ਜੀ.ਕੇ.ਯੂ. ਅਤੇ ਕਾਠਮਾਂਡੂ ਯੂਨੀਵਰਸਿਟੀ, ਨੇਪਾਲ ਵਿਚਕਾਰ ਦੁਵੱਲਾ ਸਮਝੌਤਾ ਸਹੀਬੱਧ
ਤਲਵੰਡੀ ਸਾਬੋ, 22 ਮਾਰਚ: ਵੈਸ਼ਵਿਕ ਦੋਸਤੀ ਤੇ ਲੋਕਾਈ ਦੇ ਭਲੇ ਦਾ ਸੰਦੇਸ਼ ਦਿੰਦਾ ਗੁਰੂ ਕਾਸ਼ੀ ਯੂਨੀਵਰਸਿਟੀ ਦਾ ਸਲਾਨਾ ਇਨਾਮ ਵੰਡ ਸਮਾਰੋਹ ਅਤੇ ਸੱਭਿਆਚਾਰਕ ਪ੍ਰੋਗਰਾਮ “ਕਲਚਰਲ-ਪਲੂਜ਼ਾ”ਬੜੇ ਚਾਵਾਂ-ਮਲ੍ਹਾਰਾਂ ਨਾਲ ਮਨਾਇਆ ਗਿਆ। ਸਮਾਰੋਹ ਦੀ ਪ੍ਰਧਾਨਗੀ ਚਾਂਸਲਰ ਗੁਰਲਾਭ ਸਿੰਘ ਸਿੱਧੂ ਨੇ ਕੀਤੀ ਅਤੇ ਕਾਠਮਾਂਡੂ ਯੂਨੀਵਰਸਿਟੀ, ਨੇਪਾਲ ਦੇ ਉਪ-ਕੁਲਪਤੀ ਪ੍ਰੋ.(ਡਾ.) ਭੋਲਾ ਥਾਪਾ, ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ ਨੇ ਕਿਹਾ ਕਿ ਜੀ.ਕੇ.ਯੂ. ਦਾ ਇਹ ਸਮਾਰੋਹ ਗੁਰੂਆਂ ਵੱਲੋਂ ਦਿੱਤੇ ਗਏ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦਾ ਹੈ, ਤੇ ਵਿਦਿਆਰਥੀਆਂ ਨੇ ਬੜੀ ਖੂਬਸੂਰਤੀ ਨਾਲ ਭਾਰਤ ਦੀ ਅਨੇਕਤਾ ਵਿੱਚ ਏਕਤਾ ਨੂੰ ਬਾਖੂਬੀ ਮੰਚ ‘ਤੇ ਪ੍ਰਦਰਸ਼ਿਤ ਕੀਤਾ ਹੈ।
ਇਕੱਲਿਆਂ ਚੋਣ ਲੜਣ ਦੀ ਸੂਰਤ ’ਚ ਭਾਜਪਾ ਦੀ ਸੁਖਬੀਰ ਬਾਦਲ ਦੇ ‘ਜਮਾਤੀ’ ’ਤੇ ਅੱਖ
ਉਨ੍ਹਾਂ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਅਕਾਦਮਿਕ ਤੇ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਤੇ ਕਿਹਾ ਕਿ ਹੁਣ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਜੀ.ਕੇ.ਯੂ. ਮੋਹਰੀ ਹੈ।ਇਸ ਮੌਕੇ ਕਾਠਮਾਂਡੂ ਯੂਨੀਵਰਸਿਟੀ ਅਤੇ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਅਕਾਦਮਿਕ, ਸੱਭਿਆਚਾਰ ਅਤੇ ਖੋਜ ਦੇ ਖੇਤਰ ਵਿੱਚ ਸਹਿਯੋਗ ਲਈ ਇਕ ਇਕਰਾਰਨਾਮਾ ਸਹੀਬੱਧ ਦਿੱਤਾ ਗਿਆ। ਮੁੱਖ ਮਹਿਮਾਨ ਡਾ. ਥਾਪਾ ਨੇ ਸਮਝੌਤੇ ਨੂੰ ਇੱਕ ਵਿਸ਼ੇਸ਼ ਉਪਲਬਧੀ ਦੱਸਦੇ ਕਿਹਾ ਕਿ ਹੁਣ ਅੰਤਰ ਰਾਸ਼ਟਰੀ ਪੱਧਰ ‘ਤੇ ਦੋਹੇਂ ਵਿੱਦਿਅਕ ਅਦਾਰੇ ਸਿੱਖਿਆ ਦੇ ਖੇਤਰ ਵਿੱਚ ਆਪਸੀ ਸਹਿਯੋਗ ਨਾਲ ਨਵੇਂ ਦਸਹਿੱਦੇ ਸਥਾਪਿਤ ਕਰਨਗੇ। ਉਨ੍ਹਾਂ ਇਸ ਨੂੰ ਵਿਸ਼ਵ ਦੋਸਤੀ ਵੱਲ ਇਕ ਮਹਤੱਵਪੂਰਨ ਕਦਮ ਦੱਸਿਆ। ਉਨ੍ਹਾਂ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਕੁਦਰਤੀ ਸ੍ਰੋਤਾਂ, ਪਾਣੀ, ਹਵਾ, ਪੇੜ ਪੌਦੇ ਆਦਿ ਦੀ ਸਾਂਭ ਸੰਭਾਲ ਦਾ ਸੰਦੇਸ਼ ਦਿੰਦੇ ਸੱਭਿਆਚਾਰਕ ਪ੍ਰੋਗਰਾਮ ਦੀ ਸ਼ਲਾਘਾ ਕੀਤੀ।ਜੀ.ਕੇ.ਯੂ. ਦੇ ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਸਲਾਨਾ ਰਿਪੋਰਟ ਪੇਸ਼ ਕਰਦੇ ਹੋਏ ‘ਵਰਸਿਟੀ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ।
ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਹੀ ਚਲਾਉਣਗੇ ਸਰਕਾਰ
ਉਨ੍ਹਾਂ ਅਕਾਦਮਿਕ ਖੇਤਰ ਵਿੱਚ ‘ਵਰਸਿਟੀ ਨੂੰ ਨੈਕ ਏ++ ਗ੍ਰੇਡ ਦੀ ਮਾਨਤਾ ਮਿਲਣ ਅਤੇ ਭਾਰਤ ਸਰਕਾਰ ਵੱਲੋਂ ਆਯੋਜਿਤ ਖੇਲੋ ਇੰਡੀਆ ਖੇਡਾਂ ਵਿੱਚ 7ਵਾਂ ਸਥਾਨ ਹਾਸਿਲ ਕਰਨ ਦੀ ਵਧਾਈ ਦਿੱਤੀ।ਇਨਾਮ ਵੰਡ ਸਮਾਰੋਹ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਅਕਾਦਮਿਕ, ਖੇਡਾਂ ਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਾਸਿਲ ਪ੍ਰਾਪਤੀਆਂ ਲਈ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ। ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਤੇ ਭਾਰਤ ਦੇ ਵੱਖ-ਵੱਖ ਰਾਜਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ।ਸਮਾਰੋਹ ਵਿੱਚ ਸੁਖਰਾਜ ਸਿੰਘ ਸਿੱਧੂ ਮੈਨੇਜ਼ਿੰਗ ਡਾਇਰੈਕਟਰ, ਇੰਜ. ਸੁਖਵਿੰਦਰ ਸਿੰਘ ਜਨਰਲ ਸਕੱਤਰ ਬਾਲਾ ਜੀ ਐਜੂਕੇਸ਼ਨਲ ਟਰਸਟ, ਡਾ. ਜਗਤਾਰ ਸਿੰਘ ਧੀਮਾਨ ਰਜਿਸਟਰਾਰ, ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰਾਂ ਤੇ ਵਿਦਿਆਰਥੀਆਂ ਨੇ ਹੁੰਮ-ਹੁੰਮਾਂ ਕੇ ਹਿੱਸਾ ਲਿਆ। ਡਾਇਰੈਕਟਰ ਵਿਦਿਆਰਥੀ ਭਲਾਈ ਸ. ਸਰਦੂਲ ਸਿੰਘ ਸਿੱਧੂ ਦੇ ਧੰਨਵਾਦੀ ਸ਼ਬਦਾਂ ਨਾਲ ਸਮਾਰੋਹ ਸਮਾਪਤ ਹੋਇਆ।
Share the post "ਗੁਰੂ ਕਾਸ਼ੀ ਯੂਨੀਵਰਸਿਟੀ ਦਾ ਸਲਾਨਾ ਇਨਾਮ-ਵੰਡ ਸਮਾਰੋਹ ਤੇ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ"