ਯੁਵਕ ਸੇਵਾਵਾਂ ਵਿਭਾਗ ਦਾ ਉਪਰਾਲਾ,ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਵਰਕਸ਼ਾਪ

Date:

spot_img

👉ਵਾਤਾਵਰਨ ਬਚਾਓ, ਨਸ਼ਾ ਤਿਆਗੋ ਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਦਾ ਸੁਨੇਹਾ
Mukatsar News:ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਸਹਾਇਕ ਡਾਰੈਕਟਰ ਰਘਬੀਰ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਵਿਰੋਧੀ ਅਤੇ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ 2 ਰੋਜ਼ਾ ਜਾਗਰੂਕਤਾ ਵਰਕਸ਼ਾਪ ਕੀਤੀ ਗਈ।ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰਘਵੀਰ ਸਿੰਘ ਮਾਨ ਦੀ ਰਹਿਨੁਮਾਈ ਹੇਠ ਸਰਕਾਰੀ ਕਾਲਜ ਦੇ ਸਹਿਯੋਗ ਨਾਲ ਹੋਈ ਇਸ ਦੋ ਰੋਜ਼ਾ ਵਰਕਸ਼ਾਪ ਵਿੱਚ ਵੱਖ ਵੱਖ ਵਿਭਾਗਾਂ ਤੋਂ ਆਏ ਮਾਹਿਰਾਂ ਨੇ ਯੁਵਕ ਸੇਵਾਵਾਂ ਕਲੱਬਾਂ ਦੇ ਨੁਮਾਇੰਦਿਆਂ ਅਤੇ ਨੌਜਵਾਨਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਆਪਣੇ ਆਪਣੇ ਵਿਸ਼ਿਆਂ ਸਬੰਧੀ ਜਾਣਕਾਰੀ ਦਿੱਤੀ ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ, ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਕੀਤੀ ਸ਼ੁਰੂਆਤ

ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰ ਰਹੇ ਸਹਾਇਕ ਡਾਇਰੈਕਟਰ ਰਘਬੀਰ ਸਿੰਘ ਮਾਨ ਨੇ ਨੌਜਵਾਨਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਵਿਭਾਗ ਦੀਆਂ ਵੱਖ ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਕਿ ਕਿਸ ਤਰ੍ਹਾਂ ਨੌਜਵਾਨ ਪਿੰਡਾਂ ਵਿੱਚ ਯੁਵਕ ਕਲੱਬਾਂ ਦਾ ਗਠਨ ਕਰਕੇ ਵਿਭਾਗ ਦੀਆਂ ਸਕੀਮਾਂ ਜਿਵੇਂ ਐਡਵੈਂਚਰ ਕੈਂਪ, ਹਾਈਕਿੰਗ ਟਰੈਕਿੰਗ ਕੈਂਪ, ਯੂਥ ਲੀਡਰਸ਼ਿਪ ਟਰੇਨਿੰਗ ਕੈਂਪ, ਯੁਵਕ ਮੇਲੇ, ਯੁਵਕ ਕਲੱਬਾਂ ਨੂੰ ਵਿੱਤੀ ਸਹਾਇਤਾ, ਸੱਭਿਆਚਾਰਕ ਵਿਚਾਰ ਵਿਟਾਂਦਰਾ ਪ੍ਰੋਗਰਾਮ, ਆਦਿ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਵਿਭਾਗ ਦੀਆਂ ਵੱਖ-ਵੱਖ ਗਤੀਵਿਧੀਆਂ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਚੰਗਾ ਕੰਮ ਕਰਨ ਦੇ ਆਧਾਰ ਤੇ ਨੌਜਵਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਇਸ ਸਮੇਂ ਵਣ ਵਿਭਾਗ, ਖੇਤੀਬਾੜੀ ਵਿਭਾਗ, ਅਤੇ ਸਿਹਤ ਵਿਭਾਗ ਤੋਂ ਅਲੱਗ ਅਲੱਗ ਬੁਲਾਰਿਆਂ ਨੇ ਆਪਣੇ ਆਪਣੇ ਡਿਪਾਰਟਮੈਂਟ ਦੀਆ ਸਕੀਮਾਂ ਬਾਰੇ ਨੌਜਵਾਨਾਂ ਨੂੰ ਜਾਣੂ ਕਰਵਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img
spot_img

Share post:

Popular

More like this
Related

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026:ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਜਿੱਤਿਆ

👉ਰਾਊਂਡ ਰੌਬਿਨ ਪੂਲ ਵਿੱਚ ਸਿਖ਼ਰ 'ਤੇ ਰਹੀ ਭਾਰਤੀ ਟੀਮ 👉ਮੁੱਖ...

25 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਵਿਜੀਲੈਂਸ ਨੇ ਰੰਗੇ ਹੱਥੀ ਚੁੱਕਿਆ

Sangrur News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

AAP ਛੱਡ BJP ‘ਚ ਜਾਣ ਵਾਲੇ ਸਾਬਕਾ ਵਿਧਾਇਕ ‘ਤੇ ਬਰਗਾੜੀ ਕਾਂਡ ਦੇ ਸ਼ਹੀਦ ਦੇ ਪੁੱਤਰ ਵੱਲੋਂ ਗੰਭੀਰ ਦੋਸ਼

👉ਸੁਖਰਾਜ ਸਿੰਘ ਨਿਆਮੀਵਾਲਾ ਨੇ ਚੁੱਕੇ ਸਵਾਲ,ਕਿਹਾ 'ਮੇਰੇ ਪਿਤਾ ਦੇ...

Bathinda ‘ਚ ਲਾਪਰਵਾਹ PRTC ਡਰਾਈਵਰ ਨੇ ਸਾਬਕਾ ਫ਼ੌਜੀ ਦੇ ਘਰ ਦਾ ਬੁਝਾਇਆ ਚਿਰਾਗ..

Bathinda News: ਬੀਤੇ ਕੱਲ ਬਠਿੰਡਾ-ਮਲੋਟ ਰੋਡ 'ਤੇ ਬੱਲੂਆਣਾ ਨਜ਼ਦੀਕ...