ਬਠਿੰਡਾ, 28 ਫਰਵਰੀ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੂਬੇ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ 5 ਮਾਰਚ ਨੂੰ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੀ ਜ਼ਿਲਾ ਪ੍ਰਧਾਨ ਗੁਰਮੀਤ ਕੌਰ ਨੇ ਦਸਿਆ ਕਿ ਸਬੰਧਿਤ ਮਹਿਕਮੇ ਵੱਲੋਂ ਵਾਰ ਵਾਰ ਜਥੇਬੰਦੀ ਦੀਆਂ ਆਗੂਆਂ ਨਾਲ ਮੀਟਿੰਗਾਂ ਕਰਕੇ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਜਾ ਰਿਹਾ।
ਛੋਟਾ ਥਾਣੇਦਾਰ 6 ਲੱਖ ਰੁਪਏ ਦੀ ‘ਵੱਡੀ’ ਰਿਸ਼ਵਤ ਲੈਦਿਆਂ ਵਿਜੀਲੈਂਸ ਵੱਲੋਂ ਗ੍ਰਿਫਤਾਰ
ਜਿਸ ਕਰਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਗੁੱਸੇ ਦੀ ਲਹਿਰ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਫੈਸਲਾ ਹੈ ਕਿ ਤਿੰਨ ਸਾਲ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕੀਤਾ ਜਾਵੇਗਾ ਅਤੇ ਇਹ ਬੱਚੇ ਸਕੂਲਾਂ ਵਿੱਚ ਦਾਖਲ ਕੀਤੇ ਜਾ ਰਹੇ ਹਨ। ਜਿਸ ਦਾ ਜਥੇਬੰਦੀ ਸਖਤ ਵਿਰੋਧ ਕਰਦੀ ਹੈ। ਉਹਨਾਂ ਕਿਹਾ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਚਾਰ ਵਰਗਾਂ ਵਿੱਚ ਵੰਡਿਆ ਹੋਇਆ ਹੈ।
Share the post "ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 5 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਗੀਆਂ"