ਬਠਿੰਡਾ, 26 ਅਗਸਤ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਜਰਨਲ ਕੌਂਸਲ ਦੀ ਮੀਟਿੰਗ ਮੋਗਾ ਵਿਖੇ 29 ਅਗਸਤ ਦਿਨ ਵੀਰਵਾਰ ਨੂੰ ਰੱਖੀ ਗਈ ਹੈ। ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ । ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਆਂਗਣਵਾੜੀ ਸੈਂਟਰਾਂ ਵਿੱਚ ਆ ਰਿਹਾ ਖਰਾਬ ਰਾਸ਼ਨ , ਆਂਗਣਵਾੜੀ ਕੇਂਦਰਾਂ ਦੇ ਸਕੂਲਾਂ ਵਿੱਚ ਦਾਖਲ ਕੀਤੇ ਗਏ 3 ਤੋਂ 6 ਸਾਲ ਦੇ ਬੱਚੇ ਵਾਪਸ ਲੈਣ ,
ਕੰਪਿਊਟਰ ਅਧਿਆਪਕ 1 ਸਤੰਬਰ ਤੋਂ ਸ਼ੁਰੂ ਕਰਨਗੇ ਭੁੱਖ ਹੜਤਾਲ/ਮਰਨ ਵਰਤ
ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿਵਾਉਣ ਅਤੇ ਆਂਗਣਵਾੜੀ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਪੰਜਾਬ ਸਰਕਾਰ ਵੱਲੋਂ ਖਤਮ ਕੀਤੀਆਂ ਗਈਆਂ ਸੇਵਾਵਾਂ ਨੂੰ ਬਹਾਲ ਕਰਵਾਉਣ ਲਈ ਅਤੇ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ।ਉਹਨਾਂ ਕਿਹਾ ਕਿ ਇਸ ਮੀਟਿੰਗ ਵਿੱਚ ਸੂਬਾ ਕਮੇਟੀ ਦੇ ਅਹੁਦੇਦਾਰ , ਜ਼ਿਲਾ ਪ੍ਰਧਾਨ , ਬਲਾਕ ਪ੍ਰਧਾਨ ਅਤੇ ਸਰਕਲ ਪ੍ਰਧਾਨ ਸ਼ਮੂਲੀਅਤ ਕਰਨਗੀਆਂ ।
Share the post "ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜਰਨਲ ਕੌਂਸਲ ਦੀ ਮੀਟਿੰਗ 29 ਅਗਸਤ ਨੂੰ ਮੋਗਾ ਵਿਖੇ ਹੋਵੇਗੀ: ਹਰਗੋਬਿੰਦ ਕੌਰ"