WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਮੁਲਾਜ਼ਮ ਮੰਚ

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ 3 ਸਾਲ 5 ਸਾਲ ਤੱਕ ਦੇ ਬੱਚੇ ਆਂਗਣਵਾੜੀ ਸੈਂਟਰਾਂ ਵਿੱਚ ਹੀ ਰੱਖੇ ਜਾਣ ਦੀ ਕੀਤੀ ਮੰਗ

ਬਠਿੰਡਾ, 11 ਫ਼ਰਵਰੀ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਦੇ ਉਸ ਬਿਆਨ ਦਾ ਗੰਭੀਰ ਨੋਟਿਸ ਲੈਂਦਿਆਂ ਸਖ਼ਤ ਵਿਰੋਧਤਾ ਕੀਤੀ ਹੈ ਜਿਸ ਵਿਚ ਸਰਕਾਰ ਨੇ ਕਿਹਾ ਹੈ ਕਿ 3 ਸਾਲ ਤੋਂ 5 ਸਾਲ ਤੱਕ ਦੇ ਬੱਚੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਦਾਖਲ ਕੀਤੇ ਜਾਣਗੇ। ਯੂਨੀਅਨ ਦੀ ਜਨਰਲ ਸਕੱਤਰ ਅਤੇ ਜ਼ਿਲ੍ਹਾ ਬਠਿੰਡਾ ਦੀ ਪ੍ਰਧਾਨ ਗੁਰਮੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਸਿੱਖਿਆ ਨੀਤੀ ਦੀ ਉਦਾਹਰਣ ਦੇ ਕੇ ਬੱਚਿਆਂ ਨੂੰ ਸਕੂਲਾਂ ਵਿੱਚ ਦਾਖਲ ਕਰਨਾ ਚਾਹੁੰਦੀ ਹੈ। ਜਦੋਂ ਕਿ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਤਾਂ ਇਹ ਕਹਿੰਦੀ ਹੈ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਬੱਚਿਆਂ ਨੂੰ ਆਂਗਣਵਾੜੀ ਵਰਕਰਾਂ ਰਾਹੀਂ ਪ੍ਰੀ ਸਕੂਲ ਸਿੱਖਿਆ ਦਿੱਤੀ ਜਾਵੇ।

ਦਿੱਲੀ ਕੂਚ ਤੋਂ ਪਹਿਲਾਂ ਕੇਂਦਰ ਵੱਲੋਂ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ

ਉਹਨਾਂ ਕਿਹਾ ਕਿ ਸਕੂਲਾਂ ਵਿੱਚ ਮਿਡ ਡੇ ਮੀਲ ਅਧੀਨ ਕੇਵਲ ਪੰਜ ਸਾਲ ਤੋਂ ਉੱਪਰ ਦੇ ਬੱਚਿਆਂ ਦਾ ਖਾਣਾ ਹੀ ਆਉਦਾ ਹੈ ਤੇ ਪੰਜ ਸਾਲ ਤੋਂ ਛੋਟੇ ਬੱਚਿਆਂ ਦਾ ਖਾਣਾ ਆਂਗਣਵਾੜੀ ਸੈਂਟਰਾਂ ਵਿੱਚ ਆਉਦਾ ਹੈ। ਇਸ ਤੋਂ ਇਲਾਵਾ 0 ਤੋਂ ਲੈ ਕੇ 5 ਸਾਲ ਤੱਕ ਦੇ ਬੱਚਿਆਂ ਦਾ ਸਮੁੱਚੀ ਸਿਹਤ ਸੰਭਾਲ ਆਂਗਣਵਾੜੀ ਸੈਂਟਰਾਂ ਰਾਹੀਂ ਹੀ ਕੀਤੀ ਜਾਂਦੀ ਹੈ। ਜੇਕਰ ਇਹ ਬੱਚੇ ਸਰਕਾਰੀ ਸਕੂਲਾਂ ਵਿੱਚ ਚਲੇ ਗਏ ਤਾਂ ਉਹ ਇਹਨਾਂ ਸਹੂਲਤਾਂ ਤੋਂ ਵਾਝੇ ਹੋ ਜਾਣਗੇ ਅਤੇ ਸਕੂਲ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਮਹੌਲ ਦਾ ਫਰਕ ਹੋਣ ਕਰਕੇ ਉਹਨਾਂ ਦੇ ਮਾਨਸਿਕ , ਬੋਧਿਕ ਅਤੇ ਸਰੀਰਕ ਵਿਕਾਸ ਤੇ ਮਾੜਾ ਅਸਰ ਪਵੇਗਾ । ਜਿਸ ਦੇ ਆਉਣ ਵਾਲੇ ਸਮੇਂ ਵਿੱਚ ਮਾਰੂ ਸਿੱਟੇ ਸਾਹਮਣੇ ਆਉਣਗੇ। ਯੂਨੀਅਨ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਆਪਣੇ ਇਸ ਫੈਸਲੇ ਤੇ ਮੁੜ ਵਿਚਾਰ ਕਰੇ ਅਤੇ ਛੋਟੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਹੀ ਰਹਿਣ ਦਿੱਤਾ ਜਾਵੇ।

 

Related posts

ਸੀ.ਐਚ.ਸੀ. ਗੋਨਿਆਣਾ ਦੇ ਸਮੂਹ ਸਟਾਫ਼ ਨੇ ਕੀਤੀ ਦੋ ਘੰਟੇ ਦੀ ਹੜਤਾਲ

punjabusernewssite

ਕੱਚੇ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਪੀਆਰਟੀਸੀ ਕਾਮਿਆਂ ਨੇ ਸਰਕਾਰ ਦੇ ਪੁਤਲੇ ਫੂਕੇ

punjabusernewssite

ਕੰਪਿਊਟਰ ਅਧਿਆਪਕਾਂ ਵੱਲੋਂ 15 ਜਨਵਰੀ ਨੂੰ ਬਠਿੰਡਾ ਵਿਖੇ ਕੀਤੀ ਜਾਵੇਗੀ ‘‘ਮੁੱਖਮੰਤਰੀ ਭਾਲ ਯਾਤਰਾ’’

punjabusernewssite