WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਮੁਲਾਜ਼ਮ ਮੰਚ

ਆਂਗਣਵਾੜੀ ਯੂਨੀਅਨ ਵੱਲੋਂ 4 ਨੂੰ ਮਲੋਟ ਵਿਖੇ ਕੈਬਨਿਟ ਮੰਤਰੀ ਦੇ ਬੂਹੇ ਅੱਗੇ ਰੋਸ ਧਰਨਾ ਲਗਾਉਣ ਦਾ ਐਲਾਨ

ਬਠਿੰਡਾ ਵਿਖੇ ਮਾਲਵਾ ਖੇਤਰ ਦੇ ਜ਼ਿਲਿਆਂ ਦੀਆਂ ਆਗੂਆਂ ਦੀ ਹੋਈ ਮੀਟਿੰਗ ਵਿੱਚ ਕੀਤਾ ਗਿਆ ਫੈਸਲਾ

ਬਠਿੰਡਾ , 16 ਜਨਵਰੀ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਅਤੇ ਪੰਜਾਬ ਸਰਕਾਰ ਦੇ ਮਾੜੇ ਵਤੀਰੇ ਕਰਕੇ 4 ਫਰਵਰੀ ਨੂੰ ਮਲੋਟ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਬੂਹੇ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਟੀਚਰਜ਼ ਹੋਮ ਬਠਿੰਡਾ ਵਿਖੇ ਮਾਲਵਾ ਖੇਤਰ ਦੇ ਜ਼ਿਲਿਆਂ ਤੋਂ ਆਈਆਂ ਯੂਨੀਅਨ ਦੀਆਂ ਆਗੂਆਂ ਦੀ ਮੀਟਿੰਗ ਜੋ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਹੋਈ ਵਿੱਚ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਪੰਜਾਬ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ, ਜਿਸ ਕਰਕੇ ਉਹਨਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਐਨ.ਐਸ.ਕਿਊ.ਐਫ਼. ਅਧਿਆਪਕ ਯੂਨੀਅਨ ਦੇ ਮਸਲਿਆਂ ਦੇ ਹੱਲ ਲਈ ਕਮੇਟੀ ਗਠਿਤ ਕਰਨ ਦੇ ਨਿਰਦੇਸ਼

ਉਹਨਾਂ ਕਿਹਾ ਕਿ ਐਨ ਜੀ ਓ ਬਲਾਕਾਂ ਵਿੱਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ (ਖਾਸ ਕਰਕੇ ਬਾਲ ਭਲਾਈ ਕੌਂਸਲ) ਦਾ 1 ਸਾਲ ਦਾ ਸਟੇਟ ਫੰਡ ਦਾ ਮਾਣ ਭੱਤਾ ਬਕਾਇਆ ਖੜਾ ਹੈ। ਸਮਾਜ ਭਲਾਈ ਬੋਰਡ ਦੀਆਂ ਵਰਕਰਾਂ ਹੈਲਪਰਾਂ ਦਾ ਸਟੇਟ ਅਤੇ ਸੈਂਟਰ ਦਾ ਫੰਡ ਚਾਰ ਮਹੀਨਿਆਂ ਦਾ ਬਕਾਇਆ ਖੜ੍ਹਾ ਹੈ। ਜਥੇਬੰਦੀ ਦੀ ਮੰਗ ਹੈ ਕਿ ਇਹਨਾਂ ਦਾ ਮਾਣ ਭੱਤਾ ਦਿੱਤਾ ਜਾਵੇ ਅਤੇ ਇਹਨਾਂ ਨੂੰ ਸਟੇਟ ਵੱਲੋਂ ਕੱਟੇ ਗਏ 18 ਮਹੀਨਿਆਂ ਦਾ ਏਰੀਅਰ ਜੋ ਦੂਜੀਆਂ ਵਰਕਰਾਂ ਤੇ ਹੈਲਪਰਾਂ ਨੂੰ ਦਿੱਤਾ ਗਿਆ ਹੈ ਉਹ ਵੀ ਤੁਰੰਤ ਦਿੱਤਾ ਜਾਵੇ ਅਤੇ ਅੱਗੇ ਤੋਂ ਇਹਨਾਂ ਦਾ ਮਾਣ ਭੱਤਾ ਹਰ ਮਹੀਨੇ ਦੀ ਸੱਤ ਤਰੀਕ ਤੱਕ ਦੇਣਾ ਯਕੀਨੀ ਬਣਾਇਆ ਜਾਵੇ ਅਤੇ ਇਹ ਅੱਠੇ ਬਲਾਕ ਐਨ ਜੀ ਓ ਤੋਂ ਵਾਪਸ ਲੈ ਕੇ ਵਿਭਾਗ ਵਿੱਚ ਮਰਜ ਕੀਤੇ ਜਾਣ।ਇਸੇ ਤਰ੍ਹਾਂ ਪੰਜਾਬ ਵਿੱਚ ਕੰਮ ਕਰਦੀਆਂ ਸਾਰੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇਂ ਤਿੰਨ ਮਹੀਨਿਆਂ ਦਾ ਸੈਂਟਰ ਫੰਡ ਨਹੀਂ ਦਿੱਤਾ ਗਿਆ, ਇਹ ਸੈਂਟਰ ਫੰਡ ਤੁਰੰਤ ਦਿੱਤਾ ਜਾਵੇ ।

ਬਠਿੰਡਾ ਦਾ ਵਿਰਾਸਤੀ ਮੇਲਾ 9,10,11 ਫ਼ਰਰਵੀ ਨੂੰ, ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਹੋਵੇਗਾ ਮੇਲਾ

ਮੀਟਿੰਗ ਵਿੱਚ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਨਵੇ ਸਾਲ 2024 ਦਾ ਕੈਲੰਡਰ ਰਿਲੀਜ਼ ਕੀਤਾ ਗਿਆ। ਇਸ ਮੀਟਿੰਗ ਵਿੱਚ ਸ਼ਿੰਦਰਪਾਲ ਕੌਰ ਥਾਂਦੇਵਾਲਾ , ਗੁਰਮੀਤ ਕੌਰ ਗੋਨੇਆਣਾ , ਬਲਵੀਰ ਕੌਰ ਮਾਨਸਾ , ਗੁਰਮੀਤ ਕੌਰ ਦਬੜੀਖਾਨਾ , ਜਸਵੰਤ ਕੌਰ ਭਿੱਖੀ , ਜਸਵੀਰ ਕੌਰ ਬਠਿੰਡਾ , ਸਤਵੰਤ ਸਿੰਘ ਤਲਵੰਡੀ ਸਾਬੋ , ਪਰਮਜੀਤ ਕੌਰ ਰੁਲਦੂ ਵਾਲਾ , ਜਸਵਿੰਦਰ ਕੌਰ ਬੱਬੂ ਦੋਦਾ , ਛਿੰਦਰਪਾਲ ਕੌਰ ਜਲਾਲਾਬਾਦ , ਸੁਨੀਤਾ ਰਾਣੀ ਫਾਜ਼ਿਲਕਾ , ਗੁਰਵੰਤ ਕੌਰ ਅਬੋਹਰ , ਇੰਦਰਜੀਤ ਕੌਰ ਖੂਈਆਂ ਸਰਵਰ , ਪ੍ਰਕਾਸ਼ ਕੌਰ ਮਮਦੋਟ , ਹਰਪਾਲ ਕੌਰ ਕੱਟੂ , ਜਸਵੀਰ ਕੌਰ ਕੱਟੂ ਅਤੇ ਭੋਲੀ ਮਹਿਲਕਲਾਂ ਆਦਿ ਆਗੂ ਮੌਜੂਦ ਸਨ।

 

Related posts

ਬਠਿੰਡਾ ਪੀਆਰਟੀਸੀ ਡੀਪੂ ਵਿੱਚ ਯੂਨੀਅਨ ਦੀ ਨਵੀਂ ਕਮੇਟੀ ਦੀ ਹੋਈ ਚੋਣ

punjabusernewssite

ਥਰਮਲ ਪਲਾਂਟ ਦੇ ਮੁਲਾਜਮਾਂ ਵਲੋਂ ਗੇਟ ਰੈਲੀ ਕਰਕੇ ਕੀਤਾ ਗਿਆ ਅਰਥੀ ਫੂਕ ਮੁਜਾਹਰਾ

punjabusernewssite

ਡੀ.ਟੀ.ਐੱਫ.ਵਲੋਂ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਰੋਸ ਜਤਾਇਆ

punjabusernewssite