ਠੇਕੇ ਮੁਲਾਜਮਾਂ ਵੱਲੋਂ ਮੰਤਰੀਆਂ/ਵਿਧਾਇਕਾਂ ਦੇ ਘਰਾਂ ਅਤੇ ਦਫਤਰਾਂ ਮੂਹਰੇ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ

0
71
+1

Patiala News: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਪਵਨਦੀਪ ਸਿੰਘ,ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਸ਼ੇਰ ਸਿੰਘ ਖੰਨਾ,ਜਸਪ੍ਰੀਤ ਸਿੰਘ ਗਗਨ,ਸਿਮਰਨਜੀਤ ਸਿੰਘ ਨੀਲੋਂ ਅਤੇ ਸੁਰਿੰਦਰ ਕੁਮਾਰ ਨੇ ਬਿਆਨ ਜਾਰੀ ਕਰਦਿਆਂ ਠੇਕਾ ਮੁਲਾਜਮਾਂ ਦੀਆਂ ਮੰਗਾਂ ਨਾ ਮੰਨਣ ਦੇ ਰੋਸ਼ ਵਜੋਂ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅਤੇ ਦਫ਼ਤਰਾਂ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਤਿੰਨ ਸਾਲਾਂ ਦੇ ਅਰਸੇ ਵਿੱਚ ਦਰਜਨਾਂ ਵਾਰ ਗੱਲਬਾਤ ਦਾ ਲਿਖਤੀ ਸਮਾਂ ਦੇਕੇ ਐਨ ਮੌਕੇ ’ਤੇ ਜਰੂਰੀ ਰੁਝੇਵਿਆਂ ਦੇ ਧੋਖੇ ਹੇਠ ਗੱਲਬਾਤ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ  ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ’ਚ ਖੁੱਲ ਕੇ ਆਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ

ਇਹੀ ਹਾਲ ਇਸ ਦੀ ਸਬ-ਕਮੇਟੀ ਦਾ ਹੈ ਜਿਹੜੀ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇਕੇ ਜਨਤਕ ਅਧਾਰ ਵਾਲੀਆਂ ਜਥੇਬੰਦੀਆਂ ਨਾਲ ਗੱਲਬਾਤ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ। ਇਸੇ ਲੀਹ ’ਤੇ ਚਲਦਿਆਂ ਪੰਜਾਬ ਸਰਕਾਰ ਵੱਲੋਂ 06-02-2025 ਤੋਂ ਬਾਅਦ 13-02-2025 ਦੀ ਇੱਕ ਹੋਰ ਮੀਟਿੰਗ ਰੱਦ ਕਰਕੇ ਆਪਣੀ ਕਾਮਾ-ਵਿਰੋਧੀ ਅਸਲੀਅਤ ਨੂੰ ਇੱਕ ਵਾਰ ਫਿਰ ਜਾਹਿਰ ਕੀਤਾ ਹੈ ਜਿਸਦੇ ਵਿਰੋਧ ਵਿੱਚ ਸੰਘਰਸ਼ ਕਰਨਾ ’ਮੋਰਚੇ’ ਦੀ ਮਜਬੂਰੀ ਹੈ। ਇਸ ਮਜਬੂਰੀਬੱਸ ’ਮੋਰਚੇ’ ਦੇ ਫੈਸਲੇ ਮੁਤਾਬਿਕ ਮਿਤੀ 15-02-2025 ਨੂੰ ਸਵੇਰੇ 11 ਵਜ਼ੇ ਤੋਂ 01 ਵਜ਼ੇ ਤੱਕ ਪੰਜਾਬ ਸਰਕਾਰ ਦੇ ਮੰਤਰੀਆਂ/ਵਿਧਾਇਕਾਂ ਦੇ ਘਰਾਂ ਅਤੇ ਦਫਤਰਾਂ ਅੱਗੇ ਵਿਸ਼ਾਲ ਇਕੱਠ ਕਰਕੇ ਸ਼ਹਿਰਾਂ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here