WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
7Nov-10-min
CM Mann & Maryam Nawaz-min
previous arrow
next arrow
Punjabi Khabarsaar
ਪੰਜਾਬ

ਸੰਧਵਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ

24 Views

ਕਿਹਾ, ਕਣਕ-ਝੋਨੇ ਦੇ ਫਸਲੀ ਚੱਕਰ ‘ਚੋਂ ਨਿਕਲੋ ਅਤੇ ਸਾਂਝੇ ਤੌਰ ‘ਤੇ ਰਣਨੀਤੀ ਬਣਾ ਕੇ ਕੇਂਦਰ ਦੇ ਵੱਖ-ਵੱਖ ਇਲਜ਼ਾਮਾਂ ਦਾ ਜਵਾਬ ਦਿਓ
ਚੰਡੀਗੜ੍ਹ, 13 ਨਵੰਬਰ:ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਉਹ ਕਣਕ-ਝੋਨੇ ਦੀ ਖੇਤੀ ਛੱਡ ਕੇ ਸਬਜੀਆਂ ਅਤੇ ਹੋਰ ਬਦਲਵੀਆਂ ਫਸਲਾਂ ਨੂੰ ਅਪਣਾਉਣ ਅਤੇ ਸਾਂਝੇ ਤੌਰ ‘ਤੇ ਰਣਨੀਤੀ ਬਣਾ ਕੇ ਕੇਂਦਰ ਦੀ ਭਾਜਪਾ ਸਰਕਾਰ ਦੇ ਵੱਖ-ਵੱਖ ਇਲਜ਼ਾਮਾਂ ਦਾ ਜਵਾਬ ਦੇਣ।ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਰਾਹੀਂ ਸ. ਸੰਧਵਾਂ ਨੇ ਕਿਹਾ ਕਿ ਸੂਬੇ ਦੇ ਕਿਸਾਨ ਕਣਕ ਤੇ ਝੋਨੇ ਥੱਲੇ ਰਕਬਾ ਘਟਾਉਣ ਅਤੇ ਵੱਖ-ਵੱਖ ਫਸਲਾਂ ਦੀ ਖੇਤੀ ਕਰਕੇ ਲਾਭ ਕਮਾਉਣ। ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਕਿਸਾਨ ਜਿੱਥੇ ਕਣਕ-ਝੋਨੇ ਦੇ ਫਸਲੀ ਚੱਕਰ ਤੋਂ ਨਿਕਲ ਸਕਦੇ ਹਨ, ਉੁੱਥੇ ਹੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਾਣ-ਬੁੱਝ ਕੇ ਲਾਈਆਂ ਜਾ ਰਹੀਆਂ ਰੋਕਾਂ ਤੋਂ ਵੀ ਨਿਜਾਤ ਪਾ ਸਕਦੇ ਹਨ।

ਇਹ ਵੀ ਪੜ੍ਹੋਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗ

ਉਨ੍ਹਾਂ ਕਿਹਾ ਕਿ ਕੇਂਦਰ ਨੇ ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਹੀਂ ਚੁੱਕੇ ਅਤੇ ਲੋੜੀਂਦੀ ਥਾਂ ਖਾਲੀ ਨਹੀਂ ਕੀਤੀ, ਜਿਸ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਹੋਈ।ਸ. ਸੰਧਵਾਂ ਨੇ ਝੋਨੇ ਥੱਲੇ ਰਕਬਾ ਘਟਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਦੇ ਖੇਤੀ ਸੈਕਟਰ ਨੂੰ ਖਤਮ ਕਰਨ ਵੱਲ ਧੱਕ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਿਛਲੇ ਲਮੇ ਸਮੇਂ ਤੋਂ ਕਿਸਾਨਾਂ ਦੇ ਸੰਘਰਸ਼ ਨੂੰ ਦਬਾ ਰਹੀ ਹੈ ਅਤੇ ਵੱਡੇ ਕਾਰੋਬਾਰੀਆਂ ਦੇ ਹਿੱਤ ‘ਚ ਭੁਗਤ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਹਵਾ ਪ੍ਰਦੂਸ਼ਣ ਲਈ ਸਿਰਫ ਤੇ ਸਿਰਫ ਕਿਸਾਨਾਂ ਨੂੰ ਜ਼ਿੰਮੇਵਾਰ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਅਤੇ ਢੁਕਵੇਂ ਹੱਲ ਕੱਢਣ ਦੀ ਬਜਾਏ ਉਨ੍ਹਾਂ ਨੂੰ ਰਾਜਸੀ ਸਾਜਿਸ਼ ਤਹਿਤ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਸ. ਸੰਧਵਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਕੋਲ ਆਰਗੈਨਿਕ ਖੇਤੀ ਦਾ ਬਦਲ ਵੀ ਮੌਜੂਦ ਹੈ, ਜਿਸ ਰਾਹੀਂ ਚੌਖਾ ਲਾਭ ਵੀ ਕਮਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ

ਇਸ ਤੋਂ ਇਲਾਵਾ ਕਿਸਾਨ ਸਹਿਕਾਰੀ ਗੁਰੱਪ ਬਣਾ ਕੇ ਛੋਟੇ ਉਦਯੋਗ ਵੀ ਸਥਾਪਿਤ ਕਰ ਸਕਦੇ ਹਨ ਅਤੇ ਆਪਣੀਆਂ ਫਸਲਾਂ ਤੋਂ ਮੁਨਾਫਾ ਵੀ ਕਮਾ ਸਕਦੇ ਹਨ।ਸਪੀਕਰ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ, ਕਿਸਾਨਾਂ ਦੇ ਸਹਿਯੋਗ ਨਾਲ ਫਸਲੀ ਵਿਭਿੰਨਤਾ ਦਾ ਟੀਚਾ ਪੂਰਾ ਕਰਨ ਦਾ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਹਰ ਸੰਭਵ ਕਦਮ ਚੁੱਕ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਸਰੋਤ ਲਗਾਤਾਰ ਘਟ ਰਹੇ ਹਨ, ਜਿਸਦੇ ਮੱਦੇਨਜ਼ਰ ਫਸਲੀ ਵਿਭਿੰਨਤਾ ਸਮੇਂ ਦੀ ਵੱਡੀ ਜ਼ਰੂਰਤ ਬਣ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਚੰਗੇਰੇ ਜੀਵਨ ਲਈ ਸਾਡੀ ਜ਼ਿਮੇਵਾਰੀ ਬਣਦੀ ਹੈ ਕਿ ਅਸੀਂ ਕੁਦਰਤੀ ਸਰੋਤਾਂ ਨੂੰ ਸੰਭਵ ਕੇ ਵਰਤੀਏ।

 

 

Related posts

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਹੀਦ-ਏ-ਆਜਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦਾ ਐਲਾਨ

punjabusernewssite

ਰਾਜਪਾਲ ਨੇ 15 ਕੈਬਨਿਟ ਮੰਤਰੀਆਂ ਨੂੰ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ

punjabusernewssite

ਮੁੱਖ ਮੰਤਰੀ ਨੇ ਬਾਰਸ਼ ਕਾਰਨ ਲੋਕਾਂ ਦੀ ਮਦਦ ਲਈ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਰਹਿਣ ਲਈ ਕਿਹਾ

punjabusernewssite