spot_img
spot_img

ਸੁਤੰਤਰਤਾ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

Date:

spot_img

ਡੀਜੀਪੀ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ
ਚੰਡੀਗੜ੍ਹ, 14 ਅਗਸਤ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 78ਵੇਂ ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਮੈਡਲ (ਜੀਐਮ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ, ਜਿਸ ਵਿੱਚ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਸੰਦੀਪ ਗੋਇਲ, ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਬਿਕਰਮਜੀਤ ਸਿੰਘ ਬਰਾੜ, ਡੀਐਸਪੀ ਰਾਜਨ ਪਰਮਿੰਦਰ ਸਿੰਘ, ਇੰਸਪੈਕਟਰ ਪੁਸ਼ਵਿੰਦਰ ਸਿੰਘ, ਐਸਆਈ ਜਸਪ੍ਰੀਤ ਸਿੰਘ, ਐਸਆਈ ਗੁਰਪ੍ਰੀਤ ਸਿੰਘ ਅਤੇ ਕਾਂਸਟੇਬਲ ਸੁਖਰਾਜ ਸਿੰਘ ਸ਼ਾਮਲ ਹਨ, ਨੂੰ ਬਹਾਦਰੀ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਫਰਿਸ਼ਤੇ ਸਕੀਮ: ਸੁਤੰਤਰਤਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ 16 ਫਰਿਸ਼ਤਿਆਂ ਨੂੰ ਕਰੇਗੀ ਸਨਮਾਨਿਤ

ਆਈਪੀਐਸ ਅਧਿਕਾਰੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਅਤੇ ਪੀਪੀਐਸ ਅਧਿਕਾਰੀ ਏਆਈਜੀ ਫਲਾਇੰਗ ਸਕੁਐਡ ਵਿਜੀਲੈਂਸ ਬਿਊਰੋ ਮਨਮੋਹਨ ਕੁਮਾਰ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 13 ਅਧਿਕਾਰੀਆਂ/ਕਰਮਚਾਰੀਆਂ ਵਿੱਚ ਕਮਾਂਡੈਂਟ ਤੀਜੀ ਕਮਾਂਡੋ ਬਟਾਲੀਅਨ ਜਗਵਿੰਦਰ ਸਿੰਘ, ਡੀਐਸਪੀ ਕ੍ਰਾਈਮ ਚੰਡੀਗੜ੍ਹ ਗੁਰਬਖਸ਼ੀਸ਼ ਸਿੰਘ ਮਾਨ, ਡੀਐਸਪੀ ਐਸਪੀਯੂ ਸੰਜੀਵ ਕੁਮਾਰ ਸਮੇਤ ਤਿੰਨ ਪੀਪੀਐਸ ਅਧਿਕਾਰੀ ਅਤੇ ਇੰਸਪੈਕਟਰ ਅਮਰਬੀਰ ਸਿੰਘ, ਇੰਸਪੈਕਟਰ ਸੁਖਬੀਰ ਸਿੰਘ, ਇੰਸਪੈਕਟਰ ਨਰਿੰਦਰ ਕੁਮਾਰ, ਐਸਆਈ ਦਲਜੀਤ ਸਿੰਘ, ਐਸਆਈ ਰਣਜੋਤ ਸਿੰਘ, ਐਸਆਈ ਬਲਬੀਰ ਸਿੰਘ, ਐਸਆਈ ਰਵਿੰਦਰ ਸਿੰਘ, ਐਸਆਈ ਨਰੇਸ਼ ਕੁਮਾਰ, ਏਐਸਆਈ ਮੁਹੰਮਦ ਰਮਜ਼ਾਨ ਅਤੇ ਏਐਸਆਈ ਗੁਰਦੇਵ ਸਿੰਘ ਸ਼ਾਮਲ ਹਨ।

ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਕਰਨਗੇ ਸਨਮਾਨਿਤ

ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ- ਕੇਜਰੀਵਾਲ

👉ਮਾਰੂਤੀ ਸੁਜ਼ੂਕੀ, ਟੋਇਟਾ ਕਿਰਲੋਸਕਰ ਅਤੇ ਹੀਰੋ ਮੋਟੋਕਾਰਪ ਨੇ ਝੂਠ...

Vigilance Bureau ਨੇ ਰਿਕਵਰੀ ਏਜੰਟ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

151 ਬੇਲ ਪੱਤਰ ਦੇ ਪੌਦੇ ਲਗਾਉਣ ਦੀ ਮੁਹਿੰਮ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਆਗਾਜ਼

Bathinda News:ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਸੰਭਾਲ ਪ੍ਰਤੀ...

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

👉ਬਿਆਸ ਤੇ ਰਾਵੀ ਦਰਿਆ ਦੀਆਂ 7 ਥਾਵਾਂ 'ਤੇ ਡੀ-ਸਿਲਟਿੰਗ...