ਲੁਧਿਆਣਾ, 25 ਮਾਰਚ : ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਚੰਡੀਗੜ੍ਹ ਮੁੱਖ ਦਫ਼ਤਰ ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਭਾਜਪਾ ਨਾਲ ਬਿਨ੍ਹਾ ਸ਼ਰਤ ਸਮਝੌਤਾ ਨਾ ਕਰਨ ਦੇ ਫ਼ੈਸਲੇ ਦੀ ਅਕਾਲੀ ਹਾਈਕਮਾਂਡ ਨਾਲ ਨਰਾਜ਼ ਚੱਲ ਰਹੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸ਼ਲਾਘਾ ਕੀਤੀ ਹੈ। ਪਿਛਲੇ ਕਾਫ਼ੀ ਸਮੇਂ ਤੋਂ ਅਪਣੇ ਹਲਕੇ ਨੂੰ ਛੱਡ ਪੰਜਾਬ ਵਿਚ ਅਕਾਲੀ ਦਲ ਦੇ ਪ੍ਰੋਗਰਾਮਾਂ ਤੋਂ ਦੂਰੀ ਬਣਾਈ ਬੈਠੇ ਸ: ਇਆਲੀ ਨੇ ਇਸ ਮੀਟਿੰਗ ਦੇ ਫੈਸਲੇ ਸਾਹਮਣੇ ਆਉਣ ਤੋਂ ਬਾਅਦ ਇੱਕ ਵੀਡੀਓ ਜਾਰੀ ਕਰਕੇ ਅਕਾਲੀ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪੰਥਕ,ਕਿਸਾਨੀ ਅਤੇ ਪੰਜਾਬ ਦੇ ਮਸਲਿਆਂ ’ਤੇ ਡੱਟ ਕੇ ਪਹਿਰਾ ਦੇਣ ਦੀ ਤਾਕੀਦ ਕੀਤੀ ਹੈ।
ਭਾਜਪਾ ਨੇ ਚੌਟਾਲਿਆਂ ਦੇ‘ਪੜਪੋਤਰੇ’ਨੂੰ ਛੱਡਣ ਤੋਂ ਬਾਅਦ ‘ਪੁੱਤਰ’ ਨੂੰ ਦਿੱਤੀ ਐਮ.ਪੀ ਦੀ ਟਿਕਟ
ਕਰੀਬ ਪੌਣੇ ਤਿੰਨ ਮਿੰਟ ਦੀ ਵੀਡੀਓ ਵਿਚ ਵਿਧਾਇਕ ਇਆਲੀ ਨੇ ਕਿਹਾ ਹੈ ਕਿ ਪੰਜਾਬ ਵਿਚ ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਚੱਲ ਰਹੀਆਂ ਹਨ ਪ੍ਰੰਤੂ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਫੈਸਲਾ ਬਹੁਤ ਲੋਕ ਪੱਖੀ ਹੈ ਕਿਉਂਕਿ ਪੰਥਕ, ਕਿਸਾਨੀ ਤੇ ਪੰਜਾਬ ਦੇ ਮਸਲਿਆਂ ਦੇ ਹੱਲ ਤੱਕ ਸਮਝੋਤਾ ਨਾ ਕਰਨ ਦਾ ਫੈਸਲਾ ਬਹੁਤ ਜਰੂਰੀ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਸ਼ਾਨਾਮੱਤੀ ਰਿਹਾ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਜੇਕਰ ਇਸ ਤਰ੍ਹਾਂ ਲੋਕਾਂ ਦੇ ਹੱਕ ਵਿਚ ਫੈਸਲੇ ਲਏ ਜਾਂਦੇ ਰਹੇ ਤਾਂ ਪੰਜਾਬ ਦੇ ਲੋਕ ਵੀ ਸ਼੍ਰੋਮਣੀ ਅਕਾਲੀ ਦਲ ਦਾ ਡੱਟ ਕੇ ਸਾਥ ਦੇਣਗੇ।
ਘੋਰ ਕਲਯੁਗ: ਧੀ ਤੋਂ ਫ਼ਿਰੌਤੀ ਲੈਣ ਲਈ ਮਾਂ ਨੇ ਅਪਣੇ ਹੀ ਅਗਵਾ ਦਾ ਰਚਿਆ ਡਰਾਮਾ
ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਿੱਤਾਂ ’ਤੇ ਡਟ ਕੇ ਪਹਿਰਾ ਦੇਣ ਤੇ ਪੁਰਾਣੀਆਂ ਗਲਤੀਆਂ ਤੋਂ ਸਬਕ ਸਿੱਖ ਕੇ ਅੱਗੇ ਵਧਣ। ਅਪਣੀ ਵੀਡੀਓ ਵਿਚ ਮਨਪ੍ਰੀਤ ਸਿੰਘ ਇਆਲੀ ਨੇ ਇਹ ਵੀ ਮੰਨਿਆ ਕਿ ਉਸਦੇ ਪਿਛਲੇ ਸਮੇਂ ਤੋਂ ਅਕਾਲੀ ਹਾਈਕਮਾਂਡ ਨਾਲ ਕੁੱਝ ਮੁੱਦਿਆਂ ’ਤੇ ਮਤਭੇਦ ਹਨ ਪ੍ਰੰਤੂ ਉਹ ਅਕਾਲੀ ਦਲ ਦਾ ਹਿੱਸਾ ਹੈ। ਉਨ੍ਹਾਂ ਲੋਕਾਂ ਨੂੰ ਵੀ ਤੱਕੜੀ ’ਤੇ ਚੋਣ ਲੜਣ ਵਾਲੇ ਉਮੀਦਵਾਰਾਂ ਦੀ ਮੱਦਦ ਕਰਨ ਲਈ ਕਿਹਾ ਹੈ। ਦਸਣਾ ਬਣਦਾ ਹੈ ਕਿ ਮੌਜੂਦਾ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਵਿਚ ਸਿਰਫ਼ ਤਿੰਨ ਹੀ ਵਿਧਾਇਕ ਹਨ, ਜਿੰਨ੍ਹਾਂ ਵਿਚੋਂ ਮਨਪ੍ਰੀਤ ਸਿੰਘ ਇਆਲੀ ਦਾਖ਼ਾ ਹਲਕੇ ਤੋਂ ਨੁਮਾਇੰਦਗੀ ਕਰਦੇ ਹਨ।