ਬਠਿੰਡਾ,2 ਦਸੰਬਰ: ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਕੌਰ ਸੋਹੀ, ਵਿੱਤ ਸਕੱਤਰ ਪ੍ਰਤਿਭਾ ਸ਼ਰਮਾ ਤੇ ਸੁਖਵਿੰਦਰ ਕੌਰ ਸਰਕਲ ਪ੍ਰਧਾਨ ਤਿਉਣਾ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਉਪਰ ਦੋਸ਼ ਲਗਾਉਂਦਿਆ ਕਿਹਾ ਕਿ ਜਦੋਂ ਤੋਂ ਇਹ ਸਰਕਾਰ ਸੱਤਾ ਵਿੱਚ ਆਈ ਹੈ, ਉਸ ਸਮੇਂ ਤੋਂ ਹੀ ਆਂਗਣਵਾੜੀ ਵਰਕਰ ਤੇ ਹੈਲਪਰ ਨਿਗੂਣੀਆਂ ਤਨਖਾਹਾਂ ’ਤੇ ਜੀਵਨ ਬਸਰ ਕਰਨ ਲਈ ਮਜਬੂਰ ਹਨ। ਇੱਥੇ ਜਾਰਬੀ ਬਿਆਨ ਵਿਚ ਇੰਨ੍ਹਾਂ ਆਗੂਆਂ ਨੇ ਕਿਹਾ ਕਿ ਆਂਗਣਵਾੜੀ ਸਕੀਮ ਤਹਿਤ ਰੱਖੇ ਵਰਕਰ ਅਤੇ ਹੈਲਪਰਾਂ, ਜਿਨ੍ਹਾਂ ਨੂੰ 4500 ਰੁਪਏ ਮਹੀਨਾ ਮਾਣ ਭੱਤਾ ਕੇਂਦਰ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਹੈ ਜਦੋਂ ਕਿ 5500 ਰੁਪਏ ਮਹੀਨਾ ਮਾਣ ਭੱਤਾ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ ਪਰ ਪੰਜਾਬ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਤੋਂ ਨਹੀਂ ਦਿੱਤਾ ਗਿਆ।
ਆਪ ਨਾਲ ‘ਡਟਣ’ ਵਾਲੇ ਬਠਿੰਡਾ ਦੇ ਅੱਠ ਹੋਰ ਆਗੂਆਂ ਨੂੰ ਸਰਕਾਰ ’ਚ ਦਿੱਤੇ ਅਹੁੱਦੇ
ਪਿਛਲੀ ਚੰਨੀ ਸਰਕਾਰ ਵੱਲੋਂ ਆਂਗਣਵਾੜੀ ਮੁਲਾਜ਼ਮਾਂ ਦੀ ਤਨਖ਼ਾਹ ਦੁੱਗਣੀ ਕਰਨ ਦੀ ਮੰਗ ਪ੍ਰਵਾਨ ਕਰ ਲਈ ਗਈ ਸੀ। ਜ਼ਿਲ੍ਹਾ ਸਕੱਤਰ ਕਾਮਰੇਡ ਡਾਕਟਰ ਸੁਖਮਿੰਦਰ ਸਿੰਘ ਬਾਠ ਅਤੇ ਸੀਟੂ ਦੇ ਸੂਬਾਈ ਆਗੂ ਸਾਥੀ ਬਲਕਾਰ ਸਿੰਘ ਨੇ ਮੰਗ ਕੀਤੀ ਕਿ ਆਂਗਣਵਾੜੀ ਵਰਕਰ ਅਤੇ ਹੈਲਪਰਾ ਦਰਜਾ ਚਾਰ ਮੁਲਾਜ਼ਮ ਐਲਾਨ ਕਰਕੇ ਪੱਕੀ ਭਰਤੀ ਕੀਤੀ ਜਾਵੇ। ਜਦੋਂ ਤੱਕ ਪੱਕੀ ਭਰਤੀ ਨਹੀਂ ਕੀਤੀ ਜਾਂਦੀ ਉਦੋਂ ਤੱਕ ਆਂਗਣਵਾੜੀ ਮੁਲਾਜ਼ਮਾਂ ਨੂੰ ਘੱਟੋ -ਘੱਟ ਉਜ਼ਰਤਾਂ ਦੇ ਘੇਰੇ ਵਿੱਚ ਲਿਆਂਦਾ ਜਾਵੇ ਅਤੇ ਘੱਟੋ-ਘੱਟ ਉਜਰਤ 26000 ਰੁਪਏ ਮਹੀਨਾ ਕੀਤੀ ਜਾਵੇ।ਇਸ ਸਮੇਂ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਉਪਰੋਕਤ ਮੰਗਾਂ ਦਾ ਤੁਰੰਤ ਹੱਲ ਨਹੀਂ ਕੀਤਾ ਗਿਆ ਤਾਂ ਆਂਗਣਵਾੜੀ ਮੁਲਾਜ਼ਮ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
Share the post "ਆਂਗਣਵਾੜੀ ਵਰਕਰ ਪਿਛਲੇ ਲੰਮੇ ਸਮੇਂ ਤੋਂ ਨਿਗੂਣੀ ਤਨਖਾਹ ’ਤੇ ਗੁਜ਼ਾਰਾ ਕਰਨ ਲਈ ਮਜਬੂਰ-ਪ੍ਰਕਾਸ਼ ਕੌਰ ਸੋਹੀ"