Thursday, April 16, 2026
spot_img
spot_img

DIG Harcharan Singh Bhullar ਵਿਰੁਧ ਇੱਕ ਹੋਰ ਪਰਚਾ ਦਰਜ਼, ਜਾਣੋਂ ਮਾਮਲਾ

Date:

spot_img

Ludhiana News: DIG Harcharan Singh Bhullar; ਲੰਘੀ 16 ਅਕਤੂਬਰ ਨੂੰ ਸੀਬੀਆਈ ਦੀ ਇੱਕ ਟੀਮ ਵੱਲੋਂ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਆਕਾਸ਼ ਬੱਤਾ ਕੋਲੋਂ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਵਧਦੀਆਂ ਦਿਖਾਈਆਂ ਦੇ ਰਹੀਆਂ ਹਨ। ਨਿਆਂਇਕ ਹਿਰਾਸਤ ਅਧੀਨ ਜੇਲ੍ਹ ‘ਚ ਬੰਦ ਡੀਆਈਜੀ ਭੁੱਲਰ ਨੂੰ ਪੰਜਾਬ ਸਰਕਾਰ ਪਹਿਲਾਂ ਹੀ ਮੁਅੱਤਲ ਕਰ ਚੁੱਕੀ ਹੈ। ਹੁਣ ਪੰਜਾਬ ਪੁਲਿਸ ਨੇ ਉਨ੍ਹਾਂ ਵਿਰੁਧ ਪਰਚਾ ਦਰਜ਼ ਕੀਤਾ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

ਸੂਚਨਾ ਮੁਤਾਬਕ ਲੁਧਿਆਣਾ ਦੇ ਸਮਰਾਲਾ ਪੁਲਿਸ ਨੇ ਭੁੱਲਰ ਵਿਰੁੱਧ ਐਕਸਾਈਜ਼ ਐਕਟ ਦੀ ਧਾਰਾ 61,1, ਅਤੇ 14 ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਇਸ ਕੇਸ ਵਿਚ ਡੀਆਈਜੀ ਭੁੱਲਰ ਵਿਰੁਧ ਗੈਰ-ਕਾਨੂੰਨੀ ਤੌਰ ‘ਤੇ ਕਾਰਤੂਸ ਰੱਖਣ ਤਹਿਤ ਅਸਲਾ ਐਕਟ ਦੀਆਂ ਧਾਰਾਵਾਂ ਵੀ ਜੋੜੀਆਂ ਜਾ ਸਕਦੀਆਂ ਹਨ।

ਇਹ ਵੀ ਪੜ੍ਹੋ AIIMS Bathinda ਨੇ ਮਾਲਵਾ ਖੇਤਰ ਦੇ ਨਵਜੰਮੇ ਬੱਚਿਆਂ ਦੀ ਦੇਖਭਾਲ NICU ਸਹੂਲਤਾਂ ਦਾ ਕੀਤਾ ਵਿਸਤਾਰ

ਜਿਕਰਯੋਗ ਹੈ ਕਿ ਸੀਬੀਆਈ ਦੀਆਂ ਟੀਮਾਂ ਨੇ ਚੰਡੀਗੜ੍ਹ ਦੀ ਰਿਹਾਇਸ਼ ਤੋਂ ਇਲਾਵਾ ਪਿੰਡ ਬੌਦਲੀ ਵਿੱਚ ਉਨ੍ਹਾਂ ਦੇ ਫਾਰਮ ਹਾਊਸ ਦੀ ਤਲਾਸ਼ੀ ਲਈ ਸੀ,ਜਿੱਥੋਂ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਅਤੇ ਕਾਰਤੂਸ਼ ਬਰਾਮਦ ਹੋਏ ਸਨ। ਸੂਚਨਾ ਮੁਤਾਬਕ ਇੰਨ੍ਹਾਂ ਬਰਾਮਦ 108 ਬੋਤਲਾਂ ਦੀ ਕੀਮਤ 2.89 ਲੱਖ ਦੱਸੀ ਜਾ ਰਹੀ ਹੈ। ਇੱਥੇ ਦਸਣਾ ਬਣਦਾ ਹੈ ਕਿ ਉਨ੍ਹਾਂ ਦੀ ਰਿਹਾਇਸ਼ ਅਤੇ ਹੋਰਨਾਂ ਥਾਵਾਂ ਤੋਂ ਸੀਬੀਆਈ ਨੇ 7.5 ਕਰੋੜ ਰੁਪਏ ਦੀ ਨਗਦੀ, 2.5 ਕਿਲੋ ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ ਅਤੇ ਹੋਰ ਅਚੱਲ ਜਾਇਦਾਦਾਂ ਨਾਲ ਸਬੰਧਤ ਦਸਤਾਵੇਜ਼ ਵੀ ਬਰਾਮਦ ਕੀਤੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ 'ਤੇ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...