ਨਵੀਂ ਦਿੱਲੀ, 29 ਮਾਰਚ : ਪਿਛਲੇ ਕੁੱਝ ਸਮੇਂ ਤੋਂ ਪਾਰਟੀ ਦੇ ਚੰਦੇ ਨੂੰ ਲੈ ਕੇ ਆਮਦਨ ਕਰ ਵਿਭਾਗ ਤੇ ਹੋਰਨਾਂ ਏਜੰਸੀਆਂ ਦੀ ਜਾਂਚ ਦਾ ਸਾਹਮਣਾ ਕਰ ਰਹੀ ਕਾਂਗਰਸ ਪਾਰਟੀ ਨੂੰ ਹੁਣ ਹੋਰ ਇੱਕ ਵੱਡਾ ਝਟਕਾ ਦਿੰਦਿਆਂ ਆਈਟੀਆਰ ਵਿਭਾਗ ਨੇ 1700 ਕਰੋੜ ਰੁਪਏ ਦਾ ਨੋਟਿਸ ਜਾਰੀ ਕੀਤਾ ਹੈ। ਵਿਭਾਗ ਨੇ ਇਹ ਰਕਮ 2017-18 ਤੋਂ 2020-21 ਦੇ ਮੁਲਾਂਕਣ ਤੋਂ ਬਾਅਦ ਜੁਰਮਾਨੇ ਅਤੇ ਵਿਆਜ ਸਹਿਤ ਭਰਨ ਲਈ ਕਿਹਾ ਹੈ।
ਭਗਵੰਤ ਮਾਨ ਨੇ ਬੇਟੀ ਦਾ ਨਾਂ ‘ਨਿਆਮਤ ਕੌਰ ਮਾਨ’ ਰੱਖਿਆ, ਛੁੱਟੀ ਮਿਲਣ ਤੋਂ ਬਾਅਦ ਪੁੱਜੇ ਘਰ
ਕਾਂਗਰਸ ਪਾਰਟੀ ਨੇ ਇਸ ਨੋਟਿਸ ’ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਦਿਆਂ ਦੋਸ਼ ਲਗਾਇਆ ਕਿ ਵਿਰੋਧੀ ਪਾਰਟੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਸਰਕਾਰੀ ਏਜੰਸੀਆਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਗੌਰਤਲਬ ਹੈ ਕਿ ਇਸਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਖਾਤਿਆਂ ਨੂੰ ਫ਼ਰੀਜ ਵੀ ਕਰ ਦਿੱਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਕੱਲ੍ਹ ਕਾਂਗਰਸ ਦੇ ਵਕੀਲਾਂ ਵੱਲੋਂ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਗਿਆ ਸੀ ਪ੍ਰੰਤੂ ਉਥੋ ਵੀ ਰਾਹਤ ਨਹੀਂ ਮਿਲੀ ਸੀ। ਜਿਸ ਕਾਰਨ ਹੁਣ ਤਾਜ਼ੇ ਨੋਟਿਸ ਕਾਰਨ ਚੋਣਾਂ ਦੇ ਇਸ ਮੌਸਮ ਵਿਚ ਕਾਂਗਰਸੀ ਆਗੂਆਂ ਦੀਆਂ ਚਿੰਤਾਵਾਂ ਹੋਰ ਵਧ ਗਈਆਂ ਹਨ।