ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦਾ ਐਲਾਨ
ਰੱਖੜੀ ਦੇ ਤਿਉਹਾਰ ਮੌਕੇ ਬਰਨਾਲਾ ਵਿਖੇ ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ
ਨਵ-ਨਿਯੁਕਤ ਮੁਲਾਜ਼ਮ ਨੇ ਨੌਕਰੀ ਲਈ ਸ਼ੁਕਰਾਨੇ ਵਜੋਂ ਮੁੱਖ ਮੰਤਰੀ ਦੇ ਬੰਨ੍ਹੀ ਰੱਖੜੀ
ਬਰਨਾਲਾ, 17 ਅਗਸਤ: ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਮਹਿਲਾਵਾਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦੇ ਨਾਲ-ਨਾਲ ਔਰਤਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਦਾ ਐਲਾਨ ਕੀਤਾ। ਅੱਜ ਇੱਥੇ ਰੱਖੜੀ ਦੇ ਤਿਉਹਾਰ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਬਹੁਤ ਛੇਤੀ ਇਨ੍ਹਾਂ ਅਸਾਮੀਆਂ ਉਤੇ ਭਰਤੀ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਆਸ਼ਾ ਵਰਕਰਾਂ ਦੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਮਨੋਰਥ ਨਾਲ ਬਹੁਤ ਸਾਰੇ ਉਪਰਾਲੇ ਕਰ ਰਹੀ ਹੈ।
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ
ਉਨ੍ਹਾਂ ਕਿਹਾ ਕਿ ਸੂਬੇ ਦੇ ਛੇ ਜ਼ਿਲਿ੍ਹਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ ਅੱਠ ਜ਼ਿਲਿ੍ਹਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਗ ਬੁਝਾਊ ਸਟਾਫ ਵਿੱਚ ਮਹਿਲਾਵਾਂ ਦੀ ਭਰਤੀ ਲਈ ਫਿਜ਼ੀਕਲ ਟੈਸਟ ਦੇ ਮੌਜੂਦਾ ਮਾਪਦੰਡ ਬਦਲਣ ਲਈ ਨਿਯਮਾਂ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾ ਰਹੀਆਂ ਹਨ, ਜਿਸਤੋਂ ਬਾਅਦ ਅੱਗ ਬੁਝਾਊ ਸਟਾਫ ਵਿੱਚ ਲੜਕੀਆਂ ਦੀ ਭਰਤੀ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਪਹਿਲੀ ਸਮਰਪਿਤ ਸੜਕ ਸੁਰੱਖਿਆ ਫੋਰਸ ਕਾਇਮ ਕੀਤੀ ਹੈ ਤਾਂ ਕਿ ਸੂਬਾਈ ਤੇ ਕੌਮੀ ਸ਼ਾਹਰਾਹਾਂ ਉਤੇ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ ਅਤੇ ਸੁਰੱਖਿਆ ਵਧਾਈ ਜਾ ਸਕੇ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸੁਪਨੇ ਸਾਕਾਰ ਲਈ ਰੋਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾਣ ਦੀ ਬਜਾਏ ਇੱਥੇ ਰਹਿ ਕੇ ਹੀ ਆਪਣੇ ਜੀਵਨ ਵਿੱਚ ਸਖ਼ਤ ਮਿਹਨਤ ਕਰਨ ਦਾ ਸੱਦਾ ਦਿੱਤਾ।
ਬਠਿੰਡਾ ’ਚ ਪਟਵਾਰੀਆਂ ਦੇ ਥੋਕ ਵਿਚ ਹੋਏ ਤਬਾਦਲੇ, ਦੇਖੋ ਕਿਸਨੂੰ ਮਿਲਿਆ ਕਿਹੜਾ ਹਲਕਾ?
ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰੇ ਮਨ ਨੂੰ ਬਹੁਤ ਤਸੱਲੀ ਹੈ ਕਿ ਇਸ ਵਾਰ ਪੰਜਾਬ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਦਾਖ਼ਲੇ ਲੈਣ ਲਈ ਨੌਜਵਾਨਾਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸੂਝਵਾਨ ਅਤੇ ਬਹਾਦਰ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਸੱਤਾ ਤੋਂ ਲਾਂਭੇ ਕਰ ਦਿੱਤਾ ਹੈ, ਜੋ ਹੁਣ ਸਿਆਸੀ ਗੁਮਨਾਮੀ ਵਿੱਚ ਚਲੇ ਗਏ ਹਨ ਅਤੇ ਸਿਆਸੀ ਪਾਰਟੀਆਂ ਧੜੇਬੰਦੀ ਦੀਆਂ ਸ਼ਿਕਾਰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 44700 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਰੱਖੜੀ ਦੇ ਪਵਿੱਤਰ ਤਿਉਹਾਰ ਦੀ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਭੈਣ-ਭਰਾ ਦੀ ਗੂੜੀ ਮੁਹੱਬਤ, ਆਪਸੀ ਸਾਂਝ ਅਤੇ ਭੈਣਾਂ ਦੀ ਰਾਖੀ ਕਰਨ ਦੇ ਵਚਨ ਦਾ ਪਵਿੱਤਰ ਤਿਉਹਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਸਾਡੇ ਸਾਰਿਆਂ ਲਈ ਪਿਆਰ, ਸ਼ਾਂਤੀ ਅਤੇ ਸਦਭਾਵਨਾ ਦੀਆਂ ਰਵਾਇਤੀ ਸਮਾਜਿਕ ਕਦਰਾਂ-ਕੀਮਤਾਂ ਵਾਲਾ ਖੁਸ਼ੀਆਂ ਭਰਿਆ ਮੌਕਾ ਹੈ ਜੋ ਸਾਨੂੰ ਬਿਹਤਰ ਮਨੁੱਖ ਬਣਾਉਂਦਾ ਹੈ।
ਪੰਜਾਬ ਦੇ ਸੇਵਾ ਕੇਂਦਰ ਰੱਖੜੀ ਵਾਲੇ ਦਿਨ ਦੇਖੋ ਕਿੰਨੇਂ ਵਜੇਂ ਖੁੱਲ੍ਹਣਗੇ !
ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਰੱਖੜੀ ਦਾ ਤਿਉਹਾਰ ਪੂਰੇ ਧੂਮ-ਧਾਮ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਕਾਮਨਾ ਕੀਤੀ ਕਿ ਇਹ ਤਿਉਹਾਰ ਸਮਾਜ ਵਿੱਚ ਆਪਸੀ ਪਿਆਰ ਅਤੇ ਸਦਭਾਵਨਾ ਲੈ ਕੇ ਆਵੇ।ਇਸ ਮੌਕੇ ਨਵ-ਨਿਯੁਕਤ ਸੁਪਰਵਾਈਜ਼ਰ ਨਵਦੀਪ ਕੌਰ ਨੇ ਸਰਕਾਰੀ ਨੌਕਰੀ ਦੇਣ ਮੌਕੇ ਪਾਰਦਰਸ਼ੀ ਪ੍ਰਕਿਰਿਆ ਅਪਣਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਨੌਕਰੀ ਨਾਲ ਉਸ ਦਾ ਅਤੇ ਮਾਪਿਆਂ ਦਾ ਸੁਪਨਾ ਸਾਕਾਰ ਹੋਇਆ ਹੈ। ਨਵਦੀਪ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਮੌਜੂਦਾ ਸ਼ਾਸਨ ਦੌਰਾਨ ਉਸ ਨੂੰ ਹੀ ਨਹੀਂ ਸਗੋਂ ਉਸ ਦੇ ਭਰਾ ਨੂੰ ਵੀ ਸਰਕਾਰੀ ਨੌਕਰੀ ਮਿਲੀ ਹੈ। ਰੱਖੜੀ ਦੇ ਤਿਉਹਾਰ ਮੌਕੇ ਨਵਦੀਪ ਕੌਰ ਨੇ ਧੰਨਵਾਦ ਵਜੋਂ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਰੱਖੜੀ ਵੀ ਬੰਨ੍ਹੀ।ਇਸ ਮੌਕੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੋਂ ਇਲਾਵਾ ਵੱਖ-ਵੱਖ ਸ਼ਖਸੀਅਤਾਂ ਹਾਜ਼ਰ ਸਨ।