105 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿਚ ਇਕ ਹੋਰ ਗ੍ਰਿਫਤਾਰ, 6 ਕਿਲੋ ਹੋਰ ਬਰਾਮਦ

0
9
168 Views
ਅੰਮ੍ਰਿਤਸਰ, 28 ਅਕਤੂਬਰ: ਬੀਤੇ ਕੱਲ ਪੰਜਾਬ ਪੁਲਿਸ ਵੱਲੋਂ ਹੁਣ ਤੱਕ ਦੀ ਸਭ ਤੋਂ ਵੱਧ 105 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਕਾਬੂ ਕੀਤਾ ਹੈ। ਜਿਸ ਦੇ ਕੋਲੋਂ 6 ਕਿਲੋ ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਨੇ ਇਸ ਮਾਮਲੇ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਦਿੰਦੇ ਆ ਦੱਸਿਆ ਕਿ ਕਾਊਂਟਰ ਇੰਟੈਲੀਜੈਂਸੀ ਅੰਮ੍ਰਿਤਸਰ ਦੀ ਟੀਮ ਵੱਲੋਂ ਇਸ ਮਾਮਲੇ ਵਿੱਚ ਅੱਗੇ ਦੀ ਜਾਂਚ ਦੌਰਾਨ, ਫੌਰਵਰਡ ਅਤੇ ਬੈਕਵਰਡ ਲਿੰਕਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਇਹ ਸਫਲਤਾ ਹਾਸਿਲ ਹੋਈ ਹੈ।
ਇਸ ਜਾਂਚ ਦੌਰਾਨ ਹੀ ਲਵਪ੍ਰੀਤ ਸਿੰਘ ਵਾਸੀ ਕਪੂਰਥਲਾ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਦੀ ਕਾਰ ਵਿੱਚੋਂ 6 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਢਲੀ ਜਾਂਚ ਮੁਤਾਬਕ ਉਸ ਨੇ ਇਹ ਹੈਰੋਇਨ ਦੀ ਖੇਪ ਹਨੂੰਮਾਨਗੜ੍ਹ , ਰਾਜਸਥਾਨ ਤੋਂ ਚੁੱਕ ਕੇ ਦੂਜੇ ਨਸ਼ਾ ਤਸਕਰ ਨਵਜੋਤ ਸਿੰਘ ਨੂੰ ਸੌਂਪਣੀ ਸੀ, ਜਿਸ ਨੂੰ ਬੀਤੇ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ।ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਥਾਣਾ, ਅੰਮ੍ਰਿਤਸਰ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।
ਗੌਰਤਲਬ ਹੈ ਕਿ ਬੀਤੇ ਕੱਲ ਪੰਜਾਬ ਪੁਲਿਸ ਵੱਲੋਂ ਇੱਕ ਖੁਫੀਆ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਸੀਮਾ ਪਾਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਸੀ ਅਤੇ ਇਸ ਮਾਮਲੇ ਵਿੱਚ ਵਿਦੇਸ਼-ਅਧਾਰਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ ਨਵ ਭੁੱਲਰ ਦੇ 2 ਸਾਥੀਆਂ ਨੂੰ ਗ੍ਰਿਫਤਾਰ ਕਰਕੇ 105 ਕਿਲੋਗ੍ਰਾਮ ਹੈਰੋਇਨ, 31.93 ਕਿਲੋ ਕੈਫੀਨ ਐਨਹਾਈਡ੍ਰਸ, 17 ਕਿਲੋ ਡੀ.ਐਮ.ਆਰ., 5 ਵਿਦੇਸ਼ੀ ਪਿਸਤੌਲ ਅਤੇ 1 ਦੇਸੀ ਕੱਟਾ ਬਰਾਮਦ ਕੀਤਾ ਸੀ । ਗਿਰਫਤਾਰ ਕੀਤੇ ਮੁਲਜ਼ਮਾਂ ਦੀ ਪਹਿਚਾਨ ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਦੇ ਤੌਰ ‘ਤੇ ਹੋਈ ਸੀ। ਇਹਨਾਂ ਵੱਲੋਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਜਲ ਮਾਰਗ ਦੀ ਵਰਤੋਂ ਕੀਤੀ ਜਾਂਦੀ ਸੀ, ਟਾਇਰਾਂ ਦੀਆਂ ਵੱਡੀਆਂ ਰਬੜ ਦੀਆਂ ਟਿਊਬਾਂ ਵੀ ਬਰਾਮਦ ਕੀਤੀਆਂ ਗਈਆਂ ਹਨ, ਜੋ ਦਰਸਾਉਂਦੀਆਂ ਹਨ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਪਾਣੀ ਦੇ ਰਸਤੇ ਰਾਹੀਂ ਕੀਤੀ ਜਾਂਦੀ ਹੈ।

LEAVE A REPLY

Please enter your comment!
Please enter your name here