Friday, April 3, 2026
spot_img
spot_img

ਨੌਕਰੀ ਕਰ ਰਹੇ ਅਧਿਆਪਕਾਂ ਉੱਪਰ ‘ਟੈੱਟ’ ਦੀ ਸ਼ਰਤ ਲਗਾਉਣ ‘ਤੇ ਵਧਿਆ ਰੋਸ਼; 10 ਨੂੰ ਬਠਿੰਡਾ ‘ਚ ਹੋਵੇਗਾ ਭਾਰੀ ਇਕੱਠ

Date:

spot_img

Bathinda News: ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ ਉੱਪਰ ਨੌਕਰੀ ਵਿੱਚ ਬਣੇ ਰਹਿਣ ਅਤੇ ਪ੍ਰਮੋਸ਼ਨਾਂ ਲਈ ਟੈੱਟ ਦੀ ਸ਼ਰਤ ਤੋਂ ਛੋਟ ਦਿੰਦਾ ਪੱਤਰ ਵਾਪਸ ਲੈ ਕੇ ਨਵਾਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸ ਪੱਤਰ ਦੇ ਵਿਚ ਹੁਣ ਟੈੱਟ ਨੂੰ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਹ ਪੱਤਰ ਜਾਰੀ ਹੋਣ ਤੋਂ ਬਾਅਦ ਦਹਾਕਿਆਂ ਤੋਂ ਨੌਕਰੀਆਂ ਕਰ ਰਹੇ ਅਧਿਆਪਕਾਂ ਦੇ ਵਿਚ ਰੋਸ਼ ਫ਼ੈਲ ਗਿਆ, ਜਿਸਦੇ ਵਿਰੋਧ ਵਿਚ ਅਧਿਆਪਕ ਜਥੇਬੰਦੀਆਂ ਵੱਲੋਂ 10 ਫਰਵਰੀ ਨੂੰ ਬਠਿੰਡਾ ਦੇ ਡੀਸੀ ਦਫਤਰ ਅੱਗੇ ਵੱਡਾ ਇਕੱਠ ਕਰਕੇ ਪੱਤਰ ਦੀਆਂ ਕਾਪੀਆਂ ਸਾੜਣ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ ‘ਛੋਟਾ’ ਥਾਣੇਦਾਰ, ‘ਵੱਡੀ’ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਇੱਥੇ ਜਾਰੀ ਬਿਆਨ ਵਿਚ ਡੈਮੋਕਰੇਟਿਕ ਟੀਚਰ ਫਰੰਟ (ਦਿਗਵਿਜੇ) ਦੇ ਜਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ, ਸਕੱਤਰ ਜਸਵਿੰਦਰ ਸਿੰਘ, ਡੀ ਟੀ ਐਫ (ਵਿਕਰਮ ਦੇਵ ) ਦੇ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ, ਸਕੱਤਰ ਗੁਰਮੇਲ ਮਲਕਾਣਾ,ਜੀ ਟੀ ਯੂ ਦੇ ਬਲਦੇਵ ਸਿੰਘ, ਬੀਐਡ ਅਧਿਆਪਕ ਫਰੰਟ ਦੇ ਕਰਮਜੀਤ ਸਿੰਘ ਜਲਾਲ, ਅਧਿਆਪਕ ਦਲ ਦੇ ਜਗਤਾਰ ਸਿੰਘ ਬਾਠ, ਕੰਪਿਊਟਰ ਅਧਿਆਪਕ ਯੂਨੀਅਨ ਦੇ ਜੋਨੀ ਸਿੰਗਲਾ, ਈਟੀਟੀ ਟੀਚਰ ਯੂਨੀਅਨ ਦੇ ਜਗਸੀਰ ਸਹੋਤਾ, ਫਿਜੀਕਲ ਐਸੋਸੀਏਸ਼ਨ ਦੇ ਕੁਲਵਿੰਦਰ ਸਿੰਘ ਗਿਆਨਾ ਨੇ ਮੰਗ ਕੀਤੀ ਗਈ ਕਿ 2011 ਤੋਂ ਪਹਿਲਾਂ ਭਰਤੀ ਅਧਿਆਪਕਾਂ ਉੱਤੇ ਨੌਕਰੀ ਵਿੱਚ ਬਣੇ ਰਹਿਣ ਲਈ ਅਤੇ ਤਰੱਕੀ ਹਾਸਿਲ ਕਰਨ ਲਈ ਈ.ਟੀ.ਟੀ. ਕਾਡਰ, ਮਾਸਟਰ ਕਾਡਰ, ਲੈਕਚਰਾਰ ਕਾਡਰ, ਹੈੱਡ ਮਾਸਟਰ ਅਤੇ ਪ੍ਰਿੰਸੀਪਲ ਕਾਡਰ ਕਰਨ ਲਈ ਟੈੱਟ ਪਾਸ ਕਰਨ ਦੀ ਸ਼ਰਤ ਥੋਪਣਾ ਠੀਕ ਉਵੇਂ ਹੀ ਹੈ, ਜਿਵੇਂ ਮੈਚ ਸ਼ੁਰੂ ਹੋਣ ਤੋਂ ਬਾਅਦ ਖੇਡ ਨਿਯਮ ਬਦਲ ਦਿੱਤੇ ਜਾਣ। ਅਧਿਆਪਕ ਨੂੰ ਨੌਕਰੀਆਂ ਵਿੱਚ ਰਹਿਣ ਲਈ ਅਤੇ ਤਰੱਕੀਆਂ ਕਰਨ ਵਿੱਚ ਅਜਿਹੀ ਸ਼ਰਤ ਲਗਾਉਣਾ ਬਿਲਕੁਲ ਹੀ ਗਲਤ ਹੈ। ਕਿਉਂਕਿ ਭਰਤੀ ਹੋਣ ਸਮੇਂ ਹਰੇਕ ਅਧਿਆਪਕ ਸਮੇਂ ਮੁਤਾਬਿਕ ਹਰੇਕ ਯੋਗਤਾ ਪੂਰੀ ਕਰਕੇ ਨੌਕਰੀ ਵਿੱਚ ਆਏ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

ਕਿਸਾਨਾਂ ਨੂੰ ਸਮੇਂ ‘ਤੇ ਗੁਣਵੱਤਾਪੂਰਣ ਬੀਜ ਉਪਲਬਧ ਕਰਾਉਣਾ ਸਰਕਾਰ ਦੀ ਪ੍ਰਾਥਮਿਕਤਾ:ਖੇਤੀਬਾੜੀ ਮੰਤਰੀ

👉ਵਿਭਾਗ ਦੀ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ Haryana...

हरियाणा में ‘ज्ञान भारतम’ पांडुलिपि सर्वे;मुख्य सचिव ने दिया समयबद्ध सर्वेक्षण पर जोर

Haryana News:हरियाणा के मुख्य सचिव श्री अनुराग रस्तोगी ने...

बजट घोषणाओं पर एक महीने में ही तेज़ अमल

👉 मुख्यमंत्री नायब सिंह सैनी ने प्रशासनिक सचिवों के साथ...

ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

👉ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ 👉ਕਿਹਾ ; ਨੌਜਵਾਨਾਂ...