰਘ ਦੇ ਘਰ ਹੋਇਆ ਹੈ। ਦਸਿਆ ਜਾ ਰਿਹਾ ਕਿ ਸੁਖਦੇਵ ਸਿੰਘ ਦਾ ਭਤੀਜ਼ਾ ਜਤਿੰਦਰ ਸਿੰਘ ਪੰਜਾਬ ਪੁਲਿਸ ਵਿਚ ਕੰਮ ਕਰਦਾ ਹੈ ਤੇ ਉਸਦੀ ਪੋਸਟਿੰਗ ਥਾਣ ਰਾਮਦਾਸ ਵਿਖੇ ਦੱਸੀ ਜਾ ਰਹੀ ਹੈ। ਹਾਲਾਂਕਿ ਧਮਾਕੇ ਕਾਰਨ ਕੋਈ ਜਾਨੀ ਜਾਂ ਵੱਡਾ ਮਾਲੀ ਨੁਕਸਾਨ ਨਹੀਂ ਹੋਇਆ ਪ੍ਰੰਤੂ ਖਿੜਕੀਆਂ ਦੇ ਸੀਸੇ ਤੇ ਕੁੱਝ ਹੋਰ ਕੱਚ ਦਾ ਸਮਾਨ ਟੁੱਟ ਗਿਆ। ਉਧਰ ਇਸ ਘਟਨਾ ਦੀ ਨਿੰਦਾ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਸੁਖਦੇਵ ਸਿੰਘ ਰੰਧਾਵਾ ਪੀੜਤ ਦੇ ਘਰ ਪੁੱਜੇ। ਉਥੇ ਉਨ੍ਹਾਂ ਪੁਲਿਸ ਪ੍ਰਸ਼ਾਸਨ ਉਪਰ ਅਮਨ ਤੇ ਕਾਨੂੰਨ ਦੀ ਸਥਿਤੀ ਸੰਭਾਲਣ ਵਿਚ ਅਸਫ਼ਲ ਰਹਿਣ ਦਾ ਦੋਸ਼ ਲਗਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਸੰਭਾਲਣਗੇ ਕਾਰਜਭਾਰ

Chandigarh News : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ...

ਦਿੱਲੀ ‘ਚ BJP ਦੀ ਵੱਡੀ ਰਣਨੀਤਿਕ ਬੈਠਕ

National News : ਭਾਰਤੀ ਜਨਤਾ ਪਾਰਟੀ ਨੇ ਆਉਣ ਵਾਲੀਆਂ...

ਪੰਜਾਬ ਕੈਬਨਿਟ ਦੀ ਅੱਜ ਵੱਡੀ ਬੈਠਕ, ਹੋ ਸਕਦੇ ਨੇ ਕਈ ਅਹਿਮ ਐਲਾਨ

Punjab News : ਪੰਜਾਬ ਸਰਕਾਰ ਨਾਲ ਜੁੜੀ ਇੱਕ ਅਹਿਮ...

Bathinda MC Elections; 2024 ਦੇ ਮੁਕਾਬਲੇ ਵਿਰੋਧੀ ਧਿਰਾਂ ਨੂੰ ਵੋਟ ਫ਼ੀਸਦੀ ਸੇਅਰ ਵਿਚ ਵੱਡਾ ਝਟਕਾ

👉ਅਕਾਲੀ ਦਲ ਤੇ ਕਾਂਗਰਸ ਦਾ ਗ੍ਰਾਫ਼ ਵੀ ਲੋਕ ਸਭਾ...