Friday, April 17, 2026
spot_img
spot_img

ਲੋਕ ਸੇਵਾ ਦੇ ਨਾਂ ਤੇ ਅਰਬਾਂਪਤੀ ਬਣੇ ਲੀਡਰਾਂ ਨੂੰ ਘਰੇ ਭੇਜਣ ਦਾ ਢੁਕਵਾਂ ਮੌਕਾ: ਜਥੇਦਾਰ ਖੁੱਡੀਆਂ

Date:

spot_img

ਰਵਾਇਤੀ ਪਾਰਟੀਆਂ ਦੇ ਆਗੂਆਂ ਨੇ ਲੋਕਾਂ ਨੂੰ ਲੁੱਟ ਕੇ ਬਣਾਈ ਜਾਇਦਾਦ
ਬਠਿੰਡਾ, 28 ਅਪ੍ਰੈਲ:-ਸੂਬੇ ਦੀਆਂ ਰਵਾਇਤੀ ਪਾਰਟੀਆਂ ਦੇ ਆਗੂਆਂ ਨੇ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਲੋਕਾਂ ਦੀ ਲੁੱਟ ਕਰਦਿਆਂ ਅਰਬਾਂ ਦੀਆਂ ਜਾਇਦਾਦਾਂ ਇਕੱਠੀਆਂ ਕੀਤੀਆਂ ਹਨ। ਹੁਣ ਲੋਕ ਸਭਾ ਚੋਣਾਂ ਦੌਰਾਨ ਢੁਕਵਾ ਮੌਕਾ ਹੈ ਕਿ ਲੋਕ ਸੇਵਾ ਦੇ ਨਾਂ ਤੇ ਲੋਕਾਂ ਨੂੰ ਧੋਖਾ ਦੇ ਕੇ ਅਰਬਾਂਪਤੀ ਬਣੇ ਅਜਿਹੇ ਲੀਡਰਾਂ ਨੂੰ ਹਰਾ ਕੇ ਘਰ ਭੇਜ ਦਿੱਤਾ ਜਾਵੇ। ਇਹ ਵਿਚਾਰ ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਪਿੰਡਾਂ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਹਨਾਂ ਕਿਹਾ ਕਿ ਅਸਲ ਵਿੱਚ ਇਸ ਤੋਂ ਪਹਿਲਾਂ ਵੱਖ-ਵੱਖ ਰਵਾਇਤੀ ਪਾਰਟੀਆਂ ਦੇ ਆਗੂ ਪੰਜਾਬ ਨੂੰ ਦੋਵੇਂ ਹੱਥੀ ਲੁੱਟਦੇ ਆਏ ਹਨ। ਆਜ਼ਾਦੀ ਤੋਂ ਬਾਅਦ ਸਿਆਸਤ ਕਰਨ ਵਾਲੇ ਆਗੂਆਂ ਦੀ ਵਧੀ ਹੋਈ ਜਾਇਦਾਦ ਤੁਸੀਂ ਆਪ ਦੇਖ ਸਕਦੇ ਹੋ।

ਅਕਾਲੀ ਦਲ ਨੇ ਜੋ ਬੀਜਿਆ ਹੁਣ ਉਹੀ ਵੱਢ ਰਿਹਾ: ਜੀਤਮਹਿੰਦਰ ਸਿੱਧੂ

ਖੁੱਡੀਆਂ ਨੇ ਕਿਹਾ ਕਿ ਉਹਨਾਂ ਦੇ ਪਿਤਾ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਵੀ ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਤੋਂ ਸਿਆਸਤ ਕਰਦੇ ਆ ਰਹੇ ਸਨ, ਪਰ ਸਾਡੇ ਮੁਕਾਬਲੇ ਬਾਦਲ ਪਰਿਵਾਰ ਦੀ ਜਾਇਦਾਦ ਦੇਖੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਸਾਡਾ ਪਰਿਵਾਰ ਉਥੇ ਹੀ ਖੜਾ ਹੈ ਜਦੋਂ ਕਿ ਬਾਦਲ ਪਰਿਵਾਰ ਨੇ ਵੱਡੇ ਵੱਡੇ ਹੋਟਲ ਟਰਾਂਸਪੋਰਟ ਅਤੇ ਹੋਰ ਕਾਰੋਬਾਰ ਲੋਕਾਂ ਦੀ ਲੁੱਟ ਕਰਕੇ ਖੜੇ ਕੀਤੇ ਹਨ। ਉਹਨਾਂ ਕਿਹਾ ਕਿ ਅਜਿਹਾ ਹੀ ਕਾਂਗਰਸ ਪਾਰਟੀ ਦੇ ਲੀਡਰਾਂ ਨੇ ਪੰਜਾਬ ਨਾਲ ਕੀਤਾ ਹੈ। ਉਹਨਾਂ ਲੋਕਾਂ ਨੂੰ ਸੰਬੋਧਨ ਹੁੰਦੇ ਆ ਕਿਹਾ ਕਿ ਹੁਣ ਢੁਕਵਾ ਸਮਾਂ ਆ ਗਿਆ ਹੈ ਕਿ ਪੰਜਾਬ ਦੀ ਲੁੱਟ ਕਰਕੇ ਆਪਣੇ ਕਾਰੋਬਾਰ ਖੜੇ ਕਰਨ ਵਾਲੇ ਅਜਿਹੇ ਲੀਡਰਾਂ ਨੂੰ ਹਰਾ ਕੇ ਘਰ ਬਿਠਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਉਮੀਦਵਾਰ ਨੂੰ ਵੋਟ ਪਾਉਣ ਦਾ ਮਤਲਬ ਭਾਰਤੀ ਜਨਤਾ ਪਾਰਟੀ ਨੂੰ ਵੋਟ ਪਾਉਣਾ ਹੋਵੇਗਾ, ਕਿਉਂਕਿ ਇਹ ਦੋਵੇਂ ਪਾਰਟੀਆਂ ਅੰਦਰੋਂ ਘਿਓ ਖਿਚੜੀ ਹਨ।

ਜੀਤਮਹਿੰਦਰ ਸਿੱਧੂ ਨੇ ਸਵੇਰੇ ਚਾਹ ਦੀਆਂ ਚੁਸਕੀਆਂ ਦੇ ਨਾਲ ਜੋਗਰ ਪਾਰਕ ਅਤੇ ਰੋਜ਼ ਗਾਰਡਨ ਚ ਲੋਕਾਂ ਨਾਲ ਕੀਤੀ ਗੱਲਬਾਤ

ਉਹਨਾਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਭੇਦ ਭਵ ਹਰ ਪਰਿਵਾਰ ਨੂੰ 600 ਯੂਨਿਟ ਬਿਜਲੀ ਮੁਫਤ ਦਿੱਤੀ ਗਈ ਹੈ। ਜਦੋਂ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਕਾਫੀ ਫਾਇਦੇਮੰਦ ਹੋਏ ਹਨ। ਸਕੂਲ ਆਫ ਐਮੀਨੈਂਸ ਵਿਦਿਆਰਥੀਆਂ ਦੇ ਭਵਿੱਖ ਲਈ ਰੌਸ਼ਨੀ ਦੀ ਕਿਰਨ ਹਨ ਜਦੋਂ ਕਿ ਇਹ ਪਹਿਲੀ ਸਰਕਾਰ ਹੈ ਜਿਸਨੇ ਟੇਲਾਂ ਉੱਪਰ ਨਹਿਰੀ ਪਾਣੀ ਪਹੁੰਚਾ ਕੇ ਕਿਸਾਨੀ ਨੂੰ ਖੁਸ਼ਹਾਲ ਕਰਨ ਦਾ ਯਤਨ ਕੀਤਾ ਹੈ। ਇਸ ਮੌਕੇ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਆਖਿਆ ਕਿ ਬਠਿੰਡਾ ਲੋਕ ਸਭਾ ਹਲਕੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਦਾ ਇਥੋਂ ਜਿੱਤਣਾ ਬਹੁਤ ਜਰੂਰੀ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵੋਟਾਂ ਪਾ ਕੇ ਜਥੇਦਾਰ ਖੁੱਡੀਆਂ ਨੂੰ ਪਾਰਲੀਮੈਂਟ ਵਿੱਚ ਭੇਜਣ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

Sangrur ‘ਚ ਬੱਸ ਦੀ ਚਪੇਟ ‘ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌ/ਤ

Sangrur News: ਜਿਲਾ ਸੰਗਰੂਰ ਦੇ ਭਵਾਨੀਗੜ੍ਹ ਵਿੱਚ ਇੱਕ ਮੋਟਰਸਾਈਕਲ...

AAP MP ਤੋਂ ਬਾਅਦ ਹੁਣ AAP Minister ਦੇ ਘਰ ED ਦੀ Raid

Ludhiana News: Raid on Sanjiv Arora House; ਦੋ ਦਿਨ...