👉ਅਗਾਂਹਵਧੂ ਪਸ਼ੂ ਪਾਲਕਾਂ ਨੂੰ ਕੀਤਾ ਸਨਮਾਨਿਤ
ਬਠਿੰਡਾ, 10 ਜਨਵਰੀ : ਪਸ਼ੂ ਸਾਡੇ ਘਰ ਦਾ ਭਾਗ ਹੁੰਦੇ ਹਨ, ਬਿਨ੍ਹਾਂ ਪਸ਼ੂਆਂ ਤੋਂ ਘਰ ਦਾ ਵੇਹੜਾ ਵੀ ਸੁੰਨਾ ਲਗਦਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਰਾਸ਼ਟਰੀ ਪਸ਼ੂਧੰਨ ਮਿਸ਼ਨ ਅਧੀਨ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿਖੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਸੰਬੋਧਨ ਕਰਦਿਆਂ ਕੀਤਾ।ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਪਣੇ ਵਿਸ਼ੇਸ਼ ਉਪਰਾਲਿਆਂ ਤਹਿਤ ਸਹਾਇਕ ਧੰਦਿਆਂ ਨੂੰ ਅਪਣਾ ਕੇ ਲੋਕਾਂ ਨੂੰ ਆਪਣੇ ਪੈਰਾਂ ਸਿਰ ਖੜ੍ਹਾ ਕਰਨ ਦਾ ਯਤਨ ਕਰ ਰਹੀ ਹੈ।
ਇਹ ਵੀ ਪੜ੍ਹੋ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀ
ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਸ਼ੂ ਪਾਲਣ ਅਤੇ ਹੋਰ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਮੁਫ਼ਤ ਟ੍ਰੇਨਿੰਗ ਦਿੱਤੀ ਜਾਂਦੀ ਹੈ ਤਾਂ ਜੋ ਆਮ ਲੋਕ ਇਹ ਟ੍ਰੇਨਿੰਗ ਪ੍ਰਾਪਤ ਕਰਕੇ ਵੱਧ ਤੋਂ ਵੱਧ ਲਾਹਾ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਐਸ.ਸੀ. ਵਰਗ ਨਾਲ ਸਬੰਧਤ ਜਿਹੜੇ ਲੋਕਾਂ ਵੱਲੋਂ ਪਸ਼ੂ ਪਾਲਣ ਦਾ ਕਿੱਤਾ ਸ਼ੁਰੂ ਕਰਨਾ ਹੋਵੇ, ਉਨ੍ਹਾਂ ਨੂੰ ਵੀ ਮੁਫ਼ਤ ਟ੍ਰੇਨਿੰਗ ਦੇਣ ਦੇ ਨਾਲ-ਨਾਲ 3500 ਰੁਪਏ ਵਜੀਫ਼ਾ ਵੀ ਦਿੱਤਾ ਜਾਂਦਾ ਹੈ। ਕੈਬਨਿਟ ਮੰਤਰੀ ਨੇ ਸਮਾਗਮ ਵਿਚ ਭਾਰੀ ਗਿਣਤੀ ਵਿੱਚ ਮੌਜੂਦ ਮਹਿਲਾਵਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਵੀ ਸਹਾਇਕ ਧੰਦੇ ਅਪਣਾਕੇ ਘਰ ਦੀ ਤਰੱਕੀ ਦੇ ਨਾਲ-ਨਾਲ ਆਪਣੀਆਂ ਲੋੜਾਂ ਪੂਰੀਆਂ ਕਰ ਸਕਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਔਰਤਾਂ ਨੂੰ ਪਸ਼ੂ-ਪਾਲਣ ਦੇ ਧੰਦੇ ਨਾਲ ਜੁੜਕੇ ਜਿੱਥੇ ਘਰ ਨੂੰ ਚਲਾਉਣ ਲਈ ਪੈਸੇ ਮੰਗਣ ਦੀ ਜ਼ਰੂਰਤ ਨਹੀਂ ਪਵੇਗੀ, ਉੱਥੇ ਹੀ ਉਹ ਆਪਣੇ ਬੱਚਿਆਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਘਰ ਦਾ ਗੁਜ਼ਾਰਾ ਵੀ ਵਧੀਆ ਤਰੀਕੇ ਨਾਲ ਕਰ ਸਕਦੀਆਂ ਹਨ।
ਇਹ ਵੀ ਪੜ੍ਹੋ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ
ਉਨ੍ਹਾਂ ਕਿਹਾ ਕਿ ਜਾਨਵਰ ਜਿੰਨਾ ਇਨਸਾਨਾਂ ਨੂੰ ਪਿਆਰ ਕਰਦੇ ਹਨ, ਸ਼ਾਇਦ ਉੰਨਾ ਪਿਆਰ ਇੱਕ ਮਨੁੱਖ ਵੀ ਦੂਸਰੇ ਮਨੁੱਖ ਨੂੰ ਨਹੀਂ ਕਰਦਾ। ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਆਪਣੇ ਸੰਬੋਧਨ ਦੌਰਾਨ ਸਹਾਇਕ ਧੰਦਿਆਂ ਨੂੰ ਮੁੱਖ ਧੰਦੇ ਵਜੋਂ ਅਪਨਾਉਣ ਤੇ ਜ਼ੋਰ ਦਿੰਦਿਆਂ ਕਿਹਾ ਕਿ ਪਸ਼ੂ-ਪਾਲਕ ਸੌਖੇ ਤਰੀਕੇ ਵਾਲੇ ਧੰਦੇ ਜਿਵੇਂ ਕਿ ਮੁਰਗੇ, ਬੱਕਰੀਆਂ, ਖਰਗੋਸ਼ ਆਦਿ ਅਸਾਨੀ ਨਾਲ ਅਪਣਾਅ ਸਕਦੇ ਹਨ। ਇਨ੍ਹਾਂ ਉਤੇ ਜ਼ਿਆਦਾ ਲਾਗਤ ਵੀ ਨਹੀਂ ਆਉਂਦੀ, ਜਿਸ ਨਾਲ ਖਰਚਾ ਘੱਟ ਤੇ ਆਮਦਨ ਜ਼ਿਆਦਾ ਹੁੰਦੀ ਹੈ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਖੁੱਡੀਆਂ ਵੱਲੋਂ ਵੱਖ-ਵੱਖ ਵਿਭਾਗਾਂ ਦੁਆਰਾ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਵੀ ਦੌਰਾ ਕਰਕੇ ਨਿਰੀਖਣ ਕੀਤਾ। ਇਸ ਤੋਂ ਪਹਿਲਾਂ ਆਪ ਆਗੂ ਦਰਸ਼ਨ ਸਿੰਘ, ਡਾ. ਰਣਜੋਧਨ ਸਿੰਘ ਸਹੋਤਾ, ਇੰਡੀਅਨ ਡੇਅਰੀ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ, ਡਾਇਰੈਕਟਰ ਡੇਅਰੀ ਵਿਭਾਗ ਕੁਲਦੀਪ ਸਿੰਘ
ਇਹ ਵੀ ਪੜ੍ਹੋ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ
ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ, ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਵਾਈਸ ਚਾਂਸਲਰ ਇੰਦਰਜੀਤ ਸਿੰਘ ਵੱਲੋਂ ਵੀ ਆਪੋ-ਆਪਣੇ ਵਿਚਾਰ ਤੇ ਤਜ਼ਰਬੇ ਸਾਂਝੇ ਕਰਦਿਆਂ ਖੇਤੀ ਦੇ ਨਾਲ-ਨਾਲ ਪਸ਼ੂਆਂ ਦੇ ਧੰਦੇ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਤੇ ਜ਼ੋਰ ਦਿੱਤਾ।ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਵਾਲੇ ਸਮੂਹ ਪਸ਼ੂ-ਪਾਲਕਾਂ ਨੂੰ ਪਸ਼ੂਆਂ ਅੰਦਰ ਧਾਂਤਾ ਦੀ ਘਾਟ ਨੂੰ ਪੂਰਾ ਕਰਨ ਲਈ 2-2 ਕਿਲੋ ਧਾਂਤਾ ਦਾ ਚੂਰਾ ਮੁਫ਼ਤ ਚ ਵੰਡਿਆ ਗਿਆ। ਇਸ ਮੌਕੇ ਅਗਾਂਹਵਧੂ ਪਸ਼ੂ-ਪਾਲਕਾਂ ਖਾਸ ਤੌਰ ਤੇ ਮਹਿਲਾਵਾਂ ਅਤੇ ਪਹੁੰਚੀਆਂ ਸਖਸੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਡਿਪਟੀ ਡਾਇਰੈਕਟਰ ਗੁਰਬਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਤੋਂ ਇਲਾਵਾ ਖੇਤੀਬਾੜੀ, ਪਸ਼ੂ ਪਾਲਣ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਸ਼ੂ ਪਾਲਕ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite