ਚੰਡੀਗੜ੍ਹ, 15 ਅਗਸਤ: ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਦਹਾਕਿਆਂ ਤੋਂ ਜੇਲ੍ਹਾਂ ’ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੇ ਲਈ ਅੱਜ ਵੀਰਵਾਰ ਨੂੰ ਕੌਮੀ ਇਨਸਾਫ ਮੋਰਚੇ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ ਵੱਲੋਂ ਮੋਹਾਲੀ ਤੋਂ ਚੰਡੀਗੜ੍ਹ ਤੱਕ ਰੋਸ਼ ਮਾਰਚ ਕੱਢਿਆ ਗਿਆ। ਇਹ ਰੋਸ਼ ਮਾਰਚ ਮੋਹਾਲੀ ਦੇ ਵਾਈਪੀਐਸ ਚੌਕ ਤੋਂ ਸ਼ੁਰੂ ਹੋ ਕੇ ਚੰਡੀਗੜ੍ਹ ਦੀ 43 ਸੈਕਟਰ ਵਾਲੀ ਮੁੱਖ ਰੋਡ ਤੋਂ ਹੁੰਦਾ ਹੋਇਆ ਬੂੜੇਲ ਜੇਲ੍ਹ ਅਤੇ ਮੁੜ ਵਾਈਪੀਐਸ ਚੌਕ ਪੁੱਜਿਆ। ਇਸ ਦੌਰਾਨ ਪੰਜਾਬ ਦੇ ਗਵਰਨਰ ਅਤੇ ਮੁੱਖ ਮੰਤਰੀ ਦੇ ਨੁਮਾਇੰਦਿਆਂ ਨੂੰ ਇੱਕ ਮੰਗ ਪੱਤਰ ਵੀ ਸੌਪਿਆ ਗਿਆ।ਇਸ ਮੰਗ ਪੱਤਰ ਰਾਹੀਂ ਜਿੱਥੇ ਬੰਦੀ ਸਿੰਘਾਂ ਦੀ ਬਿਨ੍ਹਾਂ ਸ਼ਰਤ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ, ਉਥੇ ਬੇਅਦਬੀ ਦੇ ਦੋਸ਼ੀਆਂ ਨੂੰ ਵੀ ਸਖ਼ਤ ਸਜਾਵਾਂ ਦੇਣ ਅਤੇ ਇਸਦੇ ਲਈ ਕਾਨੂੰਨ ਵਿਚ ਸੋਧ ਕਰਨ ਦੀ ਵੀ ਮੰਗ ਕੀਤੀ।ਇਸਦੇ ਲਈ ਪੰਜਾਬ ਅਸੈਂਬਲੀ ਵੱਲੋਂ ਪਾਸ ਕੀਤੇ ਕਾਨੂੰਨ ਨੂੰ ਲਾਗੂ ਕਰਨ ਦੀ ਮੰਗ ਦਰੇ ਹੋਏ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰਨਾਂ ਧਰਮਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਵਿਰੁੱਧ ਯੂਏਪੀਏ ਦੀਆਂ ਸਖ਼ਤ ਧਾਰਾਵਾ ਦੇ ਕੇਸ ਚਲਾਏ ਜਾਣ।
ਪੰਚਾਇਤ ਚੋਣਾਂ ਤੋਂ ਪਹਿਲਾਂ ਪੰਜਾਬ ’ਚ ਵੱਡੀ ਪੱਧਰ ’ਤੇ DDPO ਤੇ BDPOs ਦੇ ਹੋਏ ਤਬਾਦਲੇ
ਇਸਦੇ ਨਾਲ ਹੀ ਸਜਾਵਾਂ ਪੁਰੀਆ ਕਰ ਚੁੱਕੇ ਬੰਦੀਆਂ ਜੱਥੇਦਾਰ ਜਗਤਾਰ ਸਿੰਘ ਹਵਾਰਾ, ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ ਭਿਓਰਾ, ਬਲਵੰਤ ਸਿੰਘ ਰਾਜੋਆਣਾ, ਗੁਰਮੀਤ ਸਿੰਘ, ਸਮਸ਼ੇਰ ਸਿੰਘ, ਲਖਵਿੰਦਰ ਸਿੰਘ, ਦੇਵਿੰਦਰਪਾਲ ਸਿੰਘ ਭੁੱਲਰ ਅਤੇ ਗੁਰਦੀਪ ਸਿੰਘ ਖੇੜਾ ਨੂੰ ਤੁਰੰਤ ਰਿਹਾਅ ਕਰਨ ਲਈ ਕਿਹਾ ਗਿਆ। ਇਸਤੋਂ ਇਲਾਵਾ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ। ਮੋਰਚੇ ਦੇ ਆਗੂਆਂ ਨੇ ਮੰਗ ਕੀਤੀ ਕਿ ਸਿੱਖ ਖਾੜਕੂ ਲਹਿਰ ਨਾਲ ਸਬੰਧਤ ਸਾਰੇ ਬੰਦੀਆਂ ਦੇ ਕੇਸਾਂ ਦੀ ਮੁੜ ਨਜ਼ਰਸਾਨੀ ਲਈ ਕਮਿਸ਼ਨ ਨਿਯੁਕਤ ਕੀਤਾ ਜਾਵੇ ਅਤੇ ਸਭ ਨੂੰ ਤੁਰੰਤ ਪੰਜਾਬ ਦੀਆ ਜੇਲ੍ਹਾਂ ਵਿਚ ਤਬਦੀਲ ਕੀਤਾ ਜਾਵੇ।