ਬਠਿੰਡਾ, 9 ਫਰਵਰੀ: ਕਿਸਾਨ ਮੰਗਾਂ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੋਰਚਾ ਖੋਲੀ ਬੈਠੇ ਕਿਸਾਨਾਂ ਵਲੋਂ ਅੱਜ ਮੀਟਿੰਗ ਦਾ ਸਮਾਂ ਨਾ ਦੇਣ ਦੇ ਚੱਲਦੇ ਸਥਾਨਕ ਮਿੰਨੀ ਸਕੱਤਰੇਤ ਦਾ ਘਿਰਾਓ ਕਰ ਦਿੱਤਾ। ਕਰੀਬ ਦੋ ਵਜੇਂ ਸ਼ੁਰੂ ਹੋਏ ਇਸ ਘਿਰਾਓ ਦੇ ਕਾਰਨ ਏਡੀਜੀਪੀ, ਐਸਐਸਪੀ, ਡਿਪਟੀ ਕਮਿਸ਼ਨਰ ਤੇ ਹੋਰਨਾਂ ਉਚ ਅਧਿਕਾਰੀਆਂ ਸਹਿਤ ਮੁਲਾਜਮ ਸਾਢੇ ਪੰਜ ਵਜੇਂ ਤੱਕ ਦਫ਼ਤਰਾਂ ਤੋਂ ਬਾਹਰ ਨਾ ਨਿਕਲ ਸਕੇ। ਦੋਨਾਂ ਧਿਰਾਂ ਵਿਚਕਾਰ ਲੰਮੀ ਮੀਟਿੰਗ ਤੋਂ ਬਾਅਦ ਅਧਿਕਾਰੀਆਂ ਵਲੋਂ ਮੀਟਿੰਗ ਦਾ ਸਮਾਂ ਦਿੱਤਾ ਗਿਆ, ਜਿਸਦੇ ਚੱਲਦੇ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਘਿਰਾਓ ਨੂੰ ਖ਼ਤਮ ਕਰ ਦਿੱਤਾ। ਦਸਣਾ ਬਣਦਾ ਹੈ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਪੰਜ ਰੋਜਾ ਦਿਨ ਰਾਤ ਦਾ ਮੋਰਚਾ ਚੱਲ ਰਿਹਾ ਹੈ। ਅੱਜ ਚੌਥੇ ਦਿਨ ਸੂਬਾ ਕਮੇਟੀ ਦੇ ਫੈਸਲੇ ਮੁਤਾਬਿਕ ਸਟੇਜ ਦੀ ਕਾਰਵਾਈ ਨੌਜਵਾਨਾਂ ਵੱਲੋਂ ਹੀ ਕੀਤਾ ਗਿਆ।
’ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ: ਚੀਮਾ
ਜਿਲੇ ਨਾਲ ਸਬੰਧਿਤ ਮੰਗਾਂ ਬਾਰੇ ਅੱਜ ਜਦੋਂ ਡਿਪਟੀ ਕਮਿਸ਼ਨਰ ਤੋਂ ਮੀਟਿੰਗ ਦਾ ਸਮਾਂ ਮੰਗਿਆ ਤਾਂ ਉਹਨਾਂ ਹੋਰ ਰੁਝੇਵਿਆਂ ਵਿਚ ਹੋਣ ਕਾਰਨ ਮੀਟਿੰਗ ਦਾ ਸਮਾਂ ਨਾ ਦੇਣ ਦੇ ਚੱਲਦੇ ਮੋਰਚੇ ਵੱਲੋਂ ਮਿੰਨੀ ਸੈਕਟਰੀਏਟ ਦੇ ਚਾਰੇ ਗੇਟਾਂ ਦਾ ਦੋ ਵਜੇ ਘਿਰਾਓ ਕਰ ਲਿਆ ਗਿਆ ਤਾਂ ਸਾਢੇ ਪੰਜ ਵਜੇ ਮੀਟਿੰਗ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਹੋਣ ਤੋਂ ਬਾਅਦ ਸੈਕਟਰੀਏਟ ਦੇ ਗੇਟਾਂ ਦਾ ਘਰਾਓ ਖਤਮ ਕੀਤਾ ਗਿਆ। ਇਸ ਮੀਟਿੰਗ ਵਿਚ ਫੈਸਲਾ ਹੋਇਆ ਕਿ ਭਲਕੇ ਐਸਐਸਪੀ ਕਿਸਾਨਾਂ ਨਾਲ ਮੀਟਿੰਗ ਕਰਨਗੇ ਜਦ ਕਿ ਡਿਪਟੀ ਕਸਿਮਨਰ ਵਲੋਂ ਇਹ ਮੀਟਿੰਗ 12 ਨੂੰ ਕੀਤੀ ਜਾਵੇਗੀ।ਮੀਟਿੰਗ ਵਿੱਚ ਪਹੁੰਚੇ ਕਿਸਾਨ ਆਗੂਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਡਿਪਟੀ ਕਮਿਸ਼ਨਰ ਅੱਗੇ ਮੰਗਾਂ ਰੱਖੀਆਂ। ਇਸ ਮੌਕੇ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਸੂਬੇ ਕਮੇਟੀ ਦੇ ਸੱਦੇ ਤਹਿਤ 15 ਫਰਵਰੀ ਨੂੰ ਪਿੰਡ ਭੂੰਦੜ (ਰਾਮਪੁਰਾ) ਵਿਖੇ ਜਿਲ੍ਹਾ ਪੱਧਰੀ ਵਿਸ਼ਾਲ ਕਾਨਫਰੰਸ ਕੀਤੀ ਜਾਵੇਗੀ । ਅੱਜ ਦੇ ਧਰਨੇ ਨੂੰ ਲਖਵੀਰ ਸਿੰਘ ਗਿੱਦੜ ਗੁਰਪਾਲ ਸਿੰਘ ਦਿਓਣ ,ਰਾਜਵਿੰਦਰ ਸਿੰਘ ਰਾਮ ਨਗਰ, ਜਸਪਾਲ ਸਿੰਘ ਕੋਠਾ ਗੁਰੂ, ਗੁਲਾਬ ਸਿੰਘ ਜਿਉਂਦ, ਹਰਪ੍ਰੀਤ ਸਿੰਘ ਚੱਠੇਵਾਲਾ ਨੇ ਵੀ ਸੰਬੋਧਨ ਕੀਤਾ।